ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉੱਘੇ ਅਕਾਲੀ ਆਗੂ ਕੁਲਦੀਪ ਸਿੰਘ ਬਡਾਲਾ ਦੀ ਮੌਤ ‘ਤੇ ਡੁੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਜਿਨਾਂ ਦਾ ਸੰਖੇਪ ਬਿਮਾਰੀ ਤੋਂ ਬਾਅਦ ਅੱਜ ਦੁਪਹਿਰ ਉਨਾਂ ਦੇ ਜੱਦੀ ਪਿੰਡ ਬਡਾਲਾ ਜਿਲਾ ਜਲੰਧਰ ਵਿਖੇ ਦੇਹਾਂਤ ਹੋ ਗਿਆ ਹੈ। ਸ. ਬਡਾਲਾ ਨਕੋਦਰ ਤੋਂ ਸਾਬਕਾ ਵਿਧਾਇਕ ਸਨ ਜੋ ਨਕੋਦਰ ਤੋਂ ਮੌਜੂਦਾ ਵਿਧਾਇਕ ਗੁਰਪ੍ਰਤਾਪ ਸਿੰਘ ਬਡਾਲਾ ਦੇ ਪਿਤਾ ਹਨ। 86 ਵਰਿਆਂ ਦੇ ਕੁਲਦੀਪ ਸਿੰਘ ਵਡਾਲਾ ਆਪਣੇ ਪਿਛੇ 4 ਪੁੱਤਰ ਅਤੇ 3 ਧੀਆਂ ਛੱਡ ਗਏ ਹਨ। ਆਪਣੇ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਕੁਲਦੀਪ ਸਿੰਘ ਵਡਾਲਾ ਇਕ ਤਜਰਬੇਕਾਰ ਸਿਆਸਤਦਾਨ ਸਨ ਜਿਨਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਸਥਾਨ ਸ੍ਰੀ ਕਰਤਾਰਪੁਰ ਸਾਹਿਬ ਲਈ ਡੇਰਾ ਬਾਬਾ ਨਾਨਕ ਤੋਂ ਵਿਸ਼ੇਸ਼ ਗਲਿਆਰਾ ਖੁਲਵਾਉਣ ਲਈ ਅਣਥੱਕ ਕੋਸ਼ਿਸਾਂ ਕੀਤੀਆਂ। ਮੁੱਖ ਮੰਤਰੀ ਨੇ ਦੁਖੀ ਪਰਿਵਾਰ ਦੇ ਨਾਲ ਆਪਣਾ ਦਿੱਲੀ ਦੁੱਖ ਸਾਂਝਾ ਕੀਤਾ।
ਪੰਜਾਬ ਦੇ ਮੁੱਖ ਮੰਤਰੀ ਵਲੋਂ ਉੱਘੇ ਅਕਾਲੀ ਆਗੂ ਕੁਲਦੀਪ ਸਿੰਘ ਬਡਾਲਾ ਦੀ ਮੌਤ ‘ਤੇ ਦੁੱਖ ਪ੍ਰਗਟ



