ਜ਼ਿਲ੍ਹਾ ਪ੍ਰੀਸ਼ਦ ਸਕੂਲਾਂ ’ਚ 4901 ਈ.ਟੀ.ਟੀ. ਅਧਿਆਪਕਾਂ ਦੀ ਭਰਤੀ ਜਲਦ : ਰੱਖੜਾ

images ਚੰਡੀਗੜ੍ਹ, 26 ਫਰਵਰੀ (ਵਿਸ਼ਵ ਵਾਰਤਾ)-ਪੰਜਾਬ ਦੀਆਂ ਵੱਖ-ਵੱਖ ਜ਼ਿਲਾ ਪ੍ਰੀਸ਼ਦਾਂ ਵੱਲੋਂ ਪ੍ਰਾਇਮਰੀ ਸਕੂਲਾਂ ਵਿੱਚ 4901 ਈ.ਟੀ.ਟੀ. ਅਧਿਆਪਕਾਂ ਦੀ ਭਰਤੀ ਲਈ ਯੋਗ ਉਮੀਦਵਾਰਾਂ ਤੋਂ ਆਨਲਾਈਨ ਦਰਖਾਸਤਾਂ ਦੀ ਮੰਗ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ. ਸੁਰਜੀਤ ਸਿੰਘ ਰੱਖੜਾ ਨੇ ਦੱਸਿਆ ਕਿ ਭਰਤੀ ਪ੍ਰਕਿਰਿਆ ਪੂਰੀ ਤਰ੍ਹਾਂ ਪਾਰਦਰਸ਼ੀ ਤਰੀਕੇ ਨਾਲ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਦਰਖਾਸਤਾਂ ਦੇਣ ਦੀ ਸਮੁੱਚੀ ਪ੍ਰਕਿਰਿਆ ਆਨਲਾਈਨ ਕੀਤੀ ਗਈ ਹੈ ਤਾਂ ਜੋ ਕਿਸੇ ਵੀ ਉਮੀਦਵਾਰ ਨੂੰ ਦਰਖਾਸਤਾਂ ਦੇਣ ਲਈ ਖੱਜਲ ਖੁਆਰੀ ਨਾ ਹੋਵੇ ਅਤੇ ਉਮੀਦਵਾਰ ਘਰ ਬੈਠਿਆਂ ਹੀ ਅਪਲਾਈ ਕਰ ਸਕਣਗੇ।

ਸ. ਰੱਖੜਾ ਨੇ ਦੱਸਿਆ ਕਿ ਯੋਗ ਉਮੀਦਵਾਰ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੀ ਵੈਬਸਾਈਟ ਾ.ਪਬਰਦਪ.ਗੋਵ.ਨਿ ’ਤੇ ਆਨਲਾਈਨ ਅਪਲਾਈ ਕਰ ਸਕਦੇ ਹਨ। ਇਨ੍ਹਾਂ ਅਸਾਮੀਆਂ ਵਿੱਚ ਭਰਤੀ ਸਬੰਧੀ ਯੋਗਤਾਵਾਂ, ਫੀਸ, ਰਾਖਵਾਂਕਰਨ ਆਦਿ ਜ਼ਰੂਰੀ ਸ਼ਰਤਾਂ ਬਾਰੇ ਜਾਣਕਾਰੀ ਵੀ ਵਿਭਾਗ ਦੀ ਵੈਬਸਾਈਟ ’ਤੇ ਦੇਖੀਆਂ ਜਾ ਸਕਦੀਆਂ ਹਨ। ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਨੇ ਦੱਸਿਆ ਕਿ ਆਨਲਾਈਨ ਰਜਿਸਟ੍ਰੇਸ਼ਨ ਕਰਨ ਦੀ ਆਖਰੀ ਮਿਤੀ 15 ਮਾਰਚ 2014 ਸ਼ਾਮ ਦੇ ਠੀਕ 5 ਵਜੇ ਤੱਕ ਹੈ। ਫੀਸ ਜਮ੍ਹਾਂ ਕਰਵਾਉਣ ਦੀ ਆਖਰੀ ਮਿਤੀ 21 ਮਾਰਚ 2014 ਹੈ। ਆਨਲਾਈਨ ਐਪਲੀਕੇਸ਼ਨ ਫਾਰਮ ਭਰਨ ਦੀ ਆਖਰੀ ਮਿਤੀ 28 ਮਾਰਚ 2014 ਸ਼ਾਮ ਦੇ ਠੀਕ 5 ਵਜੇ ਤੱਕ ਹੈ। ਉਨ੍ਹਾਂ ਦੱਸਿਆ ਕਿ ਦਰਖਾਸਤਾਂ ਸਿਰਫ ਆਨਲਾਈਨ ਹੀ ਲਈਆਂ ਜਾਣਗੀਆਂ। ਦਸਤੀ, ਕੋਰੀਅਰ ਜਾਂ ਡਾਕ ਰਾਹੀਂ ਕੋਈ ਦਰਖਾਸਤ ਨਹੀਂ ਲਈ ਜਾਵੇਗੀ।

Send this to a friend