Skip to content
Independent perspectives. Global stories.
BREAKING

ਫਤਹਿਗੜ੍ਹ ਚਟੌਲੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਅਗਨ ਭੇਟ ਹੋਣਾ ਮੰਦਭਾਗਾ : ਭਾਈ ਲੌਂਗੋਵਾਲ

Share this story

ਫਤਿਹਗੜ੍ਹ ਸਾਹਿਬ, 29 ਅਪ੍ਰੈਲ (ਪੰਜਾਬ ਟਾਇਮਜ਼ ਬਿਊਰੋ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਪਿੰਡ ਫਤਿਹਗੜ੍ਹ ਚਟੌਲੀ ਵਿਖੇ ਗੁਰਦੁਆਰਾ ਸਾਹਿਬ ‘ਚ ਅਗ ਲਗਣ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੇ ਨੁਕਸਾਨੇ ਜਾਣ ਨੂੰ ਮੰਦਭਾਗਾ ਕਿਹਾ ਹੈ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬਾਨ ਵਿਖੇ ਅਜਿਹੀਆਂ ਘਟਨਾਵਾਂ ਨਾ ਵਾਰਨ ਇਸ ਲਈ ਗੁਰਦੁਆਰਾ ਕਮੇਟੀਆਂ ਅਤੇ ਸੰਗਤਾਂ ਨੂੰ ਸੁਚੇਤ ਹੋਣਾ ਪਵੇਗਾ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਗਰਮੀ ਦਾ ਮੌਸਮ ਆਉਣ ਕਾਰਨ ਬਿਜਲੀ ਦੀਆਂ ਤਾਰਾਂ ਦੇ ਸਰਕਟ ਨੂੰ ਚੈਕ ਕਰਵਾਉਣਾ ਬੇਹਦ ਜ਼ਰੂਰੀ ਹੈ ਅਤੇ ਇਸ ਕਾਰਜ ਨੂੰ ਪਹਿਲ ਦੇ ਆਧਾਰ ‘ਤੇ ਕੀਤਾ ਜਾਵੇ। ਭਾਈ ਲੌਂਗੋਵਾਲ ਨੇ ਕਿਹਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਦਬ ਸਤਿਕਾਰ ਨੂੰ ਮੁਖ ਰਖਦਿਆਂ ਗੁਰਦੁਆਰਾ ਪ੍ਰਬੰਧਕ ਢਿਲ ਨਾ ਵਰਤਣ। ਉਨ੍ਹਾਂ ਕਿਹਾ ਕਿ ਪਿੰਡ ਫਤਿਹਗੜ੍ਹ ਚਟੌਲੀ ਵਿਖੇ ਸੰਗਤਾਂ ਪਸ਼ਚਾਤਾਪ ਲਈ ਸ੍ਰੀ ਅਖੰਡਪਾਠ ਸਾਹਿਬ ਕਰਵਾ ਕੇ ਖਿਮਾ ਜਾਚਨਾ ਕਰਨ।ਇਸੇ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਨੇ ਸਿਕਮ ਦੇ ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰਨ ਤੋਂ ਸਿਕਮ ਸਰਕਾਰ ਵਲੋਂ ਸੰਗਤ ਨੂੰ ਰੋਕਣ ਦੀ ਸਖਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਪਾਵਨ ਗੁਰਦੁਆਰਾ ਗੁਰੂ ਡਾਂਗਮਾਰ ਸਾਹਿਬ ਦੇ ਦਰਸ਼ਨ ਕਰਨ ਤੋਂ ਸਿਖ ਸੰਗਤਾਂ ਨੂੰ ਰੋਕਣਾ ਸੰਗਤਾਂ ਦੇ ਮੌਲਿਕ ਅਧਿਕਾਰਾਂ ਦੀ ਉਲੰਘਣਾ ਹੈ। ਇਸ ਤੋਂ ਵਧ ਹੋਰ ਦੁਖ ਦੀ ਗਲ ਹੋਰ ਕੀ ਹੋ ਸਕਦੀ ਹੈ ਕਿ ਸਿਖਾਂ ਨੂੰ ਆਪਣੇ ਹੀ ਧਰਮ ਅਸਥਾਨਾਂ ਦੇ ਦਰਸ਼ਨ ਨਾ ਕਰਨ ਦਿਤੇ ਜਾਣ। ਭਾਈ ਲੌਂਗੋਵਾਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵਲੋਂ ਪਹਿਲਾਂ ਵੀ ਮਾਮਲਾ ਭਾਰਤ ਸਰਕਾਰ ਕੋਲ ਉਠਾਇਆ ਗਿਆ ਸੀ ਅਤੇ ਕਮੇਟੀ ਦਾ ਇਕ ਵਫਦ ਵੀ ਉਥੇ ਭੇਜਿਆ ਗਿਆ ਸੀ। ਉਨ੍ਹਾਂ ਕਿਹਾ ਕਿ ਤਾਜਾ ਹਾਲਾਤ ਕਾਰਨ ਸ਼੍ਰੋਮਣੀ ਕਮੇਟੀ ਵਲੋਂ ਹੁਣ ਫਿਰ ਜਲਦੀ ਹੀ ਇਕ ਵਫਦ ਸਿਕਮ ਭੇਜਿਆ ਜਾਵੇਗਾ, ਜੋ ਉਥੋਂ ਦੀ ਸਰਕਾਰ ਨਾਲ ਗਲ ਕਰੇਗਾ ਅਤੇ ਇਸ ਸਬੰਧ ਵਿਚ ਮੁਕੰਮਲ ਜਾਣਕਾਰੀ ਵੀ ਪ੍ਰਾਪਤ ਕਰੇਗਾ।

WRITTEN BY