ਅੰਮ੍ਰਿਤਸਰ, 25 ਫਰਵਰੀ (ਪੀ. ਟੀ.ਬਿਊਰੋ)-ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿੱਖ ਪੰਥ ਦੇ ਮਹਾਨ ਕਵੀਸ਼ਰ ਤੇ ਕਵੀਸ਼ਰ ਸਭਾ ਦੇ ਪ੍ਰਧਾਨ ਭਾਈ ਬਲਦੇਵ ਸਿੰਘ ਬੈਂਕਾ ਨੂੰ ਦਿਲ ਦਾ ਦੌਰਾ ਪੈ ਜਾਣ ਕਰਕੇ ਅਕਾਲ ਚਲਾਣਾ ਕਰ ਜਾਣ ’ਤੇ ਡੂੰਘੇ ਦੁੱਖ ਦਾ ਇਜ਼ਹਾਰ ਕਰਦਿਆਂ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ। ਦਫ਼ਤਰ ਸ਼੍ਰੋਮਣੀ ਕਮੇਟੀ ਤੋਂ ਜਾਰੀ ਪ੍ਰੈ¤ਸ ਨੋਟ ਵਿੱਚ ਜਥੇਦਾਰ ਅਵਤਾਰ ਸਿੰਘ ਨੇ ਕਿਹਾ ਕਿ ਭਾਈ ਬਲਦੇਵ ਸਿੰਘ ਬੈਂਕਾ ਨੇ ਆਪਣੇ ਜੀਵਨ ਦੌਰਾਨ ਬਹੁਤ ਸਾਰੀਆਂ ਧਾਰਮਿਕ ਸਟੇਜਾਂ ’ਤੇ ਕਵੀਸ਼ਰੀ ਰਾਹੀਂ ਸਿੱਖ ਸੰਗਤਾਂ ਨੂੰ ਗੁਰ ਇਤਿਹਾਸ ਨਾਲ ਜੋੜਿਆ ਹੈ। ਉਨ੍ਹਾਂ ਦੇ ਅਕਾਲ ਚਲਾਣਾ ਕਰ ਜਾਣ ਨਾਲ ਸਿੱਖ ਜਗਤ ਨੂੰ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ। ਉਨ੍ਹਾਂ ਸਤਿਗੁਰੂ ਅੱਗੇ ਅਰਦਾਸ ਕੀਤੀ ਕਿ ਭਾਈ ਬਲਦੇਵ ਸਿੰਘ ਬੈਂਕਾ ਨੂੰ ਆਪਣੇ ਚਰਨਾਂ ਵਿੱਚ ਨਿਵਾਸ
ਬਖਸ਼ਣ ਤੇ ਪਿੱਛੇ ਪਰਿਵਾਰ ਅਤੇ ਸੰਬੰਧੀਆਂ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ।