ਰਾਜੀਵ ਗਾਂਧੀ ਹੱਤਿਆਕਾਂਡ ਕੇਂਦਰ ਦੀ ਅਰਜ਼ੀ ’ਤੇ ਸੁਪਰੀਮ ਕੋਰਟ ’ਚ 27 ਨੂੰ ਹੋਵੇਗੀ ਸੁਣਵਾਈ

ਨਵੀਂ ਦਿੱਲੀ, 24 ਫਰਵਰੀ (ਪੀ.ਟੀ.ਬਿਊਰੋ)- ਰਾਜੀਵ ਗਾਂਧੀ ਦੇ ਹਤਿਆਰਿਆਂ ਦੇ ਖਿਲਾਫ ਦਰਜ ਕੇਂਦਰ ਦੀ ਅਰਜ਼ੀ ’ਤੇ 27 ਫਰਵਰੀ ਨੂੰ ਸੁਣਵਾਈ ਹੋਵੇਗੀ। ਕੇਂਦਰ ਰਾਜੀਵ ਗਾਂਧੀ ਹ¤ਤਿਆਕਾਂਡ ਮਾਮਲੇ ‘ਚ ਚਾਰ ਦੋਸ਼ੀਆਂ ਦੀ ਰਿਹਾਈ ਦੇ ਖਿਲਾਫ ਸੁਪਰੀਮ ਕੋਰਟ ਪਹੁੰਚਿਆ ਸੀ, ਜਿਸਤੋਂ ਬਾਅਦ ਸੁਪਰੀਮ ਕੋਰਟ ਕੇਂਦਰ ਦੀ ਅਰਜ਼ੀ ’ਤੇ 27 ਫਰਵਰੀ ਨੂੰ ਸੁਣਵਾਈ ਲਈ ਸਹਿਮਤ ਹੋ ਗਿਆ। ਜ਼ਿਕਰਯੋਗ ਹੈ ਕਿ ਰਾਜੀਵ ਗਾਂਧੀ ਦੇ ਹ¤ਤਿਆਰਿਆਂ ਦੀ ਰਿਹਾਈ ਦਾ ਫੈਸਲਾ ਤਮਿਲਨਾਡੂ ਸਰਕਾਰ ਨੇ ਕੀਤਾ ਹੈ। ਇਸ ਫੈਸਲੇ ਨੂੰ ਕੇਂਦਰ ਨੇ ਸਪਰੀਮ ਕੋਰਟ ‘ਚ ਚੁਣੌਤੀ ਦਿ¤ਤੀ ਹੈ। ਕਾਂਗਰਸ ਦੇ ਉਪ ਪ੍ਰਧਾਨ ਰਾਹੁਲ ਗਾਂਧੀ ਨੇ ਇਸ ਫੈਸਲੇ ’ਤੇ ਕਿਹਾ ਹੈ ਕਿ ਜੇਕਰ ਦੇਸ਼ ਦੇ ਪੀਐਮ ਨੂੰ ਇਨਸਾਫ ਨਹੀਂ ਮਿਲ ਰਿਹਾ ਤਾਂ ਆਮ ਜਨਤਾ ਨੂੰ ਕੀ ਇਨਸਾਫ ਮਿਲੇਗਾ।

Send this to a friend