ਮਨਪ੍ਰੀਤ ਇਯਾਲੀ ਨੂੰ ਭਾਰੀ ਬਹੁਮਤ ਨਾਲ ਜਿਤਾ ਕੇ ਇੱਕ ਨਵੇਂ ਇਤਿਹਾਸ ਦੀ ਸਿਰਜਨਾ ਕਰਾਂਗੇ : ਜੱਥੇ. ਅਵਤਾਰ ਸਿੰਘ

image ਲੁਧਿਆਣਾ, 26 ਫਰਵਰੀ (ਪੰਜਾਬ ਟਾਇਮਜ਼ ਬਿਊਰੋ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜੱਥੇਦਾਰ ਅਵਤਾਰ ਸਿੰਘ ਮੱਕੜ ਨੇ ਲੋਕਸਭਾ ਹਲਕਾ ਲੁਧਿਆਣਾ ਤੋਂ ਅਕਾਲੀ-ਭਾਜਪਾ ਗਠਜੋੜ ਦੇ ਸਾਂਝੇ ਉਮੀਦਵਾਰ ਦੇ ਰੂਪ ਵਜੋਂ ਚੋਣ ਮੈਦਾਨ ਵਿੱਚ ਨਿੱਤਰੇ ਸਿਰੜੀ ਨੌਜਵਾਨ ਆਗੂ ਸ. ਮਨਪ੍ਰੀਤ ਸਿੰਘ ਇਯਾਲੀ ਨੂੰ ਆਪਣਾ ਭਰਵਾਂ ਆਸ਼ੀਰਵਾਦ ਦਿੰਦਿਆਂ ਹੋਇਆਂ ਕਿਹਾ ਕਿ ਲੁਧਿਆਣਾ ਸ਼ਹਿਰ ਦੇ ਨਿਵਾਸੀ ਭਾਰੀ ਬਹੁਮਤ ਦੇ ਨਾਲ ਉਨ੍ਹਾਂ ਨੂੰ ਜਿੱਤਾ ਕੇ ਇੱਕ ਨਵੇਂ ਇਤਿਹਾਸ ਦੀ ਸਿਰਜਣਾ ਕਰਨਗੇ। ਅੱਜ ਮਾਡਲ ਟਾਊਨ ਐਕਸਟੈਸ਼ਨ ਸਥਿਤ ਆਪਣੇ ਗ੍ਰਹਿ ਵਿਖੇ ਸ. ਮਨਪ੍ਰੀਤ ਸਿੰਘ ਇਯਾਲੀ ਤੇ ਪੰਜਾਬ ਦੇ ਲੋਕਨਿਰਮਾਣ ਮੰਤਰੀ ਸ. ਸ਼ਰਨਜੀਤ ਸਿੰਘ ਢਿੱਲੋਂ ਦੇ ਨਾਲ ਇੱਕ ਅਹਿਮ ਮੀਟਿੰਗ ਕਰਨ ਉਪਰੰਤ ਜੱਥੇ: ਅਵਤਾਰ ਸਿੰਘ ਮੱਕੜ ਨੇ

