Skip to content
Independent perspectives. Global stories.
BREAKING

ਪੰਜਾਬ ’ਚ ਸਿੱਖਾਂ ਦਾ ਘੱਟਗਿਣਤੀ ਦਰਜਾ ਹਟਾਉਣ ਦੀ ਕੋਸ਼ਿਸ਼ ਦਾ ਦਿੱਲੀ ਕਮੇਟੀ ਕਰੇਗੀ ਵਿਰੋਧ

Share this story

ਨਵੀਂ ਦਿਲੀ, 31 ਮਈ (ਪੰਜਾਬ ਟਾਇਮਜ਼ ਬਿਊਰੋ)- ਪੰਜਾਬ ’ਚ ਸਿਖਾਂ ਦਾ ਘਟਗਿਣਤੀ ਦਰਜਾ ਖਤਮ ਕਰਨ ਦੀ ਹੋ ਰਹੀ ਕੋਸ਼ਿਸ਼ਾਂ ਦੇ ਖਿਲਾਫ਼ ਅਜ ਦਿਲੀ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਮੁਹਿੰਮ ਸ਼ੁਰੂ ਕਰਨ ਦਾ ਐਲਾਨ ਕੀਤਾ। ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਅਤੇ ਜਨਰਲ ਸਕਤਰ ਮਨਜਿੰਦਰ ਸਿੰਘ ਸਿਰਸਾ ਨੇ ਪਤਰਕਾਰਾਂ ਨਾਲ ਗਲਬਾਤ ਕਰਦੇ ਹੋਏ ਉਕਤ ਕੋਸ਼ਿਸ਼ਾਂ ਨੂੰ ਧਰਮ ਨਿਰਪਖ ਸੰਵਿਧਾਨ ਨੂੰ ਫਿਰਕੂ ਸੰਵਿਧਾਨ ‘ਚ ਤਬਦੀਲ ਕਰਨ ਦੇ ਤੌਰ ਤੇ ਪਰਿਭਾਸ਼ਿਤ ਕੀਤਾ। ਜੀ.ਕੇ. ਨੇ ਦਸਿਆ ਕਿ ਸੰਵਿਧਾਨ ‘ਚ ਘਟਗਿਣਤੀ ਸ਼ਬਦ ਦਾ ਵੇਰਵਾ ਧਾਰਾ 29 ਤੋਂ ਲੈ ਕੇ 30 ਅਤੇ 350 ‘ਏ‘ ਅਤੇ 350 ‘ਬੀ‘ ਤਕ ਸ਼ਾਮਿਲ ਹੈ। ਇਸ ‘ਚ ਸਪਸ਼ਟ ਲਿਖਿਆ ਹੈ ਕਿ ਨਾਗਰਿਕਾਂ ਦਾ ਉਹ ਹਿਸਾ ਜਿਸਦੀ ਭਾਸ਼ਾ, ਲਿਪੀ ਅਤੇ ਸਭਿਆਚਾਰ ਵਖ ਹੈ। ਜੀ.ਕੇ. ਨੇ ਕਿਹਾ ਕਿ ਧਰਮ ਕਰਕੇ ਘਟਗਿਣਤੀ ਭਾਈਚਾਰਾ ਦੇਸ਼ ਦੀ ਆਬਾਦੀ ਦੇ ਆਧਾਰ ‘ਤੇ ਤੈਅ ਹੁੰਦਾ ਹੈ। ਪਰ ਹੁਣ ਸੂਬੇ ਦੀ ਆਬਾਦੀ ਦੇ ਆਧਾਰ ‘ਤੇ ਘਟਗਿਣਤੀ ਭਾਈਚਾਰਾ ਤੈਅ ਕਰਨ ਦੀ ਸਾਜਿਸ਼ ਹੋ ਰਹੀ ਹੈ। 2001 ਦੀ ਮਰਦਮਸ਼ੁਮਾਰੀ ਅਨੁਸਾਰ ਦੇਸ਼ ਦੀ ਪੂਰੀ ਆਬਾਦੀ ਵਿਚੋਂ ਸਿਰਫ ਪੰਜਾਬ ‘ਚ ਹੀ 76 ਫੀਸਦੀ ਸਿਖ ਰਹਿੰਦਾ ਹੈ। ਜਦਕਿ ਬਾਕੀ ਭਾਰਤ ‘ਚ 24 ਫੀਸਦੀ ਸਿਖ ਵਸਦਾ ਹੈ। ਇਹ ਸਿਧੇ ਤੌਰ ‘ਤੇ ਸਿਖਾਂ ਦੇ ਸੰਵਿਧਾਨਿਕ ਹਕ ਤੇ ਡਾਕਾ ਮਾਰਨ ਵਰਗਾ ਹੈ। ਦਰਅਸਲ ਇਸ ਵਿਵਾਦ ਦੀ ਸ਼ੁਰੂਆਤ ਦੇਸ਼ ਦੇ 8 ਸੂਬਿਆਂ ਜੰਮੂ-ਕਸ਼ਮੀਰ, ਪੰਜਾਬ, ਲਕਸ਼ਦ੍ਵੀਪ, ਮਿਜੋਰਮ, ਨਾਗਾਲੈਂਡ, ਮੇਘਾਲਯ, ਅਰੁਣਾਚਲ ਪ੍ਰਦੇਸ਼ ਅਤੇ ਮਣੀਪੁਰ ‘ਚ ਹਿੰਦੂਆਂ ਨੂੰ ਘਟਗਿਣਤੀ ਭਾਈਚਾਰੇ ਦਾ ਦਰਜਾ ਦੇਣ ਦੀ ਮੰਗ ਕਰਨ ਵਾਲੀ ਪਟੀਸ਼ਨ ਸੁਪਰੀਮ ਕੋਰਟ ‘ਚ ਭਾਜਪਾ ਦੇ ਬੁਲਾਰੇ ਅਤੇ ਵਕੀਲ ਅਸ਼ਵਨੀ ਉਪਾਧਿਆਏ ਵਲੋਂ ਲਗਾਉਣ ਉਪਰੰਤ ਹੋਈ ਹੈ। ਸਿਰਸਾ ਨੇ ਕਿਹਾ ਕਿ ਕਮੀਸ਼ਨ ਵਲੋਂ ਇਸ ਮਾਮਲੇ ‘ਤੇ ਸੁਣਵਾਈ ਕਰਨਾ ਇਕ ਤਰ੍ਹਾਂ ਨਾਲ ਕਮਿਸ਼ਨ ਦੀ ਹੋਂਦ ਨੂੰ ਖਤਮ ਕਰਨ ਵਰਗਾ ਹੈ। ਸਿਰਸਾ ਨੇ ਇਸ ਮਸਲੇ ‘ਤੇ ਕਮਿਸ਼ਨ ਵਲੋਂ ਦਿਤੇ ਜਾਣ ਵਾਲੇ ਕਿਸੇ ਵੀ ਘਟਗਿਣਤੀ ਵਿਰੋਧੀ ਫੈਸਲੇ ਨੂੰ ਅਦਾਲਤ ‘ਚ ਦਿਲੀ ਕਮੇਟੀ ਵਲੋਂ ਚੁਨੌਤੀ ਦੇਣ ਦਾ ਐਲਾਨ ਵੀ ਕੀਤਾ।

WRITTEN BY