ਜਲੰਧਰ, 29 ਮਈ (ਪੰਜਾਬ ਟਾਇਮਜ਼ ਬਿਊਰੋ)-ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸੀਟੀ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ 10ਵੀਂ ਜਮਾਤ ਵਿੱਚ ਸੌ ਪ੍ਰਤੀਸ਼ਤ ਅੰਕ ਹਾਸਲ ਕੀਤੇ। ਪਰਮਵੀਰ ਸਿੰਘ ਨੇ 93.8 ਅੰਕਾਂ ਨਾਲ ਸਕੂਲ ਦਾ ਨਾਂ ਰੋਸ਼ਨ ਕੀਤਾ, ਨਵਨੀਤ ਕੌਰ ਨੇ 93 ਅੰਕਾਂ ਅਤੇ ਸਾਨਿਆ ਭੰਡਾਰੀ ਨੇ 90 ਅੰਕਾਂ ਨਾਲ ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ । ਸੀਟੀ ਪਬਲਿਕ ਸਕੂਲ ਦੇ 54 ਵਿਦਿਆਰਥੀਆਂ ਨੇ 10ਵੀਂ ਦੀ ਪ੍ਰੀਖਿਆ ਵਿੱਚੋਂ ਚੰਗੇ ਅੰਕ ਹਾਸਲ ਕੀਤੇ । 13 ਮੈਰੀਟੋਰਿਅਸ ਵਿਦਿਆਰਥੀਆਂ ਨੇ 80 ਪ੍ਰਤੀਸ਼ਤ ਤੋਂ ਵੱਧ ਅੰਕ ਹਾਸਲ ਕੀਤੇ। ਨਾਲ ਹੀ ਵਿਦਿਆਰਥੀਆਂ ਦੇ ਪਰਿਵਾਰ ਵਾਲਿਆ ਨੇ ਅਧਿਆਪਕਾਂ ਅਤੇ ਸਕੂਲ ਦੇ ਵਾਤਾਵਰਣ ਦੀ ਸ਼ਲਾਘਾ ਕੀਤੀ। ਸੀਟੀ ਪਬਲਿਕ ਸਕੂਲ ਦੀ ਪਿੰ੍ਰਸੀਪਲ ਸ਼੍ਰੀਮਤੀ ਸੁਮਨ ਰਾਣਾ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਨਾਲ ਹੀ ਉਨ੍ਹਾਂ ਅਧਿਆਪਕਾਂ ਅਤੇ ਪਰਿਵਾਰਾਂ ਦੇ ਸਹਿਯੋਗ ਲਈ ਧੰਨਵਾਦ ਕੀਤਾ। ਸੀਟੀ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਮੈਨੇਜਿੰਗ ਡਾਇਰੈਕਟਰ ਸ਼੍ਰੀ ਮਨਬੀਰ ਸਿੰਘ ਨੇ ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।
ਸੀਟੀ ਪਬਲਿਕ ਸਕੂਲ ਦਾ 10ਵੀਂ ਦਾ ਨਤੀਜਾ ਸੌ ਪ੍ਰਤੀਸ਼ਤ



