ਕੈਪਟਨ ਪਠਾਨੀਆ ਪੰਜਾਬ ਰਾਜ ਰਾਜਪੂਤ ਭਲਾਈ ਬੋਰਡ ਦਾ ਚੇਅਰਮੈਨ ਨਿਯੁਕਤ

ਚੰਡੀਗੜ੍ਹ, 24 ਫਰਵਰੀ (ਪੀ.ਟੀ.)-ਸੂਬੇ ਵਿੱਚ ਰਾਜਪੂਤ ਭਾਈਚਾਰੇ ਦੀ ਸਰਬਪੱਖੀ ਭਲਾਈ ਤੇ ਵਿਕਾਸ ਨੂੰ ਯਕੀਨੀ ਬਣਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਅੱਜ ਕੈਪਟਨ ਆਰ.ਐਸ. ਪਠਾਨੀਆ ਨੂੰ ਪੰਜਾਬ ਰਾਜ ਰਾਜਪੂਤ ਭਲਾਈ ਬੋਰਡ ਦਾ ਚੇਅਰਮੈਨ ਨਿਯੁਕਤ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਕੈਪਟਨ ਪਠਾਨੀਆ ਜੋ ਰਾਜਪੂਤ ਸਭਾ, ਗੜਸ਼ੰਕਰ  ਦੇ ਪ੍ਰਧਾਨ ਹਨ, ਦੀ ਨਿਯੁਕਤੀ ਸਬੰਧੀ ਫਾਈਲ ’ਤੇ ਮੁੱਖ ਮੰਤਰੀ ਨੇ ਅੱਜ ਸਵੇਰੇ ਸਹੀ ਪਾ ਦਿੱਤੀ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਨਿਯੁਕਤੀ ਬਾਰੇ ਰਸਮੀ ਹੁਕਮ ਛੇਤੀ ਹੀ ਜਾਰੀ ਕੀਤੇ ਜਾਣਗੇ।

Send this to a friend