ਖੰਨਾ, 20 ਮਈ (ਕੇ ਐਲ ਸਹਿਗਲ)- ਪਿਛਲੇ ਦਿਨੀਂ ਨੇੜਲੇ ਪਿੰਡ ਬੁੱਲੇਪੁਰ, ਗੱਲਵੱਢੀ ਤੇ ਅਲੋੜ ਦੀ ਸਾਂਝੀ ਸਹਿਕਾਰੀ ਖੇਤੀਬਾੜੀ ਸੁਸਾਇਟੀ ਦੀ ਹੋਈ ਚੋਣ ਤੋਂ ਬਾਅਦ 11 ਮੈਂਬਰੀ ਕਮੇਟੀ ਦੀ ਮੀਟਿੰਗ ਹੋਈ। ਜਿਸ ਵਿਚ ਸਰਬਸੰਮਤੀ ਨਾਲ ਕ੍ਰਮਵਾਰ ਇੰਦਰਜੀਤ ਸਿੰਘ ਤੇ ਸੁਰਜੀਤ ਸਿੰਘ ਨੂੰ ਪ੍ਰਧਾਨ ਅਤੇ ਮੀਤ ਪ੍ਰਧਾਨ ਚੁਣ ਲਿਆ ਗਿਆ। ਜ਼ਿਕਰਯੋਗ ਹੈ ਕਿ ਇਸ ਸੁਸਾਇਟੀ ਵਿਚ 4 ਮੈਂਬਰ ਅਕਾਲੀ ਦਲ ਤੇ 7 ਮੈਂਬਰ ਕਾਂਗਰਸ ਪਾਰਟੀ ਨਾਲ ਸੰਬੰਧਿਤ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਮੀਟਿੰਗ ਦੌਰਾਨ ਬਲਾਕ ਸੰਮਤੀ ਚੇਅਰਮੈਨ ਜੀਤ ਸਿੰਘ ਅਲੋੜ ਨੇ ਇੰਦਰਜੀਤ ਸਿੰਘ ਦਾ ਨਾਂ ਪ੍ਰਧਾਨ ਵਜੋਂ ਪੇਸ਼ ਕੀਤਾ ਜਿਸ ’ਤੇ ਹਾਜਰ ਕਮੇਟੀ ਮੈਂਬਰਾਂ ਨੇ ਪਾਰਟੀਬਾਜ਼ੀ ਤੋਂ ਉਪਰ ਉਠ ਕੇ ਉਹਨਾਂ ਨੂੰ ਸਰਬਸੰਮਤੀ ਨਾਲ ਪ੍ਰਧਾਨ ਤੇ ਸੁਰਜੀਤ ਸਿੰਘ ਨੂੰ ਮੀਤ ਪ੍ਰਧਾਨ ਚੁਣ ਲਿਆ। ਜਿਕਰਯੋਗ ਹੈ ਕਿ ਨਵਨਿਯੁਕਤ ਪ੍ਰਧਾਨ ਇੰਦਰਜੀਤ ਸਿੰਘ ਪਿੰਡ ਦੇ ਉਘੇ ਸਮਾਜ ਸੇਵੀ ਅਤੇ ਸਾਬਕਾ ਸਰਪੰਚ ਕੁਲਦੀਪ ਸਿੰਘ ਦੇ ਹੋਣਹਾਰ ਲੜਕੇ ਹਨ।
ਬੁੱਲੇਪੁਰ ਸਹਿਕਾਰੀ ਸਭਾ ਦੇ ਇੰਦਰਜੀਤ ਸਿੰਘ ਪ੍ਰਧਾਨ ਤੇ ਸੁਰਜੀਤ ਸਿੰਘ ਬਣੇ ਮੀਤ ਪ੍ਰਧਾਨ



