ਚੰਡੀਗੜ/ਦਿੱਲੀ, 11 ਮਈ (ਪੰਜਾਬ ਟਾਇਮਜ਼ ਬਿਊਰੋ)- ਸ਼੍ਰੋਮਣੀ ਅਕਾਲੀ ਦਲ ਨੇ ਅ¤ਜ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਚੋਣ ਜ਼ਾਬਤੇ ਦੀ ਉਲੰਘਣਾ ਕਰ ਰਹੇ ਹਨ ਅਤੇ ਕਾਨੂੰਨ ਦੀ ਰਾਖੀ ਕਰਨ ਵਾਲੀਆਂ ਏਜੰਸੀਆਂ ਨੂੰ ਧਮਕਾ ਰਹੇ ਹਨ।ਪਾਰਟੀ ਨੇ ਸ਼ਾਹਕੋਟ ਜ਼ਿਮਨੀ ਚੋਣ ਦੀ ਨਿਗਰਾਨੀ ਲਈ ਇ¤ਕ ਸੀਨੀਅਰ ਅਧਿਕਾਰੀ ਨੂੰ ਨਿਯੁਕਤ ਕੀਤੇ ਜਾਣ ਤੋਂ ਇਲਾਵਾ ਨੀਮ ਫੌਜੀ ਦਸਤੇ ਤਾਇਨਾਤ ਕੀਤੇ ਜਾਣ ਦੀ ਮੰਗ ਕੀਤੀ ਤਾਂ ਕਿ ਆਜ਼ਾਦ ਅਤੇ ਨਿਰਪ¤ਖ ਚੋਣਾਂ ਕਰਵਾਈਆਂ ਜਾ ਸਕਣ।ਅਕਾਲੀ ਦਲ ਦੇ ਸਕ¤ਤਰ ਜਨਰਲ ਸਰਦਾਰ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਿਚ ਇ¤ਕ ਅਕਾਲੀ ਵਫ਼ਦ, ਜਿਸ ਵਿਚ ਸਾਂਸਦ ਬਲਵਿੰਦਰ ਸਿੰਘ ਭੂੰਦੜ ਅਤੇ ਨਰੇਸ਼ ਗੁਜਰਾਲ ਤੋਂ ਇਲਾਵਾ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਮਹੇਸ਼ਇੰਦਰ ਸਿੰਘ ਗਰੇਵਾਲ ਅਤੇ ਡਾਕਟਰ ਦਲਜੀਤ ਸਿੰਘ ਚੀਮਾ ਵੀ ਸ਼ਾਮਿਲ ਸਨ।
ਅਕਾਲੀ ਦਲ ਨੇ ਕੈਪਟਨ ਵੱਲੋਂ ਤੋੜੇ ਚੋਣ ਜ਼ਾਬਤੇ ਦੀ ਮੁੱਖ ਚੋਣ ਕਮਿਸ਼ਨਰ ਕੋਲ ਸ਼ਿਕਾਇਤ



