ਫਗਵਾੜਾ, 29 ਅਪ੍ਰੈਲ (ਪੰਜਾਬ ਟਾਇਮਜ਼ ਬਿਊਰੋ)- ਫਗਵਾੜਾ ਵਿਖੇ 13 ਅਪ੍ਰੈਲ ਨੂੰ ਹੋਈ ਹਿੰਸਾ ਦੌਰਾਨ ਜ਼ਖਮੀ ਹੋਏ ਨੌਜਵਾਨ ਜਸਵੰਤ ਬੌਬੀ ਦੀ ਬੀਤੀ ਰਾਤ ਲੁਧਿਆਣਾ ਦੇ ਇੱਕ ਹਸਪਤਾਲ ਵਿਖੇ ਮੌਤ ਹੋ ਗਈ ਸੀ। ਉਸ ਦਾ ਅੱਜ ਭਾਰੀ ਸੁਰੱਖਿਆ ਪ੍ਰਬੰਧਾਂ ਹੇਠ ਫਗਵਾੜਾ ਵਿਖੇ ਸਸਕਾਰ ਕਰ ਦਿੱਤਾ ਗਿਆ। ਇਸ ਦੌਰਾਨ ਕੋਈ ਮਾੜੀ ਘਟਨਾ ਨਹੀਂ ਵਾਪਰੀ। ਪ੍ਰਸ਼ਾਸਨ ਵੱਲੋਂ ਬਹੁਤ ਹੀ ਸਖਤ ਸੁਰੱਖਿਆ ਦੇ ਪ੍ਰਬੰਧ ਕੀਤੇ ਗਏ ਹਨ।
ਫਗਵਾੜਾ ਅਤੇ ਨਾਲ ਲਗਦੇ ਖੇਤਰਾਂ ਵਿੱਚ ਤਣਾਅ ਵਾਲਾ ਮਾਹੌਲ ਹੈ। ਜਰਨੈਲ ਸੜਕ ਨੂੰ ਵੀ ਬੰਦ ਕਰ ਦਿੱਤਾ ਗਿਆ ਹੈ। ਪ੍ਰਸ਼ਾਸਨ ਹਰ ਤਰ੍ਹਾਂ ਦੀ ਚੌਕਸੀ ਵਰਤ ਰਿਹਾ ਹੈ। ਪੁਲਿਸ ਦੇ ਨਾਲ-ਨਾਲ ਨੀਮ ਫੌਜੀ ਦਸਤੇ ਵੀ ਤਾਇਨਾਤ ਕੀਤੇ ਗਏ ਹਨ।