Skip to content
Independent perspectives. Global stories.
BREAKING

ਰੇਲ ਗੱਡੀ ਦੀ ਲਪੇਟ ’ਚ ਆਉਣ ਨਾਲ 45 ਸਾਲਾ ਮੁੰਡੀਆ ਵਾਸੀ ਦੀ ਮੌਤ

Share this story

ਮੋਰਿੰਡਾ, 18 ਮਈ (ਹਰਜਿੰਦਰ ਸਿੰਘ ਛਿੱਬਰ)- ਨਜ਼ਦੀਕੀ ਪਿੰਡ ਮੁੰਡੀਆ ਦੇ 45 ਸਾਲਾ ਵਿਅਕਤੀ ਦੀ ਰੇਲ ਗੱਡੀ ਦੀ ਲਪੇਟ ’ਚ ਆਉਣ ਨਾਲ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰੇਲਵੇ ਪੁਲਿਸ ਚੋਕੀਂ ਰੋਪੜ੍ਹ ਦੇ ਇੰਚਾਰਜ ਸਬ-ਇੰਸਪੈਕਟਰ ਸੁਗਰੀਵ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਪ੍ਰਾਪਤ ਹੋਈ ਕਿ ਮੋਰਿੰਡਾ ਨਜ਼ਦੀਕ ਪਿੰਡ ਢੰਗਰਾਲੀ ਅਤੇ ਰੰਗੀਆ ਵਿਚਕਾਰ ਇਕ ਵਿਅਕਤੀ ਦੀ ਰੇਲ ਗੱਡੀ ਦੀ ਲਪੇਟ ’ਚ ਆਉਣ ਨਾਲ ਮੋਤ ਹੋ ਗਈ ਹੈ। ਮੌਕੇ ’ਤੇ ਪਹੁੰਚ ਦੇ ਜਦੋਂ ਮ੍ਰਿਤਕ ਵਿਅਕਤੀ ਦੀ ਪਹਿਚਾਣ ਕੀਤੀ ਗਈ ਤਾਂ ਪਤਾ ਲੱਗਾ ਮ੍ਰਿਤਕ ਵਿਅਕਤੀ ਦਾ ਨਾਂਅ ਮੱਖਣ ਸਿੰਘ ਪੁੱਤਰ ਅਵਤਾਰ ਸਿੰਘ ਵਾਸੀ ਪਿੰਡ ਮੁੰਡੀਆ ਹੈ। ਮ੍ਰਿਤਕ ਦੇ ਭਰਾ ਸਤਨਾਮ ਸਿੰਘ ਨੇ ਦੱਸਿਆ ਕਿ ਉਸਦਾ ਭਰਾ ਢੰਗਰਾਲੀ ਵਿੱਖੇ ਅਪਣੇ ਕਿਸੇ ਦੋਸਤ ਨੂੰ ਮਿਲਣ ਲਈ ਆਇਆ ਸੀ ਜਿਓਂ ਹੀ ਉਹ ਰੇਲਵੇ ਲਾਈਨ ਪਾਰ ਕਰਨ ਲੱਗਾ ਤਾਂ ਉਹ ਰੇਲ ਗੱਡੀ ਦੀ ਲਪੇਟ ’ਚ ਆ ਗਿਆ। ਸਬ-ਇੰਸਪੈਕਟਰ ਸੁਗਰੀਵ ਸਿੰਘ ਨੇ ਦੱਸਿਆ ਕਿ ਮ੍ਰਿਤਕ ਵਿਅਕਤੀ ਅੰਬ ਤੋਂ ਅੰਬਾਲਾ ਜਾਣ ਵਾਲੀ ਰੇਲ ਗੱਡੀ ਨੰਬਰ 74992 ਦੀ ਲਪੇਟ ’ਚ ਆ ਗਿਆ। ਉਲ੍ਹਾ ਦੱਸਿਆ ਕਿ ਮ੍ਰਿਤਕ ਦੇ ਭਰਾ ਦੇ ਬਿਆਨਾ ਦੇ ਅਧਾਰ ’ਤੇ ਲਾਸ਼ ਦਾ ਪੋਸਟ ਮਾਰਟਮ ਕਰਵਾ ਕੇ ਵਾਰਸਾਂ ਨੂੰ ਸੋਂਪ ਦਿੱਤੀ ਹੈ।

WRITTEN BY