ਨਵੀਂ ਦਿੱਲੀ, 17 ਫਰਵਰੀ (ਪੀ.ਟੀ.)-ਰਾਸ਼ਟਰਪਤੀ ਪ੍ਰਣਾਬ ਮੁਖਰਜੀ ਨੇ ਦਿੱਲੀ ’ਚ ਰਾਸ਼ਟਰਪਤੀ ਰਾਜ ਲਾਗੂ ਕਰ ਦਿੱਤਾ ਹੈ ਤੇ ਅਰਵਿੰਦ ਕੇਜਰੀਵਾਲ ਦਾ ਅਸਤੀਫਾ ਸਵੀਕਾਰ ਕਰ ਲਿਆ ਹੈ। ਉਪ ਰਾਜਪਾਲ ਨਜੀਬ ਜੰਗ ਦੇ ਦਫ਼ਤਰ ਤੋਂ ਜਾਰੀ ਬਿਆਨ ਮੁਤਾਬਿਕ ਰਾਸ਼ਟਰਪਤੀ ਨੇ ਕੇਂਦਰੀ ਮੰਤਰੀ ਮੰਡਲ ਦੀ ਸਿਫਾਰਿਸ਼ ’ਤੇ ਦਿੱਲੀ ’ਚ ਰਾਸ਼ਟਰਪਤੀ ਰਾਜ ਲਾਗੂ ਕਰ ਦਿੱਤਾ ਹੈ। ਮੁੱਖ ਮੰਤਰੀ ਕੇਜਰੀਵਾਲ ਸਮੇਤ ਉਨ੍ਹਾਂ ਦੇ ਮੰਤਰੀ ਮੰਡਲ ਦਾ ਅਸਤੀਫਾ ਸਵੀਕਾਰ ਕਰ ਲਿਆ ਹੈ। ਕੇਂਦਰੀ ਗ੍ਰਹਿ ਮੰਤਰੀ ਸੁਸ਼ੀਲ ਕੁਮਾਰ ਸ਼ਿੰਦੇ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਸਰਕਾਰ ਦੁਆਰਾ ਪੇਸ਼ ਜਨ ਲੋਕਪਾਲ ਬਿੱਲ ਇਕ ‘ਵਿੱਤ ਬਿੱਲ’ ਸੀ ਤੇ ਨਿਯਮਾਂ ਮੁਤਾਬਿਕ ਇਸ ਨੂੰ ਪੇਸ਼ ਕਰਨ ਤੋਂ ਪਹਿਲਾਂ ਕੇਂਦਰ ਸਰਕਾਰ ਦੀ ਮਨਜ਼ੂਰੀ ਜ਼ਰੂਰੀ ਸੀ।