ਸਰਹੱਦੀ ਜ਼ਿਲ੍ਹਿਆਂ ਦੇ ਵਿਕਾਸ ਲਈ ਬਹੁਪੱਖੀ ਨੀਤੀ ਛੇਤੀ ਹੀ ਬਣੇਗੀ : ਬਾਦਲ

index ਗੁਰਦਾਸਪੁਰ, 25 ਫਰਵਰੀ (ਪੰਜਾਬ ਟਾਇਮਜ਼ ਬਿਊਰੋ)-ਸਰਹੱਦੀ ਇਲਾਕਿਆਂ ਦੇ ਬਹਾਦਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਤੋਂ ਵਾਂਝਿਆ ਰੱਖਣ ਲਈ ਕਾਂਗਰਸ ’ਤੇ ਵਰ੍ਹਦਿਆਂ ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਛੇਤੀ ਹੀ ਸਰਹੱਦੀ ਜ਼ਿਲ੍ਹਿਆਂ ਦੇ ਵਿਕਾਸ ਲਈ ਬਹੁਮੁੱਖੀ ਨੀਤੀ ਤਿਆਰ ਕਰੇਗੀ।ਡੇਰਾ ਬਾਬਾ ਨਾਨਕ ਵਿਧਾਨ ਸਭਾ ਹਲਕੇ ਦੇ ਸੰਗਤ ਦਰਸ਼ਨ ਪ੍ਰੋਗਰਾਮ ਦੌਰਾਨ ਕੋਟਲੀ ਸੂਰਤ ਮੱਲ੍ਹੀ ਵਿਖੇ ਲੋਕਾਂ ਨੂੰ ਸੰਬੋਧਨ ਕਰਦਿਆਂ ਸ. ਪਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਉਨ੍ਹਾਂ ਨੇ ਇਸ ਸਬੰਧ ਵਿੱਚ ਸਰਹੱਦੀ ਜ਼ਿਲਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਖਾਸ ਤੌਰ ’ਤੇ ਨਿਰਦੇਸ਼ ਦਿੱਤੇ ਹਨ ਕਿ ਉਹ ਇੱਕ ਮਹੀਨੇ ਦੇ ਅੰਦਰ ਅੰਦਰ ਪਿੰਡ ਪੱਧਰ ’ਤੇ ਸਰਵੇ ਕਰਵਾ ਕੇ ਲੋਕਾਂ ਦੀਆਂ ਮੁਸ਼ਕਲਾਂ ਦੇਖਣ। ਉਨ੍ਹਾਂ ਕਿਹਾ ਕਿ

ਇਸ ਉਪਰੰਤ ਲੋਕਾਂ ਦੀਆਂ ਜ਼ਰੂਰਤਾਂ ਅਨੁਸਾਰ ਇੱਕ ਵਿਆਪਕ ਪਲਾਨ ਤਿਆਰ ਕੀਤਾ ਜਾਵੇਗਾ। ਜਿਸ ਨਾਲ ਇਨ੍ਹਾਂ ਜ਼ਿਲਿਆਂ ਦੇ ਲੋਕਾਂ ਨੂੰ ਅਤਿ ਅਧੁਨਿਕ ਸਹੂਲਤਾਂ ਮੁਹਈਆ ਕਰਵਾਈਆਂ ਜਾ ਸਕਣ। ਸ. ਬਾਦਲ ਨੇ ਲੋਕਾਂ ਨੂੰ ਯਕੀਨੀ ਦਿਵਾਇਆ ਕਿ ਸਰਹੱਦੀ ਜ਼ਿਲ੍ਹਿਆਂ ਦੇ ਵਿਕਾਸ ਵਿੱਚ ਕੋਈ ਵੀ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਨੇ ਇਸ ਮੌਕੇ ’ਤੇ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੀਆਂ 288 ਗ੍ਰਾਮ ਪੰਚਾਇਤਾਂ ਨੂੰ 5 ਕਰੋੜ 92 ਲੱਖ ਦੀਆਂ ਗ੍ਰਾਂਟਾਂ ਵੱਖ ਵੱਖ ਵਿਕਾਸ ਕਾਰਜਾਂ ਲਈ ਜਾਰੀ ਕੀਤੀਆਂ। 
