Skip to content
Independent perspectives. Global stories.
BREAKING

ਭੋਗਪੁਰ ਪੁਲਿਸ ਵੱਲੋਂ ਨਸ਼ੇ ਸਮੇਤ ਦੋ ਤਸਕਰ ਕਾਬੂ

Share this story

ਭੋਗਪੁਰ, 24 ਮਈ (ਚੋਪੜਾ)- ਭੋਗਪੁਰ ਪੁਲਿਸ ਵਲੋ 35 ਗ੍ਰਾਮ ਨਸ਼ੀਲੇ ਪ੍ਰਦਾਰਥ ਸਮੇਤ ਦੋ ਨਸ਼ਾ ਤਸਕਰਾ ਨੂੰ ਕਾਬੂ ਕੀਤਾ ਗਿਆ ਹੈ, ਜਾਣਕਾਰੀ ਅਨੁਸਾਰ ਥਾਣੇਦਾਰ ਪਰਮਜੀਤ ਸਿੰਘ ਨੇ ਚੈਕਿੰਗ ਦੌਰਾਨ ਅਡਾ ਖਰਲ ਕਲਾਂ ਕੋਲ ਇਕ ਪੈਦਲ ਜਾ ਰਹੇ ਮੋਨੇ ਵਿਅਕਤੀ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 15 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਹੋਇਆ। ਦੋਸ਼ੀ ਦੀ ਪਹਿਚਾਣ ਗੁਰਜਿੰਦਰ ਸਿੰਘ ਉਰਫ ਗੋਲਡੀ ਪੁਤਰ ਬਲਦੇਵ ਸਿੰਘ ਵਾਸੀ ਪਿੰਡ ਖਖ ਜ਼ਿਲਾ ਹੁਸ਼ਿਆਰਪੁਰ ਵਜੋਂ ਹੋਇ ਹੈ। ਇਸੇ ਤਰਾਂ ਥਾਣੇਦਾਰ ਬਲਵਿੰਦਰ ਸਿੰਘ ਸਿੰਘ ਨੇ ਚੈਕਿੰਗ ਦੌਰਾਨ ਪਿੰਡ ਪਤਿਆਲ ਮੋੜ ਤੇ ਇਕ ਅੰਗਹੀਣ ਵਿਅਕਤੀ ਨੂੰ ਖੜਾ ਦੇਖਿਆ ਜੋ ਪੁਲਿਸ ਨੂੰ ਦੇਖ ਕੇ ਘਬਰਾ ਗਿਆ। ਸ਼ਕ ਦੇ ਆਧਾਰ ਤੇ ਉਸਦੀ ਤਲਾਸ਼ੀ ਲਈ ਤਾਂ ਉਸ ਕੋਲੋਂ 20 ਗਰਾਮ ਨਸ਼ੀਲਾ ਪਦਾਰਥ ਮਿਲਿਆ। ਦੋਸ਼ੀ ਦੀ ਪਛਾਣ ਕਸ਼ਮੀਰ ਸਿੰਘ ਉਰਫ ਲਾਡੀ ਪੁਤਰ ਮੋਹਨ ਸਿੰਘ ਵਾਸੀ ਪਿੰਡ ਖਖ ਜ਼ਿਲਾ ਹੁਸ਼ਿਆਰਪੁਰ ਵਜੋਂ ਹੋਇ ਹੈ। ਪੁਲਿਸ ਨੇ ਦੋਵਾਂ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ।

WRITTEN BY