ਪੰਜਾਬੀ ਯੂਨੀਵਰਸਿਟੀ ਦੇ ਵੀਸੀ ਪ੍ਰੋ. (ਡਾ.) ਬੀ.ਐਸ. ਘੁੰਮਣ ਹੋਣਗੇ ਮੁੱਖ ਮਹਿਮਾਨ
ਸ੍ਰੀ ਅਨੰਦਪੁਰ ਸਾਹਿਬ, 24 ਮਈ, (ਦਵਿੰਦਰਪਾਲ ਸਿੰਘ, ਅੰਕੁਸ਼)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮਟੀ, ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਸ੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ, ਸ੍ਰੀ ਅਨੰਦਪੁਰ ਸਾਹਿਬ ਦਾ ਸਲਾਨਾ ਡਿਗਰੀ ਵੰਡ ਸਮਾਰੋਹ ਮਿਤੀ 27 ਮਈ, 2018 ਦਿਨ ਐਤਵਾਰ ਨੂੰ ਹੋ ਰਿਹਾ ਹੈ। ਇਸ ਪ੍ਰੋਗਰਾਮ ਬਾਰੇ ਜਾਣਕਾਰੀ ਦਿੰਦੇ ਹੋਏ ਕਾਲਜ ਦੇ ਪ੍ਰਿੰਸੀਪਲ ਡਾ. ਜਸਵੀਰ ਸਿੰਘ ਨੇ ਦੱਸਿਆ ਕਿ ਕਾਲਜ ਦੇ ਸਲਾਨਾ ਡਿਗਰੀ ਵੰਡ ਸਮਾਰੋਹ ਵਿੱਚ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਵਾਈਸ ਚਾਂਸਲਰ ਮਾਨਯੋਗ ਪ੍ਰੋ. (ਡਾ.) ਬੀ.ਐਸ. ਘੁੰਮਣ ਬਤੌਰ ਮੁੱਖ ਮਹਿਮਾਨ ਹਾਜ਼ਰ ਹੋਣਗੇ। ਇਸ ਤੋਂ ਇਲਾਵਾ ਡਾ. ਜਤਿੰਦਰ ਸਿੰਘ ਸਿੱਧੂ, ਡਾਇਰੈਕਟਰ ਸਿੱਖਿਆ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬਤੌਰ ਵਿਸ਼ੇਸ਼ ਮਹਿਮਾਨ ਸ਼ਾਮਿਲ ਹੋਣਗੇ। ਉਨ੍ਹਾਂ ਦੱਸਿਆ ਕਿ ਇਸ ਸਲਾਨਾ ਡਿਗਰੀ ਵੰਡ ਸਮਾਰੋਹ ਵਿੱਚ ਸੈਸ਼ਨ 2015-16 ਦੇ ਪਾਸ ਪੋਸਟ ਗ੍ਰੈਜੁਏਟ ਅਤੇ ਅੰਡਰ ਗ੍ਰੈਜੁਏਟ ਵਿਦਿਆਰਥੀਆਂ ਨੂੰ ਮਾਨਯੋਗ ਵਾਈਸ ਚਾਂਸਲਰ ਪੰਜਾਬੀ ਯੂਨੀਵਰਸਿਟੀ, ਪਟਿਆਲਾ ਆਪਣੇ ਕਰ ਕਮਲਾਂ ਨਾਲ ਡਿਗਰੀਆਂ ਵੰਡਣਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਕਾਲਜ ਦੇ ਵਾਈਸ ਪ੍ਰਿੰਸੀਪਲ ਪ੍ਰੋ. ਜਗਦੀਸ਼ ਸਿੰਘ ਅਤੇ ਰਜਿਸਟਰਾਰ ਡਾ. ਮਲਕੀਤ ਸਿੰਘ ਹਾਜ਼ਰ ਸਨ। ਉਪਰੋਕਤ ਜਾਣਕਾਰੀ ਕਾਲਜ ਦੇ ਪੀ.ਆਰ.ਓ. ਪ੍ਰੋ. ਅਵਾਤਰ ਸਿੰਘ ਨੇ ਦਿੱਤੀ।



