Skip to content
Independent perspectives. Global stories.
BREAKING

ਕਰਜ਼ੇ ਦੇ ਸਤਾਏ ਕਿਸਾਨ ਨੇ ਕੀਤੀ ਖੁਦਕੁਸ਼ੀ

Share this story

ਫੂਲ ਟਾਊਨ, 15 ਮਈ (ਮੱਖਣ ਸਿੰਘ ਬੁੱਟਰ)- ਕਰਜੇ ਦੇ ਦੈਂਤ ਨੇ ਇਕ ਹੋਰ ਕਿਸਾਨ ਨੂੰ ਆਪਣੇ ਕਲਾਵੇ ਵਿਚ ਲੈਣ ਦੀ ਖਬਰ ਪ੍ਰਾਪਤ ਹੋਈ ਹੈ। ਨੇੜਲੇ ਪਿੰਡ ਧਿੰਗੜ ਦੇ ਕਿਸਾਨ ਜਗਰਾਜ ਸਿੰਘ (50) ਪੁੱਤਰ ਗੁਰਬਖਸ਼ ਸਿੰਘ ਨੇ ਜਹਿਰੀਲੀ ਚੀਜ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਪਿੰਡ ਦੇ ਸਰਪੰਚ ਹਰਬੰਸ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਤਕਰੀਬਨ 12 ਵਜੇ ਗੁਰਬਖਸ਼ ਆਪਣੇ ਖੇਤ ਗਿਆ ਜਿੱਥੇ ਉਸਨੇ ਜਹਿਰੀਲੀ ਦਵਾਈ ਪੀ ਲਈ।ਮ੍ਰਿਤਕ ਕੋਲ ਦੋ ਏਕੜ ਜਮੀਨ ਹੈ ਜਿਸਦੇ ਸਿਰ ਤਕਰੀਬਨ ਤਿੰਨ ਲੱਖ ਰੁਪਏ ਦਾ ਕਰਜਾ ਸੀ।ਉਨਾਂ ਅੱਗੇ ਦੱਸਿਆ ਕਿ ਮ੍ਰਿਤਕ ਗੁਰਬਖਸ਼ ਦੇ ਇੱਕ ਲੜਕਾ ਅਤੇ ਇੱਕ ਲੜਕੀ ਹੈ ਅਤੇ ਕਰਜੇ ਦੀ ਪੰਡ ਦਿਨ-ਬ-ਦਿਨ ਭਾਰੀ ਹੋਣ ਕਾਰਨ ਉਹ ਮਾਨਸਿਕ ਤੌਰ ਤੇ ਪ੍ਰੇਸ਼ਾਨ ਰਹਿੰਦਾ ਸੀ।ਪਿੰਡ ਦੇ ਸਰਪੰਚ ਅਤੇ ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਇਸ ਗਰੀਬ ਕਿਸਾਨ ਪਰਿਵਾਰ ਦੀ ਮੱਦਦ ਕੀਤੀ ਜਾਵੇ ਅਤੇ ਪੀੜਿਤ ਪਰਿਵਾਰ ਦੇ ਇੱਕ ਮੈਂਬਰ ਨੂੰ ਤਰਸ ਦੇ ਅਧਾਰ ਨੌਕਰੀ ਦਿੱਤੀ ਜਾਵੇ।

WRITTEN BY