May 30, 2026 11:11 am

ਰਾਣਾ ਕੇ.ਪੀ. ਸਿੰਘ ਵੱਲੋਂ ਗ੍ਰਹਿ ਮੰਤਰੀ ਰਾਜਨਾਥ ਸਿੰਘ ਅਤੇ ਬਿਜਲੀ ਮੰਤਰੀ ਆਰ.ਕੇ. ਸਿੰਘ ਨਾਲ ਮੁਲਾਕਾਤ

ਸ੍ਰੀ ਅਨੰਦਪੁਰ ਸਾਹਿਬ, 8 ਮਈ (ਦਵਿੰਦਰਪਾਲ ਸਿੰਘ, ਅੰਕੁਸ਼)- ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਅੱਜ ਨਵੀਂ ਦਿੱਲੀ ਵਿਖੇ ਕੇਂਦਰੀ ਗ੍ਰਹਿ ਮੰਤਰੀ ਸ੍ਰੀ ਰਾਜਨਾਥ ਸਿੰਘ ਅਤੇ ਕੇਂਦਰੀ ਬਿਜਲੀ ਰਾਜ ਮੰਤਰੀ (ਸੁਤੰਤਰ ਚਾਰਜ) ਸ੍ਰੀ ਆਰ.ਕੇ. ਸਿੰਘ ਨਾਲ ਮੁਲਾਕਾਤ ਕੀਤੀ। ਜਾਣਕਾਰੀ ਦਿੰਦਿਆਂ ਇਕ ਬੁਲਾਰੇ ਨੇ ਦਸਿਆ ਕਿ ਰਾਣਾ ਕੇ.ਪੀ. ਸਿੰਘ ਸ਼ਿਸ਼ਟਾਚਾਰ ਵੱਜੋਂ ਗ੍ਰਹਿ ਮੰਤਰੀ ਸ੍ਰੀ ਰਾਜਨਾਥ ਸਿੰਘ ਨੂੰ ਮਿਲੇ ਅਤੇ ਕੇਂਦਰ ਅਤੇ ਪੰਜਾਬ ਸਰਕਾਰ ਦੇ ਦੁਵੱਲੇ ਮੁਦਿਆਂ ਸਬੰਧੀ ਵਿਚਾਰ-ਚਰਚਾ ਕੀਤੀ। ਇਸ ਤੋਂ ਬਾਅਦ ਉਨ੍ਹਾਂ ਬਿਜਲੀ ਰਾਜ ਮੰਤਰੀ (ਸੁਤੰਤਰ ਚਾਰਜ) ਸ੍ਰੀ ਆਰ.ਕੇ. ਸਿੰਘ ਨਾਲ ਮੁਲਾਕਾਤ ਕਰਕੇ ਬਿਜਲੀ ਖੇਤਰ ਦੇ ਮਸਲਿਆਂ ’ਤੇ ਵਿਚਾਰ-ਵਟਾਂਦਰਾ ਕੀਤਾ। ਰਾਣਾ ਕੇ.ਪੀ. ਸਿੰਘ ਨੇ ਭਾਖੜਾ-ਬਿਆਸ ਪ੍ਰਬੰਧ ਬੋਰਡ (ਬੀਬੀਐਮਬੀ) ਦੇ ਮੁਦਿਆਂ ਨੂੰ ਵੀ ਵਿਚਾਰਿਆ ਅਤੇ ਬਿਜਲੀ ਖੇਤਰ ਵਿਚ ਪੰਜਾਬ ਸਰਕਾਰ ਵੱਲੋਂ ਕੀਤੀ ਪ੍ਰਗਤੀ ਤੋਂ ਜਾਣੂੰ ਕਰਵਾਇਆ।

Send this to a friend