ਮਾਨਸਾ, 6 ਜੂਨ (ਵਕੀਲ ਬਾਂਸਲ)- ਸੁਨਾਮ ਰੋਡ ਤੇ ਵਾਪਰੇ ਇੱਕ ਸੜਕ ਹਾਦਸੇ ਵਿੱਚ ਇੱਕ ਮਹਿਲਾ ਦੀ ਮੌਤ ਹੋ ਗਈ ਜਦੋਂ ਕਿ ਤਿੰਨ ਵਿਅਕਤੀ ਜਖਮੀ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਸੁਨਾਮ ਵੱਲੋਂ ਆ ਰਹੀ ਆਰਟੀਗਾ ਗੱਡੀ ਜਿਸ ਵਿੱਚ ਚਾਰ ਵਿਅਕਤੀ ਸਵਾਰ ਸਨ ਜਿਵੇਂ ਹੀ ਭੀਖੀ ਦੇ ਜੱਸੜ ਢਾਬੇ ਕੋਲ ਪੁੱਜੀ ਤਾਂ ਉਹ ਚਾਲਕ ਤੋਂ ਬੇਕਾਬੂ ਹੋ ਕੇ ਦੂਸਰੇ ਪਾਸੇ ਸਾਇਡ ਤੇ ਖੜੇ ਟਰਾਲੇ ਵਿੱਚ ਜਾ ਵੱਜੀ। ਕਾਰ ਇੰਨੀ ਜੋਰ ਨਾਲ ਵੱਜੀ ਕਿ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ। ਇਸ ਹਾਦਸੇ ਵਿੱਚ ਇੱਕ ਮਹਿਲਾ ਕੋਮਲ ਗੋਇਲ ਦੀ ਮੌਕੇ ’ਤੇ ਹੀ ਮੌਤ ਹੋ ਗਈ। ਜਿਸ ਵਿੱਚ ਕਾਰ ਚਾਲਕ ਸੁਰਿੰਦਰ ਸਿੰਘ, ਪਵਨ ਗੋਇਲ ਅਤੇ ਸ਼ੁਭਮ ਗੰਭੀਰ ਜ਼ਖਮੀ ਹੋ ਗਏ। ਜਿੰਨਾਂ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਭੀਖੀ ਵਿਖੇ ਮੁਢਲੀ ਸਹਾਇਤਾ ਦੇਣ ਤੋਂ ਬਾਅਦ ਕਿਸੇ ਬਾਹਰੀ ਹਸਪਤਾਲ ਲਈ ਰੈਫਰ ਕਰ ਦਿੱਤਾ ਗਿਆ ਹੈ।ਭੀਖੀ ਪੁਲਿਸ ਨੇ ਮੌਕੇ ਤੇ ਪੁੱਜ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਸੜਕ ਹਾਦਸੇ ਵਿੱਚ ਮਹਿਲਾ ਦੀ ਮੌਤ, ਤਿੰਨ ਜ਼ਖਮੀ



