Skip to content
Independent perspectives. Global stories.
BREAKING

ਮੁੱਖ ਮੰਤਰੀ ਵੱਲੋਂ ਮਾਨਤਾ ਪ੍ਰਾਪਤ ਤੇ ਪੀਲੇ ਕਾਰਡ ਧਾਰਕ ਪੱਤਰਕਾਰਾਂ ਲਈ ਦੁਰਘਟਨਾ ਬੀਮਾ ਸਕੀਮ ਨੂੰ ਪ੍ਰਵਾਨਗੀ

Share this story

4200 ਪੱਤਰਕਾਰਾਂ ਨੂੰ ਮਿਲੇਗਾ ਸਕੀਮ ਦਾ ਲਾਭ

ਚੰਡੀਗੜ੍ਹ, 19 ਅਪ੍ਰੈਲ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਸਰਕਾਰ ਦਾ ਇਕ ਹੋਰ ਚੋਣ ਵਾਅਦਾ ਪੂਰਾ ਕਰਦਿਆਂ ਮਾਨਤਾ ਪ੍ਰਾਪਤ ਤੇ ਪੀਲੇ ਕਾਰਡ ਧਾਰਕ ਲਗਪਗ 4200 ਪੱਤਰਕਾਰਾਂ ਲਈ ਦੁਰਘਟਨਾ ਬੀਮਾ ਸਕੀਮ ਵਿੱਚ ਵਾਧਾ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਇਸ ਸਕੀਮ ਤਹਿਤ ਸੂਬੇ ਵਿੱਚ ਮਾਨਤਾ ਪ੍ਰਾਪਤ ਤੇ ਪੀਲਾ ਕਾਰਡ ਧਾਰਕ ਹਰੇਕ ਪੱਤਰਕਾਰ ਪੰਜ ਲੱਖ ਰੁਪਏ ਦੇ ਦੁਰਘਟਨਾ ਬੀਮਾ ਦੇ ਘੇਰੇ ਵਿੱਚ ਆਵੇਗਾ। ਬੁਲਾਰੇ ਨੇ ਦੱਸਿਆ ਕਿ ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਟੈਂਡਰ ਪ੍ਰਕ੍ਰਿਆ ਰਾਹੀਂ ਯੂਨਾਈਟਡ ਇੰਡੀਆ ਇੰਸ਼ੋਰੈਂਸ ਕੰਪਨੀ ਦੀ ਚੋਣ ਕੀਤੀ ਗਈ ਹੈ ਅਤੇ ਇਸ ਸਬੰਧ ਵਿੱਚ ਛੇਤੀ ਹੀ ਇਕ ਸਮਝੌਤਾ ਸਹੀਬੰਦ ਹੋਵੇਗਾ। ਪ੍ਰਸਾਵਿਤ ਸਮਝੌਤੇ ਦੇ ਨਿਰਧਾਰਤ ਉਪਬੰਧਾਂ ਅਨੁਸਾਰ ਕਿਸੇ ਦੁਰਘਟਨਾ ਵਿੱਚ ਮੌਤ ਹੋਣ ਜਾਣ ਦੀ ਸੂਰਤ ਵਿੱਚ ਪੱਤਰਕਾਰ ਦੇ ਨਾਮਜ਼ਦ ਮੈਂਬਰ ਨੂੰ ਬੀਮਾ ਲਾਭ ਮੁਹੱਈਆ ਕਰਾਵਇਆ ਜਾਵੇਗਾ। ਸਕੀਮ ਦੇ ਉਪਬੰਧਾਂ ਮੁਤਾਬਕ ਮੌਤ ਹੋ ਜਾਣ, ਪੱਕੇ ਤੌਰ ’ਤੇ ਨਕਾਰਾ ਹੋ ਜਾਣ, ਦੋ ਅੰਗ ਨੁਕਸਾਨੇ ਜਾਣ ਜਾਂ ਇਕ ਅੱਖ ਅਤੇ ਇਕ ਅੰਗ ਨੁਕਸਾਨੇ ਦੀ ਸੂਰਤ ਵਿੱਚ ਪੰਜ ਲੱਖ ਰੁਪਏ ਦਾ 100 ਫੀਸਦੀ ਲਾਭ ਮੁਹੱਈਆ ਕਰਵਾਇਆ ਜਾਵੇਗਾ।

WRITTEN BY