Skip to content
Independent perspectives. Global stories.
BREAKING

ਗੁਰਮਤਿ ਪ੍ਰਚਾਰ ਦਾ ਸੰਗਤਾਂ ਲਾਹਾ ਲੈਣ : ਸਿੰਘ ਸਾਹਿਬ ਗਿਆਨੀ ਰਘਵੀਰ ਸਿੰਘ

Share this story

ਸ੍ਰੀ ਅਨੰਦਪੁਰ ਸਾਹਿਬ, 13 ਮਈ (ਦਵਿੰਦਰਪਾਲ ਸਿੰਘ, ਅੰਕੁਸ਼)-ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੋਗੌਂਵਾਲ ਵੱਲੋਂ ਸ਼ੁਰੂ ਕੀਤੀ ਗੁਰਮਤਿ ਪ੍ਰਚਾਰ ਲਹਿਰ ਦਾ ਦੋਆਬਾ ਜੋਨ ਦਾ 14 ਵਾਂ ਹਫਤਾਵਰੀ ਸਮਾਗਮ ਤਖਤ ਸ੍ਰੀ ਕੇਸਗੜ ਸਾਹਿਬ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਇਆ।ਸਮਾਗਮ ਵਿੱਚ ਜੁੜੀਆਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਜੀ ਨੇ ਅਪੀਲ ਕੀਤੀ ਕਿ ਚੱਲ ਰਹੀ ਗੁਰਮਤਿ ਪ੍ਰਚਾਰ ਲਹਿਰ ਵਿੱਚ ਹੋ ਰਹੇ ਗੁਰਮਤਿ ਸਮਾਗਮਾਂ ਵਿਚ ਸਿਰਕਤ ਕਰਕੇ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਾਮਲ ਹੋ ਕੇ ਲਾਹਾ ਲੈਣਾ ਚਾਹੀਦਾ ਹੈ ਅਤੇ ਗੁਰਬਾਣੀ ਗੁਰ ਇਤਿਹਾਸ ਨਾਲ ਜੁੜ ਕੇ ਸੁਚੱਜਾ ਜੀਵਨ ਬਤੀਤ ਕਰਨਾ ਚਾਹੀਦਾ ਹੈ।
ਇਸ ਮੌਕੇ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਬਰ ਸ੍ਰ: ਅਮਰਜੀਤ ਸਿੰਘ ਚਾਵਲਾ ਤੇ ਪ੍ਰਿੰਸੀਪਲ ਸੁਰਿੰਦਰ ਸਿੰਘ ਜੀ ਨੇ ਵੀ ਹਾਜਰੀ ਭਰੀ। ਅਤੇ ਸਿੱਖ ਪੰਥ ਦੇ ਮਹਾਨ ਜਰਨੈਲ ਭਾਈ ਮਾਲੀ ਸਿੰਘ ਅਤੇ ਆਲੀ ਸਿੰਘ ਦੇ ਪਿੰਡ ਸਲੌਦੀ ਸਿੰਘਾਂ ਤੋਂ ਸੰਗਤ ਲੈ ਕੇ ਆਏ ਬਾਬਾ ਗੁਰਮੇਲ ਸਿੰਘ ਅਤੇ ਲੋਗੌਂਵਾਲ ਤੋਂ ਅੰਮ੍ਰਿਤ ਦੀ ਦਾਤ ਪ੍ਰਾਪਤ ਕਰਨ ਆਏ ਸ਼ੇਰ ਸਿੰਘ, ਗੁਰਪਾਲ ਸਿੰਘ ਅਤੇ ਬਾਬਾ ਕੁਲਵੰਤ ਸਿੰਘ ਨੂੰ ਸਿਰਪਾਉ ਅਤੇ ਸਨਮਾਨ ਚਿੰਨ ਨਾਲ ਸਨਮਾਨਿਤ ਕੀਤਾ। ਸਬ ਆਫਿਸ ਤਖਤ ਸ੍ਰੀ ਕੇਸਗੜ ਸਾਹਿਬ ਦੇ ਵਧੀਕ ਸਕੱਤਰ ਡਾ:ਪਰਮਜੀਤ ਸਿੰਘ ਸਰੋਆ ਨੇ ਹਫਤਾਵਾਰੀ ਸਮਾਗਮ ਵਿਚ ਭਾਗ ਲੈ ਰਹੀਆਂ ਸੰਗਤਾਂ,ਪ੍ਰਚਾਰਕਾਂ,ਢਾਡੀਆਂ ਅਤੇ ਕਵੀਸ਼ਰੀ ਜਥਿਆਂ ਦਾ ਧੰਨਵਾਦ ਕਰਦਆਂਿ ਦੱਸਿਆ ਕਿ ਅੱਜ ਹੋਏ ਅੰਮ੍ਰਿਤ ਸੰਚਾਰ ਮੌਕੇ 212 ਪ੍ਰਾਣੀਆਂ ਨੇ ਅੰਮ੍ਰਿਤ ਦੀ ਦਾਤ ਪ੍ਰਾਪਤ ਕੀਤੀ। ਹਫਤਾਵਾਰੀ ਸਮਾਗਮ ਮੌਕੇ ਭਾਈ ਗੁਰਬਚਨ ਸਿੰਘ ਹਜੂਰੀ ਰਾਗੀ ਜੱਥਾ ਤਖਤ ਸ੍ਰੀ ਕੇਸਗੜ੍ਹ ਸਾਹਿਬ ਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ।ਭਾਈ ਕੰਵਲਜੀਤ ਸਿੰਘ ਗਗੜੇਵਾਲ ਅਤੇ ਭਾਈ ਸਤਨਾਮ ਸਿੰਘ ਦਰਦੀ ਦੇ ਕਵੀਸ਼ਰੀ ਜਥਿਆਂ ਵੱਲੋਂ ਸੰਗਤਾਂ ਨਾਲ ਗੁਰ ਇਤਿਹਾਸ ਦੀ ਸਾਂਝ ਪਾਈ।ਸਟੇਜ ਸਕੱਤਰ ਦੀ ਸੇਵਾ ਪ੍ਰਚਾਰਕ ਰਜਿੰਦਰਪਾਲ ਸਿੰਘ ਤੇ ਭਾਈ ਪਲਵਿੰਦਰ ਸਿੰਘ ਨੇ ਬਾਖੂਬੀ ਨਿਭਾਈ । ਸਮਾਗਮ ਵਿੱਚ ਗਿਆਨੀ ਫੂਲਾ ਸਿੰਘ ਹੈਡ ਗ੍ਰੰਥੀ,ਸ੍ਰ. ਜਸਬੀਰ ਸਿੰਘ ਮੈਨੇਜਰ ਤਖਤ ਸ੍ਰੀ ਕੇਸਗੜ੍ਹ ਸਾਹਿਬ, ਦੋਆਬਾ ਜੋਨ ਦੇ ਇੰਚਾਰਜ ਸਰਬਜੀਤ ਸਿੰਘ ਢੋਟੀਆਂ,ਭਾਈ ਕਲਿਆਣ ਸਿੰਘ ,ਬਲਵੰਤ ਸਿੰਘ ਐਨੋਕੋਟ, ਰਣਜੋਧ ਸਿੰਘ ਕਵੀਸ਼ਰ ,ਐਡਵੋਕੇਟ ਹਰਦੇਵ ਸਿੰਘ ਸੂਚਨਾਂ ਅਫਸਰ, ਭੁਪਿੰਦਰ ਸਿੰਘ ਗਾਈਡ, ਸੁਖਵਿੰਦਰ ਸਿੰਘ ਕੁਰੂਕਸ਼ੇਤਰ ਆਦਿ ਹਾਜਰ ਸਨ।

WRITTEN BY