ਸ਼੍ਰੀ ਅਨੰਦਪੁਰ ਸਾਹਿਬ, 25 ਫਰਵਰੀ (ਦਵਿੰਦਰਪਾਲ ਸਿੰਘ)- ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਜੱਥੇਦਾਰ ਗੁਰਿੰਦਰ ਸਿੰਘ ਗੋਗੀ ਨੂੰ ਸ਼੍ਰੋਮਣੀ ਅਕਾਲੀ ਦਲ ਬਾਦਲ ਦੀਆਂ ਮਾਰੂ ਨੀਤੀਆਂ ਕਾਰਨ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋਣਾ ਪਿਆ। ਪੁੱਛਣ ’ਤੇ ਜੱਥੇਦਾਰ ਗੁਰਿੰਦਰ ਸਿੰਘ ਗੋਗੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ’ਚ ਹੁਣ ਸਿਰਫ ਚਾਪਲੂਸਾਂ ਅਤੇ ਸਰਮਾਏਦਾਰਾਂ ਦੀ ਹੀ ਪੁੱਛ ਪੜਤਾਲ ਰਹਿ ਗਈ ਹੈ। ਉਨ੍ਹਾਂ ਕਿਹਾ ਕਿ ਉਹ ਕਾਂਗਰਸ ਪਾਰਟੀ ’ਚ ਪੰਜਾਬ ਕਾਂਗਰਸ ਦੇ ਪ੍ਰਧਾਨ ਸ. ਪ੍ਰਤਾਪ ਸਿੰਘ ਬਾਜਵਾ ਦੀ ਪ੍ਰੇਰਣਾ ਦੇ ਨਾਲ ਬਿਨਾ ਸ਼ਰਤ ਤੋਂ ਕਾਂਗਰਸ ’ਚ ਸ਼ਾਮਿਲ ਹੋਏ। ਜੱਥੇ. ਗੁਰਿੰਦਰ ਸਿੰਘ ਗੋਗੀ ਕਾਂਗਰਸ ਪਾਰਟੀ ਦੇ ਪ੍ਰਧਾਨ ਰਾਹੁਲ ਗਾਂਧੀ, ਪੰਜਾਬ ਪ੍ਰਧਾਨ ਪ੍ਰਤਾਪ
ਸਿੰਘ ਬਾਜਵਾ ਤੇ ਐ¤ਮ.ਪੀ. ਰਵਨੀਤ ਸਿੰਘ ਬਿੱਟੂ ਦੀ ਹਾਜ਼ਰੀ ’ਚ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋਏ। ਇਸ ਮੌਕੇ ਗੁਰਿੰਦਰ ਸਿੰਘ ਗੋਗੀ ਨੇ ਕਿਹਾ ਕਿ ਅਕਾਲੀ ਦਲ ਬਾਦਲ ਪਾਰਟੀ ਲਗਾਤਾਰ ਇਲਾਕੇ ਦੇ ਆਗੂਆਂ ਨੂੰ ਛੱਡ ਕੇ ਬਾਹਰੋਂ ਪੈਰਾਸ਼ੂਟ ਰਾਹੀਂ ਲੀਡਰ ਲਿਆ ਕੇ ਥਾਪ ਰਹੀ ਹੈ।