ਪੁਲਿਸ ’ਤੇ ਹਮਲਾ ਕਰਨ ਦੇ ਦੋਸ਼ ਵਿੱਚ 43 ਕਿਸਾਨ ਗ੍ਰਿਫਤਾਰ

ਲਾਠੀਚਾਰਜ ਜਾਇਜ਼ : ਸੁਖਬੀਰ
image ਅੰਮ੍ਰਿਤਸਰ, 22 ਫਰਵਰੀ (ਪੰਜਾਬ ਟਾਇਮਜ਼ ਬਿਊਰੋ)-ਅੰਮ੍ਰਿਤਸਰ ਪੁਲਿਸ ਨੇ ਸ਼ੁੱਕਰਵਾਰ ਸ਼ਾਮ ਨੂੰ ਪੁਲਿਸ ਪਾਰਟੀ ’ਤੇ ਹਮਲਾ ਕਰਨ ਅਤੇ ਪਾਵਰ ਕਾਮ ਦੇ ਅਧਿਕਾਰੀਆਂ ਨੂੰ ਬੰਦੀ ਬਣਾਉਣ ਦੇ ਦੋਸ਼ ’ਚ 43 ਕਿਸਾਨਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਨੇ ਇਨ੍ਹਾਂ ਖਿਲਾਫ ਆਈ.ਪੀ.ਸੀ. ਦੀ ਧਾਰਾ 427, 323, 353 ਅਤੇ 342 ਤਹਿਤ ਮਾਮਲਾ ਦਰਜ ਕਰ ਲਿਆ ਹੈ। ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਜਤਿੰਦਰ ਪਾਲ ਸਿੰਘ ਔਲਖ ਨੇ ਪੱਤਰਕਾਰ ਸੰਮੇਲਨ ਦੌਰਾਨ ਇਸ ਗੱਲ ਦੀ ਜਾਣਕਾਰੀ ਦਿੱਤੀ। ਇਸ ਦੌਰਾਨ ਜ਼ਿਲਾ ਪੁਲਿਸ ਮੁਖੀ ਨੇ ਇਹ ਵੀ ਸਾਫ ਕੀਤਾ ਕਿ ਸ਼ੁੱਕਰਵਾਰ ਸ਼ਾਮ ਇਸ ਦੌਰਾਨ ਹੋਈ ਕਿਸਾਨ ਦੀ ਮੌਤ ’ਚ ਪੁਲਿਸ ਦਾ ਕੋਈ ਹੱਥ ਨਹੀਂ ਹੈ, ਕਿਉਂਕਿ ਕਿਸਾਨ ਦੀ ਲਾਸ਼ ਧਰਨੇ ਵਾਲੀ ਥਾਂ ਤੋਂ 1 ਕਿਲੋਮੀਟਰ ਦੂਰੋਂ ਮਿਲੀ ਹੈ।ਇਸ