ਇਸ ਮੌਕੇ ’ਤੇ ਲੋਕਾਂ ਨੂੰ ਕੇਂਦਰ ਵਿੱਚ ਭਾਜਪਾ ਦੀ ਅਗਵਾਈ ਵਾਲੀ ਐਨ.ਡੀ.ਏ. ਸਰਕਾਰ ਦਾ ਗਠਨ ਕਰਨ ਦਾ ਸੱਦਾ ਦਿੰਦਿਆ ਮੁੱਖ ਮੰਤਰੀ ਨੇ ਕਿਹਾ ਕਿ ਐਨ.ਡੀ.ਏ. ਸਰਕਾਰ ਬਣਨ ਉਪਰੰਤ ਸੂਬਾ ਸਰਕਾਰ ਕੇਂਦਰ ਪਾਸੋਂ ਸਰਹੱਦੀ ਇਲਾਕਿਆਂ ਲਈ ਵਾਧੂ ਫੰਡ ਲਿਆ ਸਕੇਗੀ। ਉਨ੍ਹਾਂ ਕਿਹਾ ਕਿ ਜੇਕਰ ਮੋਦੀ ਪ੍ਰਧਾਨ ਮੰਤਰੀ ਬਣਦੇ ਹਨ ਤਾਂ ਇਸ ਸਮੁੱਚੇ ਖਿਤੇ ਵਿੱਚ ਵਿਕਾਸ ਦਾ ਇੱਕ ਨਵਾਂ ਦੌਰ ਸਿਰਜਿਆ ਜਾਵੇਗਾ। ਸ. ਬਾਦਲ ਨੇ ਮੁੜ ਦੁਹਰਾਇਆ ਕਿ ਦੇਸ਼ ਦੇ ਵਿਕਾਸ ਅਤੇ ਲੋਕਾਂ ਦੀ ਖੁਸ਼ਹਾਲੀ ਲਈ ਕੇਂਦਰ ਵਿੱਚ ਮੋਦੀ ਦਾ ਪ੍ਰਧਾਨ ਮੰਤਰੀ ਬਣਨਾ ਬਹੁਤ ਜਰੂਰੀ ਹੈ। ਉਨ੍ਹਾਂ ਕਿਹਾ ਕਿ ਸਿਆਸੀ ਤੌਰ ’ਤੇ ਅਨਾੜੀ ਰਾਹੁਲ ਗਾਂਧੀ ਕਿਸੇ ਵੀ ਤਰ੍ਹਾਂ ਸ਼੍ਰੀ ਮੋਦੀ ਦੇ ਮੁਕਾਬਲੇ ਨਹੀਂ ਖੜ੍ਹਾ ਹੋ ਸਕਦਾ। ਮੁੱਖ ਮੰਤਰੀ ਨੇ ਕਿਹਾ ਕਿ ਸਾਰੇ ਦੇਸ਼ ਵਿੱਚ ਮੋਦੀ ਦੇ ਪੱਖ ਵਿੱਚ ਇੱਕ ਬਹੁਤ ਤਕੜੀ ਲਹਿਰ ਚੱਲ ਰਹੀ ਹੈ, ਜੋ ਕਿ ਕਾਂਗਰਸ ਨੂੰ ਜੜੋ ਉਖਾੜ ਦੇਵੇਗੀ। ਉਨ੍ਹਾਂ ਕਿਹਾ ਕਿ ਇਹ ਲਹਿਰ 1977 ਦੀ ਜਨਤਾ ਲਹਿਰ ਨਾਲੋਂ ਵੀ ਕਿਤੇ ਜਿਆਦਾ ਮਜ਼ਬੂਤ ਹੈ ਅਤੇ ਇਸ ਲਹਿਰ ਕਾਰਨ ਕਾਂਗਰਸ ਦੀ ਕੌਮੀ ਪ੍ਰਧਾਨ ਸ਼੍ਰੀਮਤੀ ਸੋਨੀਆਂ ਗਾਂਧੀ ਅਤੇ ਨਹਿਰੂ ਗਾਂਧੀ ਪਰਿਵਾਰ ਦੇ ਚਿਰਾਗ ਰਾਹੁਲ ਗਾਂਧੀ ਵੀ ਆਪਣੀਆਂ ਪਰਿਵਾਰਿਕ ਸੀਟਾਂ ਨੂੰ ਬਚਾਉਣ ਤੋਂ ਅਸਮਰਥ ਰਹਿਣਗੇ। ਉਨ੍ਹਾਂ ਕਿਹਾ ਕਿ ਲੋਕ ਕਾਂਗਰਸ ਦੀ ਅਗਵਾਈ ਵਾਲੀ ਯੂ.