ਸਮਰਾਲਾ, 31 ਮਈ (ਕਮਲਜੀਤ)- ਥਾਣਾ ਸਮਰਾਲਾ ਦੇ ਐਸ ਐਚ ਓ ਭੁਪਿੰਦਰ ਸਿੰਘ ਨੇ ਜਦੋਂ ਤੋਂ ਸਮਰਾਲਾ ਥਾਣੇ ਦਾ ਚਾਰਜ ਸੰਭਾਲਿਆ ਹੈ ਤਾਂ ਇਲਾਕੇ ਭਰ ਵਿਚ ਕਰਾਇਮ ਦਾ ਗਰਾਫ ਕਾਫੀ ਹੱਦ ਤੱਕ ਥੱਲੇ ਲੈ ਆ ਗਿਆ ਹੈ। ਥਾਣਾ ਸਮਰਾਲਾ ਅਧੀਨ ਪੈਂਦੇ ਪਿੰਡਾਂ ਅਤੇ ਸ਼ਹਿਰ ਵਿਚ ਪੂਰਨ ਅਮਨ ਸ਼ਾਂਤੀ ਦਿਖਾਈ ਦੇ ਰਹੀ ਹੈ। ਇਲਾਕੇ ਵਿਚ ਥਾਂ-ਥਾਂ ’ਤੇ ਨਾਕਾਬੰਦੀ ਕਰਕੇ ਆਉਣ ਜਾਣ ਵਾਲੇ ਸ਼ੱਕੀ ਵਾਹਨਾਂ ਦੀ ਤਲਾਸ਼ੀ, ਮੋਟਰ ਸਾਇਕਲਾਂ ਦੇ ਪਟਾਕੇ ਪਾਉਣ ਵਾਲੇ ਆਦਿ ਨੂੰ ਵੀ ਨਕੇਲ ਪਾ ਦਿੱਤੀ ਹੈ। ਉਨ੍ਹਾਂ ਵੱਲੋਂ ਨਸ਼ਾ ਤਸਕਰਾਂ, ਤੇ ਵੀ ਆਪਣਾ ਸ਼ਿਕੰਜਾ ਕਸ ਦਿੱਤਾ ਹੈ। ਉਨ੍ਹਾਂ ਵੱਲੋਂ ਬਹੁਤ ਸਾਰੇ ਨਸ਼ਾ ਤਸਕਰਾਂ ਨੂੰ ਜੇਲ ਦਾ ਰਾਹ ਵੀ ਦਿਖਾਇਆ ਗਿਆ ਹੈ। ਇੱਕ ਮੁਲਾਕਾਤ ਦੌਰਾਨ ਗੱਲਬਾਤ ਕਰਦਿਆਂ ਹੋਇਆ ਦੱਸਿਆ ਹੈ ਕਿ ਸ਼ਹਿਰ ਵਿਚ ਸਮਾਜ ਵਿਰੋਧੀ ਅਨਸਰਾਂ ਤੇ ਨਸ਼ੀਲੇ ਪਦਾਰਥਾਂ ਦਾ ਕਾਰੋਬਾਰ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆ ਨਹੀਂ ਜਾਵੇਗਾ। ਉਹਨਾਂ ਅੱਗੇ ਕਿਹਾ ਕਿ ਪੁਲਿਸ ਜਿਲਾ ਖੰਨਾ ਦੇ ਐਸ.ਐਸ.ਪੀ. ਸ੍ਰੀ ਨਵਜੋਤ ਸਿੰਘ ਮਾਹਲ ਅਤੇ ਡੀ.ਐਸ.ਪੀ. ਹਰਸਿਮਰਤ ਸਿੰਘ ਦੀਆਂ ਹਦਾਇਤਾਂ ਤੇ ਸ਼ਹਿਰ ਅਤੇ ਵੱਖ ਵੱਖ ਥਾਵਾਂ ਤੇ ਨਾਕਾਬੰਦੀ ਕਰਕੇ ਗੈਰ ਕਾਨੂੰਨੀ ਕੰਮ ਕਰਨ ਵਾਲਿਆਂ ਨੂੰ ਨਕੇਲ ਪਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ ਅਤੇ ਸ਼ਹਿਰ ਵਿਚ ਅਵਾਰਾਗਰਦੀ ਕਰਨ ਵਾਲਿਆਂ ਜਿਵੇਂ ਕਿ ਨੌਜਵਾਨਾਂ ਵੱਲੋਂ ਮੋਟਰਸਾਇਕਲਾਂ ਤੇ ਹੂਟਰ ਤੇ ਪਟਾਕੇ ਬਜਾਉਣ ਵਾਲਿਆਂ ਲਈ ਵਿਸ਼ੇਸ਼ ਮੁਹਿੰਮ ਆਰੰਭੀ ਗਈ ਹੈ। ਉਹਨਾਂ ਨੇ ਅੱਗੇ ਕਿਹਾ ਕਿ ਨਸ਼ੇ ਦਾ ਕਾਰੋਬਾਰ ਕਰਨ ਵਾਲਿਆਂ ਸੁਦਾਗਰਾਂ ਨੂੰ ਚੇਤਾਵਨੀ ਦਿੰਦਿਆਂ ਹੋਇਆ ਕਿਹਾ ਕਿ ਉਹ ਆਪਣਾ ਕਾਰੋਬਾਰ ਬੰਦ ਕਰ ਦੇਣ ਨਹੀਂ ਤਾਂ ਉਹਨਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਸ਼ਹਿਰ ਵਾਸੀਆਂ ਨੂੰ ਆ ਰਹੀ ਟਰੈਫਿਕ ਦੀ ਸਮੱਸਿਆ ਦਾ ਵੀ ਜਲਦੀ ਹੱਲ ਕੀਤਾ ਜਾਵੇਗਾ। ਅੱਗੇ ਉਹਨਾਂ ਆਮ ਪਬਲਿਕ ਨੂੰ ਅਪੀਲ ਕੀਤੀ ਕਿ ਨਸ਼ੇ ਦਾ ਕਾਰੋਬਾਰ ਕਰਨ ਵਾਲਿਆਂ ਦੇ ਖਿਲਾਫ ਪੁਲਿਸ ਨੂੰ ਸਹਿਯੋਗ ਦੇਣ, ਉਨ੍ਹਾਂ ਦੀ ਪਛਾਣ ਗੁਪਤ ਰੱਖੀ ਜਾਵੇਗੀ।
ਨਸ਼ੇ ਦਾ ਕਾਰੋਬਾਰ ਕਰਨ ਵਾਲੇ ਨੂੰ ਕਿਸੇ ਵੀ ਕੀਮਤ ’ਤੇ ਬਖਸ਼ਿਆ ਨਹੀਂ ਜਾਵੇਗਾ : ਭੁਪਿੰਦਰ ਸਿੰਘ