ਵਿਚਕਾਰ ਝੜਪ ਦੌਰਾਨ ਜ਼ਖਮੀ ਹੋਏ ਕਿਸਾਨਾਂ ਅਤੇ ਪੁਲਿਸ ਵਾਲਿਆਂ ਨੂੰ ਇਲਾਜ ਲਈ ਵੱਖ-ਵੱਖ ਹਸਪਤਾਲਾਂ ’ਚ ਭਰਤੀ ਕਰਵਾਇਆ ਗਿਆ ਹੈ। ਪੁਲਿਸ ਮਾਮਲੇ ’ਚ ਸ਼ਾਮਿਲ ਹੋਰਨਾਂ ਦੋਸ਼ੀ ਕਿਸਾਨਾਂ ਨੂੰ ਗ੍ਰਿਫਤਾਰ ਕਰਨ ਲਈ ਕਾਰਵਾਈ ਕਰ ਰਹੀ ਹੈ। ਜ਼ਿਕਰਯੋਗ ਹੈ ਕਿ ਬਿਜਲੀ ਦੇ ਬਿੱਲਾਂ ’ਚ ਕਮੀ ਕਰਨ ਅਤੇ ਨਵੇਂ ਟਿਊਬਵੈੱਲ ਕੁਨੈਕਸ਼ਨ ਜਾਰੀ ਕਰਨ ਦੀ ਮੰਗ ਨੂੰ ਲੈ ਕੇ ਪਾਵਰਕਾਮ ਦੇ ਚੀਫ ਇੰਜੀਨੀਅਰ ਦਫ਼ਤਰ ਦੇ ਬਾਹਰ ਧਰਨੇ ’ਤੇ ਬੈਠੇ ਕਿਸਾਨਾਂ ਦੀ ਸ਼ੁੱਕਰਵਾਰ ਨੂੰ ਪੁਲਿਸ ਨਾਲ ਝੜਪ ਹੋ ਗਈ ਸੀ। ਇਸ ਝੜਪ ਦੌਰਾਨ 2 ਦਰਜਨ ਤੋਂ ਵਧ ਕਿਸਾਨ ਜ਼ਖਮੀ ਹੋ ਗਏ ਜਦੋਂ ਕਿ ਕਈ ਪੁਲਿਸ ਵਾਲਿਆਂ ਨੂੰ ਵੀ ਸੱਟਾਂ ਲੱਗੀਆਂ ਸਨ। ਹਾਲਾਂਕਿ ਪੁਲਿਸ ਕਿਸਾਨ ਦੀ ਮੌਤ ਦੇ ਮਾਮਲੇ ’ਚ ਪੱਲਾ ਝਾੜਨ ਦੀ ਕੋਸ਼ਿਸ਼ ਕਰ ਰਹੀ ਹੈ ਪਰ ਇਹ ਪੂਰਾ ਮਾਮਲਾ ਮਾਰੇ ਗਏ ਕਿਸਾਨ ਦੀ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਸਾਫ ਹੋਵੇਗਾ।
ਲਾਠੀਚਾਰਜ ਜਾਇਜ਼ : ਸੁਖਬੀਰ
ਇਸੇ ਦੌਰਾਨ ਲੁਧਿਆਣਾ ਤੋਂ ਰਿਪੋਰਟ ਅਨੁਸਾਰ ਉਪ ਮੁੱਖ ਮੰਤਰੀ ਪੰਜਾਬ ਸ. ਸੁਖਬੀਰ ਸਿੰਘ ਬਾਦਲ ਨੇ ਸ਼ੁੱਕਰਵਾਰ ਦੇਰ ਸ਼ਾਮ ਅੰਮ੍ਰਿਤਸਰ ’ਚ ਪੁਲਿਸ ਵੱਲੋਂ ਕਿਸਾਨਾਂ ਖਿਲਾਫ ਕੀਤੀ ਗਈ ਕਾਰਵਾਈ ਨੂੰ ਜਾਇਜ਼ ਠਹਿਰਾਇਆ ਹੈ। ਲੁਧਿਆਣਾ ਵਿਖੇ ਸਾਂਝ ਕੇਂਦਰ ਦਾ ਉਦਘਾਟਨ ਕਰਨ ਆਏ ਸੁਖਬੀਰ ਬਾਦਲ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਧਰਨਾਕਾਰੀ ਕਿਸਾਨਾਂ ਨੇ ਪਾਵਰਕਾਮ ਦੇ ਸਟਾਫ ਨੂੰ ਬੰਦੀ ਬਣਾ ਲਿਆ ਸੀ, ਲਿਹਾਜ਼ਾ ਪੁਲਿਸ ਨੂੰ ਕਿਸਾਨਾ ਖਿਲਾਫ ਕਾਰਵਾਈ ਕਰਨੀ ਪਈ।
ਜ਼ਿਕਰਯੋਗ ਹੈ ਕਿ ਬਿਜਲੀ ਦੇ ਬਿੱਲਾਂ ’ਚ ਕਮੀ ਕਰਨ ਅਤੇ ਨਵੇਂ ਟਿਊਬਵੈੱਲ ਕੁਨੈਕਸ਼ਨ ਜਾਰੀ ਕਰਨ ਦੀ ਮੰਗ ਨੂੰ ਲੈ ਕੇ ਪਾਵਰਕਾਮ ਦੇ ਚੀਫ ਇੰਜੀਨੀਅਰ ਦਫਤਰ ਦੇ ਬਾਹਰ ਧਰਨੇ ’ਤੇ ਬੈਠੇ ਕਿਸਾਨਾਂ ਦੀ ਸ਼ੁੱਕਰਵਾਰ ਨੂੰ ਪੁਲਿਸ ਨਾਲ ਝੜਪ ਹੋ ਗਈ ਸੀ। ਇਸ ਝੜਪ ਦੌਰਾਨ 2 ਦਰਜਨ ਤੋਂ ਵੱਧ ਕਿਸਾਨ ਜ਼ਖਮੀ ਹੋ ਗਏ, ਜਦੋਂ ਕਿ ਕਈ ਪੁਲਿਸ ਵਾਲਿਆਂ ਨੂੰ ਵੀ ਸੱਟਾਂ ਲੱਗੀਆਂ ਸਨ। ਜ਼ਖਮੀ ਕਿਸਾਨਾਂ ਅਤੇ ਪੁਲਿਸ ਮੁਲਾਜ਼ਮਾਂ ਦਾ ਇਲਾਜ ਅੰਮ੍ਰਿਤਸਰ ਦੇ ਸਿਵਲ ਹਸਪਤਾਲ ਵਿਖੇ ਕੀਤਾ ਜਾ ਰਿਹਾ ਹੈ।

Send this to a friend