ਪੀ.ਏ. ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਤੋਂ ਦੁੱਖੀ ਹੋ ਚੁੱਕੇ ਹਨ ਅਤੇ ਉਹ ਕਾਂਗਰਸ ਨੂੰ ਲੋਕ ਸਭਾ ਚੋਣਾਂ ਦੌਰਾਨ ਸਬਕ ਸਿਖਾਉਣਗੇ।
ਕਾਂਗਰਸ ਪਾਰਟੀ ’ਤੇ ਤਿੱਖੇ ਹਮਲੇ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕਾਂਗਰਸ ਨੇ ਹਮੇਸ਼ਾਂ ਖੋਖਲੇ ਵਾਅਦੇ ਕਰਕੇ ਲੋਕਾਂ ਨੂੰ ਭਰਮਾਇਆ ਹੈ ਅਤੇ ਉਨ੍ਹਾਂ ਦੇ ਭੱਲੇ ਲਈ ਕੋਈ ਵੀ ਠੋਸ ਨੀਤੀ ਤਿਆਰ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਸਿੱਖਾ ਅਤੇ ਪੰਜਾਬੀਆਂ ਖਿਲਾਫ਼ ਕਾਂਗਰਸ ਦੀ ਜਿਆਤੀਆਂ ਦੀ ਸੂਚੀ ਮੁਗਲਾਂ ਅਤੇ ਅੰਗਰੇਜ਼ਾਂ ਤੋਂ ਵੀ ¦ਬੀ ਹੈ, ਨਾਲ ਹੀ ਉਨ੍ਹਾਂ ਕਿਹਾ ਕਿ ਕਾਂਗਰਸ ਦੇ ਮਤਰੇਈ ਮਾਂ ਵਾਲੇ ਸਲੂਕ ਕਰਨ ਸੂਬੇ ਦਾ ਵਿਕਾਸ ਬੂਰੀ ਤਰ੍ਹਾਂ ਨਾਲ ਪ੍ਰਭਾਵਿਤ ਹੋਇਆ ਹੈ। ਜਿਸ ਕਾਰਨ ਸਮੇਂ ਦੀ ਲੋੜ ਹੈ ਕਿ ਕਾਂਗਰਸ ਪਾਰਟੀ ਨੂੰ ਚਲਦਾ ਕੀਤਾ ਜਾਵੇ।
ਇਸ ਮੌਕੇ ’ਤੇ ਮੁੱਖ ਮੰਤਰੀ ਨੇ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਉੱਚ ਅਧਿਕਾਰੀਆਂ ਨੂੰ ਨਿਯਮਤ ਤੌਰ ’ਤੇ ਲੋਕਾਂ ਦੇ ਵਿੱਚ ਜਾਣ ਦੇ ਨਿਰਦੇਸ਼ ਦਿੱਤੇ ਤਾਂ ਜੋ ਉਹ ਲੋਕਾਂ ਦੀਆਂ ਮੁਸ਼ਕਲਾਂ ਤੋਂ ਭਲੀਭਾਤੀ ਜਾਣੂ ਹੋ ਸਕਣ, ਨਾਲ ਹੀ ਉਨ੍ਹਾਂ ਅਫ਼ਸਰਾਂ ਨੂੰ ਆਖਿਆ ਕਿ ਉਹ ਪੰਚਾਇਤਾਂ ਨੂੰ ਆਪਣੀ ਖਾਲੀ ਥਾਂ ’ਤੇ ਟਿਊਬਵੈਲ ਲਗਾਉਣ ਲਈ ਪ੍ਰੇਰਿਤ ਕਰਨ ਤਾਂ ਜੋ ਪੰਚਾਇਤਾਂ ਦੀ ਆਮਦਨ ਵਿੱਚ ਵਾਧਾ ਕੀਤਾ ਜਾ ਸਕੇ।

Send this to a friend