Skip to content
Independent perspectives. Global stories.
BREAKING

ਵਿਦਿਆਰਥੀਆਂ ਲਈ ਇਨਾਮ ਵੰਡ ਸਮਾਰੋਹ ਕਰਵਾਇਆ

Share this story

ਧੂਰੀ, 29 ਮਈ (ਅਨਵਰ, ਸਨੀ)- ਮਾਡਰਨ ਸੈਕੂਲਰ ਪਬਲਿਕ ਸਕੂਲ ਧੂਰੀ ਦੇ ਬਾਰ੍ਹਵੀਂ ਜਮਾਤ ਦੇ ਨਤੀਜੇ ਵਿਚੋਂ ਵਧੀਆ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਲਈ ਅੱਜ ਇਨਾਮ ਵੰਡ ਸਮਾਰੋਹ ਕੀਤਾ ਗਿਆ। ਵਿਦਿਆਰਥੀਆਂ ਨੂੰ ਇਹ ਇਨਾਮ ਸਕੂਲ ਦੇ ਡਾਇਰੈਕਟਰ ਜਗਜੀਤ ਸਿੰਘ ਵੱਲੋਂ ਦਿੱਤੇ ਗਏ। ਜਿਹੜੇ ਵਿਦਿਆਰਥੀਆਂ ਨੇ ਵਧੀਆ ਅੰਕ ਪ੍ਰਾਪਤ ਕਰ ਕੇ ਪੁਜ਼ੀਸ਼ਨਾਂ ਹਾਸਲ ਕੀਤੀਆਂ ਉਨ੍ਹਾਂ ਵਿਚ ਮੈਡੀਕਲ ਗਰੁੱਪ ਵਿਚੋਂ ਸਕੂਲ ਦੇ ਵਿਦਿਆਰਥੀ ਰਮਨਦੀਪ ਕੌਰ 91.80 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਪਹਿਲੇ ਸਥਾਨ,ਲਵਜੋਤ ਕੌਰ 85.60 ਪ੍ਰਤੀਸ਼ਤ ਅੰਕ ਪ੍ਰਾਪਤ ਕਰ ਕੇ ਦੂਜੇ ਸਥਾਨ ਅਤੇ ਰਮਨੀਕ ਕੌਰ ਗਿੱਲ 83.40 ਪ੍ਰਤੀਸ਼ਤ ਅੰਕ ਪ੍ਰਾਪਤ ਕਰ ਕੇ ਤੀਸਰੇ ਸਥਾਨ ਤੇ ਰਹੀ। ਨਾਨ-ਮੈਡੀਕਲ ਗਰੁੱਪ ਵਿਚੋਂ ਅਕਾਸ਼ਦੀਪ ਸਿੰਘ 90.60 ਪ੍ਰਤੀਸ਼ਤ ਅੰਕ ਪ੍ਰਾਪਤ ਕਰ ਕੇ ਪਹਿਲੇ ਸਥਾਨ,ਹਰਮਨਬੀਰ ਕੌਰ 82.60 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਦੂਸਰਾ ਸਥਾਨ ਅਤੇ ਬਲਜੋਤ ਕੌਰ 80.60 ਅੰਕ ਪ੍ਰਾਪਤ ਕਰਕੇ ਤੀਸਰੇ ਸਥਾਨ ਤੇ ਰਹੀ। ਇਸੇ ਤਰ੍ਹਾਂ ਕਾਮਰਸ ਗਰੁੱਪ ਵਿਚੋਂ ਰਵਨੀਤ ਕੌਰ 86.80 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਪਹਿਲੇ ਸਥਾਨ,ਤਰਨਜੋਤ ਕੌਰ 81.60 ਪ੍ਰਤੀਸ਼ਤ ਅੰਕ ਪ੍ਰਾਪਤ ਕਰ ਕੇ ਦੂਸਰਾ ਸਥਾਨ ਅਤੇ ਅਜੈ ਪ੍ਰਤਾਪ ਸਿੰਘ 76.20 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਤੀਸਰੇ ਸਥਾਨ ਤੇ ਰਿਹਾ ਅਤੇ ਆਰਟਸ ਗਰੁੱਪ ਵਿਚੋਂ ਹਰਕਰਨ ਸਿੰਘ ਢਿੱਲੋਂ 75.80 ਅੰਕ ਪ੍ਰਾਪਤ ਕਰ ਕੇ ਪਹਿਲੇ ਸਥਾਨ,ਹਰਬੰਸ ਸਿੰਘ 72.20 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਦੂਸਰੇ ਸਥਾਨ ਅਤੇ ਨਵਦੀਪ ਸਿੰਘ 70.20 ਪ੍ਰਤੀਸ਼ਤ ਅੰਕ ਪ੍ਰਾਪਤ ਕਰ ਕੇ ਤੀਸਰੇ ਸਥਾਨ ਤੇ ਰਿਹਾ। ਇਸੇ ਤਰ੍ਹਾਂ ਬਾਕੀ ਵਿਦਿਆਰਥੀਆਂ ਨੇ ਵੀ ਵਧੀਆ ਅੰਕ ਪ੍ਰਾਪਤ ਕਰ ਕੇ ਸਕੂਲ ਦਾ ਨਾਂ ਰੌਸ਼ਨ ਕੀਤਾ। ਉਨ੍ਹਾਂ ਦੀਆਂ ਇਹਨਾਂ ਪ੍ਰਾਪਤੀਆਂ ਤੇ ਸਕੂਲ ਦੇ ਪ੍ਰਿੰਸੀਪਲ ਗੁਰਵਿੰਦਰ ਕੌਰ ਨੇ ਉਨ੍ਹਾਂ ਨੂੰ ਵਧਾਈ ਦਿੱਤੀ।

WRITTEN BY