ਕਿਸਾਨਾਂ ਨੂੰ ਮੰਡੀਆਂ ਵਿੱਚ ਰੁਲਣ ਨਹੀਂ ਦਿੱਤਾ ਜਾਵੇਗਾ

ਚੰਡੀਗੜ੍ਹ, 22 ਅਪ੍ਰੈਲ- ਪੰਜਾਬ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲਿਆਂ ਬਾਰੇ ਵਿਭਾਗਾਂ ਦੇ ਕੈਬਨਿਟ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਨੇ ਕਿਹਾ ਹੈ ਕਿ ਸੂਬੇ ਭਰ ਵਿੱਚ ਕਣਕ ਦੀ ਖਰੀਦ ਪ੍ਰਕਿਰਿਆ ਸੁਚੱਜੇ ਤਰੀਕੇ ਨਾਲ ਜਾਰੀ ਹੈ। ਖਰੀਦ ਅਤੇ ਅਦਾਇਗੀ ਵਿੱਚ ਕੋਈ ਵੀ ਦਿੱਕਤ ਨਹੀਂ ਹੈ, ਜਦਕਿ ਲਿਫਟਿੰਗ ਦੀ ਚੱਲ ਰਹੀ ਸਮੱਸਿਆ ਨੂੰ ਦੋ ਤਿੰਨ ਦਿਨ ਵਿੱਚ ਹੱਲ ਕਰ ਲਿਆ ਜਾਵੇਗਾ। ਕੈਬਨਿਟ ਮੰਤਰੀ ਬਣਦਿਆਂ ਦੂਜੇ ਦਿਨ ਹੀ ਮੰਡੀਆਂ ਦਾ ਦੌਰਾ ਕਰਨ ਨਿੱਕਲੇ ਸ੍ਰੀ ਆਸ਼ੂ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਣ ਲਈ ਵਚਨਬੱਧ ਹੈ। ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਵਿਸ਼ੇਸ਼ ਨੀਤੀ ਤਹਿਤ ਸੂਬੇ ਭਰ ਵਿੱਚ ਕਣਕ ਦੀ ਖਰੀਦ ਅਤੇ ਅਦਾਇਗੀ ਪ੍ਰਕਿਰਿਆ ਬੜੇ ਸੁਚੱਜੇ ਤਰੀਕੇ ਨਾਲ ਚੱਲ ਰਹੀ ਹੈ। ਕਿਸਾਨਾਂ ਦੀ ਜਿਣਸ ਦੀ ਕੀਮਤ ਉਨ੍ਹਾਂ ਨੂੰ ਨਾਲ-ਨਾਲ ਖਰੀਦ ਤੋਂ 48 ਘੰਟੇ ਵਿੱਚ-ਵਿੱਚ ਕੀਤੀ ਜਾ ਰਹੀ ਹੈ, ਤਾਂ ਜੋ ਕਿਸਾਨਾਂ ਨੂੰ ਆਪਣੀ ਅਦਾਇਗੀ ਲਈ ਸਰਕਾਰੇ-ਦਰਬਾਰੇ ਪ੍ਰੇਸ਼ਾਨ ਨਾ ਹੋਣਾ ਪਵੇ। ਇਸੇ ਤਰ੍ਹਾਂ ਕਿਸਾਨਾਂ ਦੀ ਫ਼ਸਲ ਦੀ ਅਦਾਇਗੀ ਆਨਲਾਈਨ ਵਿਧੀ ਰਾਹੀਂ ਨਾਲ ਦੀ ਨਾਲ ਹੀ ਕੀਤੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਹਾਲੇ ਵਿਭਾਗ ਦਾ ਚਾਰਜ ਸੰ੍ਯਭਾਲਣਾ ਹੈ ਪਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਮਿਲੇ ਆਦੇਸ਼ ’ਤੇ ਉਨ੍ਹਾਂ ਅੱਜ ਮੰਡੀਆਂ ਦਾ ਦੌਰਾ ਕਰਕੇ ਖਰੀਦ ਪ੍ਰਬੰਧਾਂ ਨੂੰ ਦੇਖਣ ਚਾਹਿਆ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਮੰਡੀਆਂ ਵਿੱਚ ਲਿਫਟਿੰਗ ਦੀ ਸਮੱਸਿਆ ਗੰਭੀਰ ਹੈ। ਉਨ੍ਹਾਂ ਕਿਹਾ ਕਿ ਇਸ ਵਾਰ ਮੌਸਮ ਦੇ ਮਿਜ਼ਾਜ਼ ਦੇ ਚੱਲਦਿਆਂ ਅਤੇ ਝੋਨੇ ਦੀ ਲੱਗੀ ਸਪੈਸ਼ਲ ਕਾਰਨ ਕਣਕ ਦੀ ਲਿਫ਼ਟਿੰਗ ਵਿੱਚ ਖੜੋਤ ਆਈ ਹੈ। ਉਨ੍ਹਾਂ ਦੀ ਇਸ ਬਾਬਤ ਉ¤ਚ ਅਧਿਕਾਰੀਆਂ ਨਾਲ ਗੱਲ ਹੋ ਚੁੱਕੀ ਹੈ ਅਤੇ ਕੋਸ਼ਿਸ਼ ਕੀਤੀ ਜਾਵੇਗੀ ਕਿ ਲਿਫ਼ਟਿੰਗ ਦੀ ਸਮੱਸਿਆ ਨੂੰ ਦੋ ਤਿੰਨ ਦਿਨਾਂ ਵਿੱਚ ਮੁਕੰਮਲ ਤੌਰ ’ਤੇ ਹੱਲ ਕਰ ਲਿਆ ਜਾਵੇ।
ਉਨ੍ਹਾਂ ਹੋਰ ਕਿਹਾ ਕਿ ਮੰਡੀਵਾਈਜ਼ ਟਰੱਕਾਂ ਦੀ ਵੰਡ ਦਰੁਸਤ ਕਰਾਈ ਜਾਵੇਗੀ। ਉਨ੍ਹਾਂ ਦਾਅਵੇ ਨਾਲ ਕਿਹਾ ਕਿ ਮੰਡੀਆਂ ਵਿੱਚ ਬਾਰਦਾਨਾ ਦੀ ਕਮੀ ਨਹੀਂ ਹੈ ਅਤੇ ਖਰੀਦ ਅਤੇ ਅਦਾਇਗੀ ਪ੍ਰਕਿਰਿਆ ਵੀ ਸੁਚਾਰੂ ਤਰੀਕੇ ਨਾਲ ਚੱਲ ਰਹੀ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਆਸ਼ੂ ਨੇ ਕਿਹਾ ਕਿ ਕੈਬਨਿਟ ਮੰਤਰੀ ਬਣਨ ਉਪਰੰਤ ਉਨ੍ਹਾਂ ਦੀ ਪਹਿਲੀ ਤਰਜੀਹ ਖਰੀਦ ਪ੍ਰਬੰਧਾਂ ਨੂੰ ਸੁਚਾਰੂ ਤਰੀਕੇ ਨਾਲ ਚਲਾਉਣਾ ਹੈ, ਜਦਕਿ ਉਸ ਤੋਂ ਬਾਅਦ ਵਿਭਾਗ ਵਿੱਚ ਪਾਰਦਰਸ਼ਤਾ ਲਿਆਉਣ ਅਤੇ ਭ੍ਰਿਸ਼ਟਾਚਾਰ ਖ਼ਤਮ ਕਰਨ ’ਤੇ ਜ਼ੋਰ ਦਿੱਤਾ ਜਾਵੇਗਾ।