ਸਰਕਾਰ ਹਥਿਆਰਬੰਦ ਪੁਲਿਸ ਬਲਾਂ ਨੂੰ ਮਿਆਰੀ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ : ਪ੍ਰਧਾਨ ਮੰਤਰੀ

image ਨਵੀ ਦਿੱਲੀ, 26 ਫਰਵਰੀ (ਵਿਸ਼ਵ ਵਾਰਤਾ)-  ਪ੍ਰਧਾਨ ਮੰਤਰੀ ਡਾਕਟਰ ਮਨਮੋਹਨ ਸਿੰਘ ਨੇ  ਹਥਿਆਰਬੰਦ ਪੁਲਿਸ ਬਲਾਂ ਨੂੰ ਮਿਆਰੀ ਸਿਹਤ ਸਹੂਲਤਾਂ ਦੇਣ ਦੀ ਸਰਕਾਰ ਦੀ ਵਚਨਬਧਤਾ ਨੂੰ ਦੁਹਰਾਉਂਦੇ ਹੋਏ ਕਿਹਾ ਏ ਕਿ ਪੁਲਿਸ ਬਲਾਂ ਦੇ ਪਰਿਵਾਰਾਂ ਨੂੰ ਵੀ ਵਧੀਆ ਸਿਹਤ ਸਹੂਲਤਾਂ ਦਿੱਤੀਆਂ ਜਾਣਗੀਆਂ। ਅੱਜ ਨਵੀਂ ਦਿੱਲੀ ਵਿੱਚ ਹਥਿਆਰਬੰਦ ਪੁਲਿਸ ਬਲਾਂ ਲਈ ਮੈਡੀਕਲ ਵਿਗਿਆਨ ਸੰਸਥਾਨ ਦਾ ਨੀਂਹ-ਪੱਥਰ ਰੱਖਣ ਮਗਰੋਂ ਸਮਾਗਮ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਸਰਕਾਰ ਨੇ ਪੁਲਿਸ ਬਲਾਂ ਲਈ ਮਿਆਰੀ ਸਿਹਤ ਸਹੂਲਤਾਂ ਵਾਸਤੇ ਲਗਾਤਾਰ ਕਦਮ ਚੁੱਕੇ ਨੇ ਅਤੇ ਇਸ ਸੰਸਥਾਨ ਦੀ ਸਥਾਪਨਾ ਇਸ ਦਿਸ਼ਾ ਵੱਲ ਇੱਕ ਅਹਿਮ ਕਦਮ ਹੈ।  ਕੇਂਦਰੀ ਹਥਿਆਰਬੰਦ ਪੁਲਿਸ ਬਲਾਂ ਦੀ ਸੰਖਿਆ ਨੌ ਲੱਖ ਤੋਂ ਉੱਪਰ ਹੈ। ਡਾਕਟਰ ਮਨਮੋਹਨ ਸਿੰਘ ਨੇ ਕਿਹਾ ਕਿ ਉਹਨਾਂ ਦੀ

ਸਰਕਾਰ ਨੇ 126 ਹੋਰ ਬਟਾਲੀਅਨ ਦੀ ਸਥਾਪਨਾ ਦੀ ਮਨਜ਼ੂਰੀ ਦਿੱਤੀ ਹੈ, ਜਿਸ ਵਿਚੋਂ 71 ਬਟਾਲੀਅਨਾਂ ਤਿਆਰ ਹੋ ਚੁੱਕੀਆਂ ਨੇ। ਉਨ੍ਹਾਂ ਕਿਹਾ ਕਿ ਨਿਰਮਾਣ ਸਮਰਥਾ ਤੇ ਮੁੱਢਲੇ ਢਾਂਚੇ ਦੀ ਮਜ਼ਬੂਤੀ ਲਈ ਵੀ ਵਿਸ਼ੇਸ਼ ਯਤਨ ਕੀਤੇ ਗਏ ਨੇ ਅਤੇ 12ਵੀਂ ਪੰਜ ਸਾਲਾ ਯੋਜਨਾ ਦੌਰਾਨ ਇਸ ਲਈ 12 ਹਜ਼ਾਰ 500 ਕਰੋੜ ਰੁਪਏ ਤੋਂ ਵੱਧ ਰਕਮ ਰੱਖੀ ਗਈ ਹੈ। ਪੁਲਿਸ ਬਲਾਂ ਦੇ ਅਮਲੇ ਵਿੱਚ ਹੋਰ ਮੁਹਾਰਤ ਲਿਆਉਣ ਵਾਸਤੇ 24 ਨਵੇਂ ਸਿਖਲਾਈ ਸੰਸਥਾਨ ਮਨਜ਼ੂਰ ਕੀਤੇ ਗਏ ਨੇ। ਡਾਕਟਟਰ ਮਨਮੋਹਨ ਸਿੰਘ ਨੇ ਕਿਹਾ ਕਿ ਰਾਸ਼ਟਰ ਦੀ ਰਾਖੀ ਵਿੱਚ ਕੇਂਦਰੀ ਹਥਿਆਰਬੰਦ ਪੁਲਿਸ ਬਲਾਂ ਦੀਆਂ ਸੇਵਾਵਾਂ ਸ਼ਲਾਘਾਯੋਗ ਨੇ ਤੇ ਇਸ ਲਈ ਸਾਰਾ ਦੇਸ਼ ਉਨ੍ਹਾਂ ਦਾ ਧੰਨਵਾਦੀ ਹੈ।
ਇਸ ਮੈਡੀਕਲ ਵਿਗਿਆਨ ਸੰਸਥਾਨ ਨੂੰ 13 ਸੌ 50 ਕਰੋੜ ਰੁਪਏ ਦੀ ਲਾਗਤ ਨਾਲ ਮੁਕੰਮਲ ਕੀਤਾ ਜਾਵੇਗਾ। ਇਸ ਵਿੱਚ 500 ਬਿਸਤਰਿਆਂ ਵਾਲਾ ਆਮ ਹਸਪਤਾਲ , 300 ਬਿਸਤਰਿਆਂ ਵਾਲਾ ਉੱਚ ਵਿਸ਼ੇਸ਼ ਹਸਪਤਾਲ , ਇੱਕ ਨਰਸਿੰਗ ਕਾਲਜ ਅਤੇ ਪੈਰਾ ਮੈਡੀਕਲ ਸਕੂਲ ਵੀ ਹੋਵੇਗਾ।
178 ਕਰੋੜ 40 ਲੱਖ ਰੁਪਏ ਦੀ ਲਾਗਤ ਨਾਲ ਅੰਮ੍ਰਿਤਸਰ ਵਿੱਚ ਪੀਣ ਯੋਗ ਪਾਣੀ ਤੇ ਸੀਵਰੇਜ ਪ੍ਰਬੰਧ ਨੂੰ ਮਜ਼ਬੂਤ ਕੀਤਾ ਜਾਵੇਗਾ।

Send this to a friend