Skip to content
Independent perspectives. Global stories.
BREAKING

ਨਵੀਂ ਆਟਾ ਦਾਲ ਸਕੀਮ ਦਾ 31 ਲੱਖ 50 ਹਜ਼ਾਰ ਪਰਿਵਾਰਾਂ ਨੂੰ ਮਿਲੇਗਾ ਲਾਭ : ਕੈਰੋਂ

Share this story

ਇਤਿਹਾਸਕ ਪਿੰਡ ਚੱਪੜਚਿੜੀ ਤੋਂ ਮੋਹਾਲੀ ਜ਼ਿਲ੍ਹੇ ਲਈ ਕਣਕ ਅਤੇ ਦਾਲ ਵੰਡਣ ਦੀ ਕੀਤੀ ਸ਼ੁਰੂਆਤ

image ਮੋਹਾਲੀ, 26 ਫਰਵਰੀ (ਪੰਜਾਬ ਟਾਇਮਜ਼ ਬਿਊਰੋ)-ਪੰਜਾਬ ਵਿੱਚ ਸ੍ਰੋਮਣੀ ਅਕਾਲੀ ਦਲ ਅਤੇ ਭਾਜਪਾ ਸਰਕਾਰ ਵੱਲੋਂ ਹਾਲ ਹੀ ਵਿੱਚ ਰਾਜ ਦੇ ਨੀਲੇ ਕਾਰਡ ਹੋਲਡਰਾਂ ਅਤੇ ਬੀ.ਪੀ.ਐਲ ਪਰਿਵਾਰਾਂ ਨੂੰ 1 ਰੁਪਏ ਕਿੱਲੋ ਕਣਕ ਅਤੇ 20 ਰੁਪਏ ਕਿੱਲੋ ਦਾਲ ਵੰਡਣ ਦੀ ਸਕੀਮ ਤਹਿਤ ਰਾਜ ਦੇ 31 ਲੱਖ 50 ਹਜ਼ਾਰ ਪਰਿਵਾਰਾਂ ਦੇ 1 ਕਰੋੜ 45 ਲੱਖ ਦੇ ਕਰੀਬ ਜੀਆਂ ਨੂੰ ਲਾਭ ਪੁੱਜੇਗਾ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਪੰਜਾਬ ਸ੍ਰ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੇ ਬਾਬਾ ਬੰਦਾ ਸਿੰਘ ਬਹਾਦਰ ਜੰਗੀ ਯਾਦਗਾਰ ਚੱਪੜਚਿੜੀ ਵਿਖੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ ਆਟਾ ਦਾਲ ਸਕੀਮ ਦੇ ਲਾਭ ਪਾਤਰੀਆਂ ਨੂੰ ਕਣਕ ਅਤੇ ਦਾਲ ਵੰਡਣ ਦੀ ਸ਼ੁਰੂਆਤ ਕਰਨ ਮੌਕੇ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ।ਖੁਰਾਕ ਤੇ ਸਿਵਲ

ਸਪਲਾਈ ਮੰਤਰੀ ਪੰਜਾਬ ਨੇ ਦੱਸਿਆ ਕਿ ਸ੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੀ ਪਹਿਲੀ ਸਰਕਾਰ ਸੀ ਜਿਸ ਨੇ ਦੇਸ਼ ’ਚ ਸਭ ਤੋਂ ਪਹਿਲਾਂ ਆਟਾ ਦਾਲ ਸਕੀਮ ਸ਼ੁਰੂ ਕੀਤੀ ਸੀ। ਉਹਨਾਂ ਦੱਸਿਆ ਕਿ ਪਹਿਲਾਂ ਇਸ ਸਕੀਮ ਅਧੀਨ 18 ਲੱਖ ਪਰਿਵਾਰਾਂ ਨੂੰ 4 ਰੁਪਏ ਕਿੱਲੋ ਕਣਕ ਤੇ 20 ਰੁਪਏ ਕਿੱਲੋ ਦਾਲ ਦਿੱਤੀ ਜਾਂਦੀ ਸੀ ਪ੍ਰੰਤੂ ਹੁਣ ਪੰਜਾਬ ਸਰਕਾਰ ਨੇ ਇਸ ਸਕੀਮ ਦੇ ਘੇਰੇ ਨੂੰ ਹੋਰ ਵਿਸ਼ਾਲ ਕਰਕੇ 13 ਲੱਖ 50 ਹਜ਼ਾਰ ਪਰਿਵਾਰਾਂ ਨੂੰ ਹੋਰ ਸ਼ਾਮਿਲ ਕੀਤਾ ਹੈ ਅਤੇ ਹੁਣ ਲਾਭਪਾਤਰੀਆਂ ਨੂੰ 1 ਰੁਪਏ ਕਿੱਲੋ ਕਣਕ ਅਤੇ 20 ਰੁਪਏ ਕਿੱਲੋ ਦਾਲ ਦਿੱਤੀ ਜਾਵੇਗੀ। ਉਹਨਾਂ ਦੱਸਿਆ ਕਿ ਨਵੀਂ ਆਟਾ ਦਾਲ ਸਕੀਮ ਤਹਿਤ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ’ਚ 98 ਹਜ਼ਾਰ ਪਰਿਵਾਰਾਂ ਨੂੰ ਲਾਭ ਪੁੱਜੇਗਾ। ਸ੍ਰ ਕੈਰੋਂ ਨੇ ਹੋਰ ਕਿਹਾ ਕਿ ਨਵੀਂ ਆਟਾ ਦਾਲ ਸਕੀਮ ਨੂੰ ਲੋਕਾਂ ਦੇ ਸਹਿਯੋਗ ਨਾਲ ਪੂਰੀ ਪਾਰਦਰਸ਼ਤਾ ਅਤੇ ਸਫ਼ਲਤਾ ਨਾਲ ਚਲਾਇਆ ਜਾਵੇਗਾ ਜਿਸ ਲਈ ਸਮੇਂ ਸਮੇਂ ਲੋਕਾਂ ਦੇ ਸੁਝਾਅ ਵੀ ਲਏ ਜਾਣਗੇ।

WRITTEN BY