Skip to content
Independent perspectives. Global stories.
BREAKING

ਸੱਚਖੰਡ ਵਾਸੀ ਹਜ਼ੂਰੀ ਰਾਗ਼ੀ ਦੀ ਧੀ ਸਿਮਰਨਜੀਤ ਕੌਰ ਨੂੰ ਸ਼੍ਰੋਮਣੀ ਕਮੇਟੀ ਨੂੰ ਦਿੱਤੀ ਪੱਕੀ ਨੌਕਰੀ

Share this story

ਸ੍ਰੀ ਆਨੰਦਪੁਰ ਸਾਹਿਬ, 2 ਜੂਨ (ਅੰਕੁਸ਼)- ਬੀਤੇ ਦਿਨੀਂ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਕੀਰਤਨ ਕਰਦੇ ਸਮੇਂ ਅਕਾਲ ਚਲਾਣਾ ਕਰ ਗਏ ਹਜ਼ੂਰੀ ਰਾਗ਼ੀ ਅਮਰਜੀਤ ਸਿੰਘ ਝਾਂਸੀ ਦੇ ਪਰਿਵਾਰ ਨਾਲ ਕੀਤੇ ਗਏ ਵਾਅਦੇ ਦੇ ਤਹਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉਨ੍ਹਾਂ ਦੀ ਧੀ ਸਿਮਰਨਜੀਤ ਕੌਰ ਨੂੰ ਸ਼੍ਰੋਮਣੀ ਕਮੇਟੀ ’ਚ ਪੱਕੇ ਤੌਰ ਤੇ ਨੌਕਰੀ ਦੇ ਦਿੱਤੀ ਗਈ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ ਮਰਹੂਮ ਅਮਰਜੀਤ ਸਿੰਘ ਝਾਂਸੀ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਕੀਰਤਨ ਦੀ ਸੇਵਾ ਨਿਭਾਉਂਦੇ ਹੋਏ ਅਕਾਲ ਚਲਾਣਾ ਕਰ ਗਏ ਸਨ। ਜਿਸਤੋਂ ਬਾਅਦ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪਰਿਵਾਰ ਦੀ ਹਰ ਸੰਭਵ ਮੱਦਦ ਕਰਨ ਦਾ ਐਲਾਨ ਕੀਤਾ ਸੀ। ਇਸੇ ਦੇ ਤਹਿਤ ਬੀਤੇ ਦਿਨ ਝਾਂਸੀ ਦੀ ਬੇਟੀ ਸਿਮਰਨਜੀਤ ਕੌਰ ਨੂੰ ਬਤੌਰ ਸੰਗੀਤ ਅਧਿਆਪਕਾ ਗੁਰਮਤਿ ਸੰਗੀਤ ਅਕੈਡਮੀ ਸ੍ਰੀ ਆਨੰਦਪੁਰ ਸਾਹਿਬ ਵਿਖੇ ਤਾਇਨਾਤ ਕਰਦੇ ਹੋਏ ਨਿਯੁਕਤੀ ਪੱਤਰ ਦੇ ਦਿੱਤਾ ਗਿਆ ਹੈ। ਇਸੇ ਤਰ੍ਹਾਂ ਅੰਤ੍ਰਿੰਗ ਕਮੇਟੀ ਦੇ ਫੈਸਲੇ ਅਨੁਸਾਰ ਉਨ੍ਹਾਂ ਦੀ ਪਤਨੀ ਨੂੰ 5 ਹਜ਼ਾਰ ਰੁਪਏ ਪ੍ਰਤੀ ਮਹੀਨਾ ਜਦਕਿ ਪੁੱਤਰ ਦੀ ਵਿੱਦਿਅਕ ਫੀਸ ਮੁਆਫ ਕਰਨ ਦਾ ਫੈਸਲਾ ਵੀ ਅਮਲ ‘ਚ ਲਿਆਂਦਾ ਗਿਆ ਹੈ। ਓਧਰ ਸਿਮਰਨਜੀਤ ਕੌਰ ਨੇ ਜਿੱਥੇ ਪ੍ਰਧਾਨ ਲੌਂਗੋਵਾਲ ਦਾ ਧੰਨਵਾਦ ਕੀਤਾ ਹੈ ਉਥੇ ਹੀ ਡਾ. ਰੂਪ ਸਿੰਘ ਦਾ ਉਚੇਚੇ ਤੌਰ ਤੇ ਧੰਨਵਾਦ ਕਰਦੇ ਹੋਏ ਕਿਹਾ ਕਿ ਮੇਰੇ ਪਿਤਾ ਦੇ ਅਕਾਲ ਚਲਾਣੇ ਤੋਂ ਬਾਅਦ ਸਾਨੂੰ ਆਰਥਿਕ ਤੌਰ ਤੇ ਸੱਟ ਵੱਜੀ ਸੀ ਤੇ ਨੌਕਰੀ ਦੀ ਸਖਤ ਲੋੜ ਸੀ। ਇੱਥੇ ਇਹ ਵੀ ਦੱਸਣਯੋਗ ਹੈ ਕਿ ਬੀਤੇ ਦਿਨੀਂ 523 ਮੁਲਾਜ਼ਮਾਂ ਦੀ ਛਾਂਟੀ ਦੇ ਲਏ ਗਏ ਫੈਸਲੇ ਦੇ ਤਹਿਤ ਸ਼੍ਰੋਮਣੀ ਕਮੇਟੀ ਵੱਲੋਂ ਸਿਮਰਨਜੀਤ ਕੌਰ ਦੀ ਵੀ ਛਾਂਟੀ ਕਰ ਦਿੱਤੀ ਗਈ ਸੀ ਪਰ ਹੁਣ ਉਸਦੀ ਤਰਸ ਦੇ ਅਧਾਰ ਤੇ ਪੱਕੇ ਤੌਰ ਤੇ ਨਿਯੁਕਤੀ ਕੀਤੀ ਗਈ ਹੈ।

WRITTEN BY