ਸ਼ਾਹਕੋਟ, 3 ਮਈ (ਸੁਰਿੰਦਰ ਸਿੰਘ ਖਾਲਸਾ)- ਚੋਣ ਕਮਿਸ਼ਨ ਵਲੋਂ ਵਿਧਾਨ ਸਭਾ ਹਲਕਾ 32-ਸ਼ਾਹਕੋਟ ਦੀ ਕਰਵਾਈ ਜਾ ਰਹੀ ਉਪ-ਚੋਣ ਲਈ ਨਾਮਜ਼ਦਗੀਆਂ ਭਰਨ ਦੇ ਅੱਜ ਪਹਿਲੇ ਦਿਨੇ ਕਿਸੇ ਵੀ ਵਿਅਕਤੀ ਵਲੋਂ ਕੋਈ ਨਾਮਜ਼ਦਗੀ ਪੱਤਰ ਦਾਖਲ ਨਹੀਂ ਕੀਤਾ ਗਿਆ। ਜ਼ਿਲ੍ਹਾ ਚੋਣ ਅਫ਼ਸਰ ਜ¦ਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ 32-ਸ਼ਾਹਕੋਟ ਦੀ ਉਪ-ਚੋਣ ਲਈ ਵੱਖ-ਵੱਖ ਉਮੀਦਵਾਰਾਂ ਵਲੋਂ 10 ਮਈ ਤੱਕ ਨਾਮਜ਼ਦਗੀਆਂ ਦਾਖਲ ਕੀਤੀਆਂ ਜਾ ਸਕਦੀਆਂ ਹਨ।