ਬਠਿੰਡਾ, 28 ਮਈ (ਸੁਖਵਿੰਦਰ ਸਰਾਂ)-ਬਾਬਾ ਫ਼ਰੀਦ ਕਾਲਜ ਆਪਣੇ ਸ਼ਾਨਦਾਰ ਅਕਾਦਮਿਕ ਨਤੀਜਿਆਂ ਦੀ ਬਦੌਲਤ ਪੂਰੇ ਮਾਲਵਾ ਖਿੱਤੇ ਵਿੱਚ ਪ੍ਰਸਿੱਧ ਹੈ । ਇਸ ਕਾਲਜ ਦੇ ਵਿਦਿਆਰਥੀਆਂ ਨੇ ਸਿੱਖਿਆ ਦੇ ਖੇਤਰ ਵਿੱਚ ਹਮੇਸ਼ਾ ਨਵੇਂ ਮੀਲ ਪੱਥਰ ਗੱਡੇ ਹਨ। ਇਸੇ ਪ੍ਰੰਪਰਾ ਨੂੰ ਕਾਇਮ ਰੱਖਦੇ ਹੋਏ ਬੀ.ਕਾਮ. ਪਹਿਲਾ ਸਮੈਸਟਰ ਦੀਆਂ ਪ੍ਰੀਖਿਆਵਾਂ ਵਿੱਚ ਇਸ ਕਾਲਜ ਦੇ ਵਿਦਿਆਰਥੀਆਂ ਨੇ 85% ਤੋਂ ਵਧੇਰੇ ਅੰਕ ਹਾਸਲ ਕਰਕੇ ਸੰਸਥਾ ਦਾ ਨਾਂ ਰੋਸ਼ਨ ਕੀਤਾ ਹੈ। ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਐਲਾਨੇ ਗਏ ਬੀ.ਕਾਮ. ਪਹਿਲਾ ਸਮੈਸਟਰ ਦੇ ਨਤੀਜੇ ਅਨੁਸਾਰ ਇਸ ਕਾਲਜ ਦੀ ਵਿਦਿਆਰਥਣ ਪੂਨਮ ਸ਼ਰਮਾਂ ਅਤੇ ਸ਼੍ਰਿਸ਼ਟੀ ਬਜਾਜ ਨੇ 88.2% ਅੰਕ ਹਾਸਲ ਕਰਕੇ ਕਾਲਜ ਚੋਂ ਪਹਿਲੀ ਪੁਜੀਸ਼ਨ ਹਾਸਲ ਕੀਤੀ ਹੈ ਜਦੋਂ ਕਿ ਸੋਨਾਲੀ ਗਰਗ ਨੇ 86% ਅੰਕ ਪ੍ਰਾਪਤ ਕਰਕੇ ਦੂਜੀ ਪੁਜੀਸ਼ਨ ਅਤੇ ਰਿਤੀਕਾ ਉਤਰੇਜਾ ਨੇ 85.6% ਅੰਕ ਹਾਸਲ ਕਰਕੇ ਕਾਲਜ ਵਿਚੋਂ ਤੀਜੀ ਪੁਜੀਸ਼ਨ ਪ੍ਰਾਪਤ ਕੀਤੀ ਹੈ। ਇਸ ਨਤੀਜੇ ਅਨੁਸਾਰ 4 ਵਿਦਿਆਰਥੀਆਂ ਨੇ 85% ਤੋਂ ਵਧੇਰੇ,19 ਵਿਦਿਆਰਥੀਆਂ ਨੇ 80% ਤੋਂ ਵਧੇਰੇ, 47 ਵਿਦਿਆਰਥੀਆਂ ਨੇ 70% ਤੋਂ ਵਧੇਰੇ ਅਤੇ 59 ਵਿਦਿਆਰਥੀਆਂ ਨੇ 60% ਤੋਂ ਵਧੇਰੇ ਅੰਕ ਹਾਸਲ ਕੀਤੇ ਹਨ। ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਨੇ ਇਸ ਸ਼ਾਨਦਾਰ ਨਤੀਜੇ ਤੇ ਆਪਣੀ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਕਿਸੇ ਵੀ ਪ੍ਰਾਪਤੀ ਦਾ ਨਤੀਜਾ ਵਿਦਿਆਰਥੀਆਂ ਦੇ ਨਾਲ-ਨਾਲ ਸੰਸਥਾ ਲਈ ਵੀ ਅਹਿਮ ਹੁੰਦਾ ਹੈ। ਵਿਦਿਆਰਥੀਆਂ ਦੀ ਸਫ਼ਲਤਾ ਨਾਲ ਹੀ ਸੰਸਥਾ ਦੀ ਸਫ਼ਲਤਾ ਜੁੜਦੀ ਹੈ। ਉਹਨਾਂ ਨੇ ਕਿਹਾ ਕਿ ਸੰਸਥਾ ਵਿਖੇ ਲਾਗੂ ਇਨੋਵੇਟਿਵ ਟੀਚਿੰਗ ਮੈਥਡੋਲੋਜੀ ਕਰਕੇ ਵਿਦਿਆਰਥੀਆਂ ਨੂੰ ਕਿਤਾਬੀ ਗਿਆਨ ਦੇ ਨਾਲ ਨਾਲ ਵਿਹਾਰਿਕ ਗਿਆਨ ਪ੍ਰਦਾਨ ਕਰਨ ਦੇ ਭਰਪੂਰ ਮੌਕੇ ਮੁਹੱਈਆ ਕਰਵਾਏ ਜਾਂਦੇ ਹਨ। ਉਨਾਂ ਨੇ ਅੱਗੇ ਦੱਸਿਆ ਕਿ ਕਾਮਰਸ ਵਿਸ਼ੇ ਦੀ ਬਹੁਤ ਮੰਗ ਹੈ ਜਿਸ ਲਈ ਵਿਦਿਆਰਥੀ ਬੀ.ਕਾਮ. ਕਰਕੇ ਫਾਇਨਾਂਸ, ਟੈਕਸਟੇਸ਼ਨ ਅਤੇ ਅਕਾਊਟੈਂਸੀ ਆਦਿ ਖੇਤਰਾਂ ਵਿੱਚ ਆਪਣਾ ਸੁਨਹਿਰੀ ਭਵਿੱਖ ਬਣਾਉਣਾ ਚਾਹੁੰਦੇ ਹਨ। ਸਾਡਾ ਮੁੱਖ ਮੰਤਵ ਇੰਡਸਟਰੀ ਦੀਆਂ ਲੋੜਾਂ ਅਤੇ ਚੁਣੌਤੀਆਂ ਅਨੁਸਾਰ ਵਿਦਿਆਰਥੀਆਂ ਨੂੰ ਰੁਜ਼ਗਾਰ ਦੇ ਕਾਬਲ ਬਣਾਉਣਾ ਹੈ । ਇਸ ਲਈ ਬਾਬਾ ਫ਼ਰੀਦ ਕਾਲਜ ਵੱਲੋਂ ਇਹ ਕੋਰਸ ਬਹੁਤ ਹੀ ਵਿਲੱਖਣ ਅਤੇ ਵਿਹਾਰਿਕ ਢੰਗ ਨਾਲ ਕਰਵਾਇਆ ਜਾਦਾਂ ਹੈ। ਉਹਨਾਂ ਨੇ ਇੱਕ ਵਾਰ ਫਿਰ ਇਹਨਾਂ ਸ਼ਾਨਦਾਰ ਨਤੀਜਿਆਂ ਲਈ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ ਅਤੇ ਆਪਣੀਆਂ ਸ਼ੁਭ ਕਾਮਨਾਵਾਂ ਦਿੱਤੀਆਂ ।
ਬਾਬਾ ਫ਼ਰੀਦ ਕਾਲਜ ਦਾ ਬੀ.ਕਾਮ. ਪਹਿਲਾ ਸਮੈਸਟਰ ਦਾ ਨਤੀਜਾ ਰਿਹਾ ਸ਼ਾਨਦਾਰ



