ਰਾਮਪੁਰਾ ਫੂਲ, 19 ਮਈ (ਮਨਦੀਪ ਢੀਂਗਰਾ, ਮੱਖਣ ਬੁੱਟਰ)- ਸ਼ਾਹਕੋਟ ਦੇ ਵੋਟਰਾਂ ਨੇ ਕਾਂਗਰਸ ਪਾਰਟੀ ਦੇ ਹੱਕ ਵਿਚ ਫਤਵਾ ਦੇਣ ਦਾ ਮਨ ਬਣਾ ਲਿਆ ਹੈ ਕਿਉਂਕਿ ਇਥੇ ਦੇ ਲੋਕਾਂ ਦਾ ਕਾਂਗਰਸ ਪਾਰਟੀ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪ੍ਰਤੀ ਝੁਕਾਅ ਹੋਣਾ ਇਸ ਗੱਲ ਦੀ ਗਵਾਹੀ ਭਰਦਾ ਹੈ ਅਤੇ ਸ਼ਾਹਕੋਟ ਜਿਮਨੀ ਚੋਣ ਵਿਚ ਕਾਂਗਰਸ ਆਪਣੇ ਸਿਆਸੀ ਵਿਰੋਧੀਆਂ ਨੂੰ ਚਿੱਤ ਕਰਕੇ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰਕੇ ਕਾਂਗਰਸ ਦੇ ਉਮੀਦਵਾਰ ਲਾਡੀ ਸ਼ੇਰੋਵਾਲੀਆ ਵਿਧਾਨ ਸਭਾ ਦੀਆਂ ਪੌੜੀਆਂ ਚੜਨਗੇ। ਇੰਨਾਂ ਗੱਲਾਂ ਦਾ ਪ੍ਰਗਟਾਵਾ ਊਰਜਾ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਸਪੋਕਸਮੈਨ ਨਾਲ ਗੱਲਬਾਤ ਦੌਰਾਨ ਕੀਤਾ।ਉਨਾ ਅੱਗੇ ਕਿਹਾ ਕਿ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਸ਼ਾਹਕੋਟ ਦੇ ਵਿਕਾਸ ਲਈ ਕਰੋੜਾਂ ਰੁਪਏ ਦੀ ਗਰਾਂਟ ਲਿਆਂਦੀ ਅਤੇ ਪਿੰਡਾਂ ਦੇ ਵਿਕਾਸ ਲਈ ਉਨਾਂ ਪਹਿਲਾਂ ਚੈਕ ਵੀ ਵੰਡੇ।ਉਨਾਂ ਅੱਗੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ 2002 ਵਿਚ ਪੰਜਾਬ ਦੇ ਮੁੱਖ ਮੰਤਰੀ ਵੱਜੋਂ ਪੰਜਾਬ ਦੀ ਜਨਤਾ ਦੀ ਸੇਵਾ ਕੀਤੀ ਸੀ ਉਸ ਸਮੇਂ ਵਿਕਾਸ ਮੂੰਹੋ ਆਪ ਬੋਲਦਾ ਸੀ ਪਰ ਅਕਾਲੀਆਂ ਨੇ ਆਪਣੇ ਰਾਜ-ਭਾਗ ਦੌਰਾਨ ਪੰਜਾਬ ਨੂੰ ਐਨਾ ਲੁੱਟਿਆ ਕਿ ਪੰਜਾਬ ਉਪਰ ਕਰੋੜਾਂ ਰੁਪਏ ਦਾ ਕਰਜਾ ਚੜਾ ਗਏ।ਹੁਣ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੀ ਮੁੜ ਕਮਾਨ ਸੰਭਾਲੀ ਹੈ ਅਤੇ ਸਾਲ ਦੇ ਪਹਿਲੇ ਗੇੜ ਚ ਹੀ ਕਿਸਾਨਾਂ ਦੇ ਕਰਜੇ ਮੁਆਫ ਕਰਨ ਦੀ ਮੁਹਿੰਮ ਚਲਾ ਦਿੱਤੀ ਹੈ ਜਿਸ ਤਹਿਤ ਕਿਸਾਨਾਂ ਦਾ ਦੋ ਲੱਖ ਰੁਪਏ ਦਾ ਕਰਜਾ ਮੁਆਫ ਕੀਤਾ ਗਿਆ ਹੈ।ਇਸ ਮੌਕੇ ਉਨਾਂ ਨਾਲ ਜਿਲਾ ਬਠਿੰਡਾ ਦੇ ਦਿਹਾਤੀ ਪ੍ਰਧਾਨ ਨਰਿੰਦਰ ਭਲੇਰੀਆ, ਮਹੁਮੰਦ ਸਦੀਕ, ਗੁਰਮੀਤ ਖੁੱਡੀਆਂ, ਤਾਰਾ ਸਿੰਘ ਮੋਗਾ, ਜਸਵੀਰ ਮਹਿਰਾਜ, ਭੁਪਿੰਦਰ ਮਲੋਟ ਤੋਂ ਇਲਾਵਾ ਕਾਂਗਰਸ ਵਰਕਰ ਹਾਜਰ ਸਨ।
ਸ਼ਾਹਕੋਟ ਚੋਣ ਕਾਂਗਰਸ ਸਿਆਸੀ ਵਿਰੋਧੀਆਂ ਨੂੰ ਚਿੱਤ ਕਰਕੇ ਵੱਡੀ ਲੀਡ ਨਾਲ ਜਿੱਤੇਗੀ : ਗੁਰਪ੍ਰੀਤ ਸਿੰਘ ਕਾਂਗੜ



