ਸ਼ਾਹਕੋਟ, 22 ਮਈ (ਸੁਰਿੰਦਰ ਸਿੰਘ ਖਾਲਸਾ)-ਅੱਜ ਇੱਥੇ ਸ਼ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਇਕ ਪ੍ਰੈਸ ਕਾਨਫਰੰਸ ਕਰ ਕੇ ਵਿਧਾਨ ਸਭਾ ਹਲਕਾ ਸ਼ਾਹਕੋਟ ਦੀ ਜ਼ਿਮਨੀ ਚੋਣ ਲੜੇ ਰਹੇ ਸ਼ਰੋਮਣੀ ਅਕਾਲੀ ਦਲ (ਅੰਮ੍ਰਿਤਸਰ) , ਬਹੁਜਨ ਮੁਕਤੀ ਪਾਰਟੀ ਦੇ ਸਾਂਝੇ ਉਮੀਦਵਾਰ ਜਥੇਦਾਰ ਸੁਲੱਖਣ ਸਿੰਘ ਨਿਮਾਜ਼ੀਪੁਰ ਨੂੰ ਜਿਤਾਉਣ ਲਈ ਇਲਾਕਾ ਵਾਸੀਆ ਨੂੰ ਅਪੀਲ ਕੀਤੀ। ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਪਾਰਟੀ ਦੇ ਜਨਰਲ ਸਕੱਤਰ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਨੇ ਕਿਹਾ ਕਿ ਕਾਂਗਰਸ ਪਾਰਟੀ ਅਤੇ ਸ਼ਰੋਮਣੀ ਅਕਾਲੀ ਦਲ(ਬ) ਦੋਵੇ ਇਕੋ ਸਿੱਕੇ ਦੇ ਦੋ ਪਾਸੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਵਿਚ ਬਣਨ ਵਾਲੀਆਂ ਸਰਕਾਰਾਂ ਪਿਛਲੇ ਲੰਮੇਂ ਤੋਂ ਦੇਸ਼ ਨੂੰ ਲੁੱਟਦੀਆਂ ਆ ਰਹੀਆਂ ਹਨ ਜੋ ਕਿ ਆਰ ਐਸ ਐਸ ਦੇ ਭਾਈਵਾਲ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਸਮੇਂ-ਸਮੇਂ ਬਣੀਆਂ ਸਰਕਾਰਾਂ ਦੀ ਗਲਤ ਨੀਤੀਆਂ ਕਾਰਨ ਪੰਜਾਬ ਦੀ ਕਿਸਾਨੀ ਅਤੇ ਮਜਦੂਰਾਂ ਦੀ ਹਾਲਤ ਤਰਸਯੋਗ ਬਣੀ ਹੈ । ਕਿਉਂਕਿ ਬੀਜੇਪੀ, ਕਾਂਗਰਸ, ਆਮ ਆਦਮੀ ਪਾਰਟੀ ਅਤੇ ਕਾਮਰੇਡ ਧਿਰਾਂ ਦੀਆਂ ਮੌਕਾਪ੍ਰਸਤ ਅਤੇ ਸਵਾਰਥੀ ਨੀਤੀਆਂ ਦੀ ਬਦੌਲਤ ਜ਼ਿੰਮੀਦਾਰਾਂ, ਨੌਜਵਾਨੀ ਦਾ ਭਵਿਖ ਖ਼ਤਰੇ ਵਿਚ ਪੈ ਗਿਆ ਹੈ ।ਉਨ੍ਹਾਂ ਇਹ ਵੀ ਕਿਹਾ ਕਿ ਪਾਰਟੀ ਦੇ ਕੌਮੀ ਪ੍ਰਧਾਨ ਸ. ਸਿਮਰਨਜੀਤ ਸਿੰਘ ਦੀ ਸੋਚ ਤੇ ਆਪਾਂ ਨੂੰ ਪਹਿਰਾ ਦੇਣਾ ਪਵੇਗਾ ਜੋ ਕਿ ਸਹੀ ਪੰਥ ਦੇ ਰਖਵਾਲੇ ਹਨ। ਇਸ ਮੌਕੇ ਪਾਰਟੀ ਆਗੂਆਂ ਨੇ ਹਲਕਾ ਨਿਵਾਸੀਆ ਨੂੰ ਅਪੀਲ ਕਰਦਿਆ ਕਿਹਾ ਕਿ ਉਹ ਸਹੀ ਪੰਥ ਦੇ ਰਾਖੇ ਜਥੇਦਾਰ ਸੁਲੱਖਣ ਸਿੰਘ ਨਿਮਾਜ਼ੀਪੁਰ ਨੂੰ ਵੱਧ ਤੋਂ ਵੱਧ ਵੋਟਾਂ ਪਾ ਕੇ ਵਿਧਾਨ ਸਭਾ ਵਿਚ ਭੇਜੋ। ਇਸ ਮੌਕੇ ਹੋਰਨਾਂ ਤੋ ਇਲਾਵਾ ਹਲਕੇ ਦੇ ਉਮੀਦਵਾਰ ਜਥੇਦਾਰ ਸੁਲੱਖਣ ਸਿੰਘ ਨਿਮਾਜ਼ੀਪੁਰ, ਅਮਰੀਕ ਸਿੰਘ ਬੱਲੋਵਾਲ,ਪ੍ਰੋ ਮਹਿੰਦਰਪਾਲ ਸਿੰਘ,ਗੁਰਸੇਵਕ ਸਿੰਘ ਜਵਾਹਰ ਕੇ ਸਾਰੇ ਪਾਰਟੀ ਦੇ ਜਨਰਲ ਸਕੱਤਰ, ਮਾਸਟਰ ਕਰਨੈਲ ਸਿੰਘ ਨਾਰੀਕੇ, ਹਰਭਜਨ ਸਿੰਘ ਕਸ਼ਮੀਰੀ, ਕੁਲਦੀਪ ਸਿੰਘ ਭਾਗੋਵਾਲ, ਹਰਦੇਵ ਸਿੰਘ ਦੇਬੀ, ਪਰਗਟ ਸਿੰਘ ਮੱਖੂ, ਅਵਤਾਰ ਸਿੰਘ ਅਨੇਜਾ,ਖੁਸ਼ਪ੍ਰੀਤ ਸਿੰਘ ਨਾਰੀਕੇ, ਮਨਦੀਪ ਸਿੰਘ ਪ੍ਰੈਸ ਸਕੱਤਰ, ਸੋਨੂ ਕਾਂਗਣਾ, ਬਲਜੀਤ ਸਿੰਘ ਬਿੱਟੂ ਆਦਿ ਹਾਜ਼ਰ ਸਨ।
ਜਥੇਦਾਰ ਸੁਲੱਖਣ ਸਿੰਘ ਨਿਮਾਜ਼ੀਪੁਰ ਨੂੰ ਵੋਟਾਂ ਪਾ ਕੇ ਵਿਧਾਨ ਸਭਾ ’ਚ ਭੇਜੋ : ਕਾਹਨ ਸਿੰਘ ਵਾਲਾ