ਲੁਧਿਆਣਾ ਲੋਕਸਭਾ ਹਲਕੇ ਤੋਂ ਚੋਣ ਲੜਨ ਜਾ ਰਹੇ ਪਾਰਟੀ ਉਮੀਦਵਾਰ ਸ. ਮਨਪ੍ਰੀਤ ਸਿੰਘ ਇਯਾਲੀ ਨੂੰ ਪੂਰਨ ਭਰੋਸਾ ਦਿੰਦਿਆਂ ਹੋਇਆਂ ਕਿਹਾ ਕਿ ਅਰੰਭੀ ਜਾਣ ਵਾਲੀ ਚੋਣ ਪ੍ਰਚਾਰ ਮੁਹਿੰਮ ਦੇ ਅੰਦਰ ਉਨ੍ਹਾਂ ਦੇ ਸਾਥੀ ਪੂਰੀ ਸਰਗਰਮੀ ਤੇ ਤਨਦੇਹੀ ਦੇ ਨਾਲ ਭਾਗ ਲੈਣਗੇ ਤਾਂਕਿ ਉਕਤ ਲੋਕਸਭਾ ਦੀ ਸੀਟ ਨੂੰ ਭਾਰੀ ਬਹੁਮਤ ਨਾਲ ਜਿੱਤਿਆ ਜਾ ਸਕੇ। ਇਸ ਦੌਰਾਨ ਉਨ੍ਹਾਂ ਨੇ ਸਪੱਸ਼ਟ ਰੂਪ ਵਿੱਚ ਪੰਜਾਬ ਦੇ ਲੋਕਨਿਰਮਾਣ ਮੰਤਰੀ ਸ. ਸ਼ਰਨਜੀਤ ਸਿੰਘ ਢਿੱਲੋਂ ਨੂੰ ਜਾਣਕਾਰੀ ਦਿੰਦਿਆਂ ਹੋਇਆਂ ਕਿਹਾ ਕਿ ਉਨ੍ਹਾਂ ਦੇ ਸਾਥੀ ਪਾਰਟੀ ਵੱਲੋਂ ਸੌਂਪੀ ਗਈ ਹਰ ਜਿੰਮੇਵਾਰੀ ਨੂੰ ਸੱਚੇ ਦਿਲੋਂ ਨਿਭਾਉਣਗੇ ਅਤੇ ਮਨਪ੍ਰੀਤ ਇਯਾਲੀ ਦੀ ਡੱਟ ਕੇ ਹਮਾਇਤ ਕਰਨਗੇ ਤਾਂਕਿ ਮੁੜ ਲੋਕਸਭਾ ਹਲਕਾ ਲੁਧਿਆਣਾ ਦੀ ਸੀਟ ਤੇ ਅਕਾਲੀ ਭਾਜਪਾ ਗਠਜੋੜ ਦਾ ਪਰਚੰਮ ਮੁੜ ਲਹਿਰਾਇਆ ਜਾ ਸਕੇ। ਇਸ ਮੌਕੇ ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਜੱਥੇ: ਅਵਤਾਰ ਸਿੰਘ ਮੱਕੜ, ਉਨ੍ਹਾਂ ਦੇ ਸਪੁੱਤਰ ਮਨਵਿੰਦਰਪਾਲ ਸਿੰਘ ਮੱਕੜ ਕੌਂਸਲਰ, ਇੰਦਰਜੀਤ ਸਿੰਘ ਮੱਕੜ, ਸ਼੍ਰੋਮਣੀ ਕਮੇਟੀ ਦੇ ਮੈਂਬਰ ਠੇਕੇਦਾਰ ਕੰਵਲਇੰਦਰ ਸਿੰਘ, ਗੁਰਦੁਆਰਾ ਦੂਖਨਿਵਾਰਨ ਸਾਹਿਬ ਦੇ ਮੁੱਖ ਸੇਵਾਦਾਰ ਸ. ਪ੍ਰਿਤਪਾਲ ਸਿੰਘ, ਸੀਨੀਅਰ ਅਕਾਲੀ ਆਗੂ ਜਤਿੰਦਰਪਾਲ ਸਿੰਘ ਸਲੂਜਾ, ਜਸਵਿੰਦਰ ਸਿੰਘ ਭੋਲਾ ਕੌਂਸਲਰ, ਬਲਵਿੰਦਰ ਸਿੰਘ ਭੁੱਲਰ, ਜਸਵਿੰਦਰ ਸਿੰਘ ਢਿੱਲੋਂ, ਹਰਪ੍ਰੀਤ ਸਿੰਘ ਡੰਗ, ਹਿਮਾਂਸ਼ੂ ਸੂਦ ਨੇ ਜੈਕਾਰਿਆਂ ਦੀ ਗੂੰਝ ਵਿੱਚ ਅਕਾਲੀ-ਭਾਜਪਾ ਗਠਜੋੜ ਦੇ ਸਾਂਝੇ ਉਮੀਦਵਾਰ ਸ. ਮਨਪ੍ਰੀਤ ਸਿੰਘ ਇਯਾਲੀ ਤੇ ਪੰਜਾਬ ਦੇ ਲੋਕਨਿਰਮਾਣ ਮੰਤਰੀ ਸ. ਸ਼ਰਨਜੀਤ ਸਿੰਘ ਢਿੱਲੋਂ ਨੂੰ ਸ਼੍ਰੀ ਸਾਹਿਬ ਤੇ ਸਿਰਪਾਓ ਭੇਂਟ ਕਰਕੇ ਸਨਮਾਨਤ ਵੀ ਕੀਤਾ ਗਿਆ।

Send this to a friend