ਚੰਡੀਗੜ੍ਹ/ਨਵੀਂ ਦਿਲੀ, 1 ਜੂਨ (ਪੰਜਾਬ ਟਾਇਮਜ਼ ਬਿਊਰੋ)- ਕੇਂਦਰ ਸਰਕਾਰ ਨੇ ਵਡਾ ਫੈਸਲਾ ਲੈਂਦੇ ਹੋਏ ‘ਲੰਗਰਾਂ’ ’ਤੇ ਲਗ ਰਹੇ ਜੀ.ਐਸ.ਟੀ. ਨੂੰ ਹਟਾ ਦਿਤਾ ਹੈ।ਸਰਕਾਰ ਨੇ ਮੁਫਤ ਲੰਗਰ ਲਾਉਣ ਵਾਲੀਆਂ ਸਾਰੀਆਂ ਧਾਰਮਿਕ/ਚੈਰੀਟੇਬਲ ਸੰਸਥਾਵਾਂ ’ਤੇ ਲਗਣ ਵਾਲੇ ਜੀ.ਐਸ.ਟੀ. ਦੀ ਵਾਪਸੀ ਦਾ ਨੋਟੀਫਿਕੇਸ਼ਨ ਜਾਰੀ ਕਰ ਦਿਤਾ ਹੈ। ਹੁਣ ਸਿਰਫ ਗੁਰਦੁਆਰੇ ਹੀ ਨਹੀਂ, ਸਗੋਂ ਮੰਦਰਾਂ, ਚਰਚਾਂ ਅਤੇ ਮਸਜਿਦਾਂ ਨੂੰ ਵੀ ਜੀ. ਐਸ. ਟੀ. ਦੀ ਵਾਪਸੀ ਦੀ ਪੇਸ਼ਕਸ਼ ਕੀਤੀ ਗਈ ਹੈ। ਕੇਂਦਰ ਸਰਕਾਰ ਦਾ ਕਹਿਣਾ ਹੈ ਕਿ ਮਨੁਖਤਾ ਨੂੰ ਮੁਫਤ ਭੋਜਨ ਖਵਾਉਣ ਦੀ ਸੇਵਾ ਕਰਨ ਵਾਲਿਆਂ ‘ਤੇ ਕੋਈ ਟੈਕਸ ਨਹੀਂ ਲਗੇਗਾ



