Skip to content
Independent perspectives. Global stories.
BREAKING

ਨਰਾਇਣ ਦਾਸ ਸਿਖ ਪੰਥ ਦੇ ਰੋਹ ਅਗੇ ਝੁਕਿਆ

Share this story

ਅੰਮ੍ਰਿਤਸਰ, 20 ਮਈ (ਪੰਜਾਬ ਟਾਇਮਜ਼ ਬਿਊਰੋ)- ਸ੍ਰੀ ਗੁਰੂ ਅਰਜਨ ਦੇਵ ਜੀ ਪ੍ਰਤੀ ਗਲਤ ਟਿੱਪਣੀ ਕਰਨ ਵਾਲੇ ਅਖੌਤੀ ਸਾਧ ਨਰਾਇਣ ਦਾਸ ਨੇ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਨੂੰ ਈ ਮੇਲ ਰਾਹੀਂ ਭੇਜੀ ਗਈ ਇਕ ਪੱਤਰ ਵਿਚ ਆਪਣੀ ਗ਼ਲਤੀ ਨੂੰ ਸਵੀਕਾਰ ਕਰਦਿਆਂ ਖ਼ਾਲਸਾ ਪੰਥ ਤੋਂ ਮੁਆਫ਼ੀ ਦੀ ਗੁਜਾਰਸ਼ ਕੀਤੀ ਹੈ। ਨਾਰਾਇਣ ਨਿਵਾਸ ਆਸ਼ਰਮ ਰਿਸ਼ੀਕੇਸ (ਉਤਰਾਖੰਡ) ਵਾਸੀ ਨਾਰਾਇਣ ਦਾਸ ਨੇ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਦੇ ਨਾਮ ਪੰਜਾਬੀ ਵਿਚ ਪੱਤਰ ਲਿਖਿਆ ਗਿਆ ਹੈ। ਇਹ ਪੱਤਰ ਈਮੇਲ ਰਾਹੀਂ ਭੇਜਿਆ ਗਿਆ ਹੈ। ਪੱਤਰ ਵਿੱਚ ਉਸ ਵੱਲੋਂ ਪੰਜਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਅਤੇ ਯੁੱਗੋਂ ਯੋਗ ਅਟਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਦਰਜ ਭਗਤਾਂ ਦੀ ਬਾਣੀ ਬਾਰੇ ਉਸ ਕੋਲੋਂ ਬੋਲੇ ਗਏ ਗਲਤ ਸ਼ਬਦਾਂ ਲਈ ਉਹ ਸ੍ਰੀ ਗੁਰੂ ਗ੍ਰੰਥ ਸਾਹਿਬ ਅਤੇ ਖ਼ਾਲਸਾ ਪੰਥ ਦੀ ਸ਼ਰਨ ਵਿਚ ਆਕੇ ਸ੍ਰੀ ਅਕਾਲ ਤਖਤ ਸਾਹਿਬ ’ਤੇ ਹਾਜ਼ਰ ਹੋ ਕੇ ਖਿਮਾ ਯਾਚਨਾ ਕਰ ਕੇ ਆਪਣੀ ਭੁੱਲ ਬਖ਼ਸ਼ਾਉਣੀ ਚਾਹੁੰਦਾ ਹੈ।

WRITTEN BY