ਹਰ ਵਿਧਾਨ ਸਭਾ ਹਲਕੇ ਨੂੰ 100 ਕਰੋੜ ਰੁਪਏ ਦੀ ਵਿਕਾਸ ਗ੍ਰਾਂਟ ਦਿੱਤੀ ਜਾਵੇਗੀ : ਸੁਖਬੀਰ

ਕਿਸਾਨਾਂ ਦੀ ਮੰਗ ’ਤੇ 6 ਮਹੀਨਿਆਂ ਬਾਅਦ ਟਿਊਬਵੈ¤ਲ ਕੁਨੈਕਸ਼ਨ ਮੁਹੱਈਆ ਕਰਵਾ ਦਿੱਤੇ ਜਾਇਆ ਕਰਨਗੇ
image ਮੋਗਾ, 27 ਫ਼ਰਵਰੀ (ਪੰਜਾਬ ਟਾਇਮਜ਼ ਬਿਊਰੋ)-ਪੰਜਾਬ ਦੇ ਉਪ ਮੁੱਖ ਮੰਤਰੀ ਸ: ਸੁਖਬੀਰ ਸਿੰਘ ਬਾਦਲ ਨੇ ਐਲਾਨ ਕੀਤਾ ਕਿ ਕਿਸਾਨਾਂ ਦੀ ਮੰਗ ਅਨੁਸਾਰ 6 ਮਹੀਨਿਆਂ ਬਾਅਦ ਉਹਨਾਂ ਨੂੰ ਟਿਊਬਵੈਲ ਕੁਨੈਕਸ਼ਨ ਮੁਹੱਈਆ ਕਰਵਾ ਦਿੱਤੇ ਜਾਇਆ ਕਰਨਗੇ, ਕਿਉਂਕਿ ਨਵੇਂ ਥਰਮਲ ਪਲਾਂਟਾਂ ਦੇ ਚਾਲੂ ਹੋਣ ਨਾਲ ਪੰਜਾਬ ਵਾਧੂ ਬਿਜਲੀ ਵਾਲਾ ਸੂਬਾ ਬਣ ਗਿਆ ਹੈ।ਮੋਗਾ ਜ਼ਿਲ੍ਹੇ ਦੇ ਕਸਬਾ ਕੋਟ ਈਸੇ ਖਾਂ, ਨਿਹਾਲ ਸਿੰਘ ਵਾਲਾ ਅਤੇ ਬੱਧਨੀ ਕਲਾਂ ਵਿਖੇ 65 ਕਰੋੜ ਰੁਪਏ ਤੋਂ ਵੱਧ ਲਾਗਤ ਵਾਲੇ ਸੀਵਰੇਜ਼ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣ ਪਿੱਛੋਂ ਸ: ਬਾਦਲ ਨੇ ਕਿਹਾ ਕਿ ਰਾਜ ਸਰਕਾਰ ਵੱਲੋਂ ਕਿਸਾਨਾਂ ਨੂੰ ਇਸ ਮਹੀਨੇ ਵਿੱਚ ਇੱਕ ਲੱਖ ਤੋਂ ਵੱਧ ਟਿਊਬਵੈਲ ਕੁਨੈਕਸ਼ਨ ਜਾਰੀ ਕੀਤੇ ਗਏ ਹਨ ਅਤੇ ਰਾਜ ਵਿੱਚ 2 ਨਵੇਂ ਥਰਮਲ ਪਲਾਂਟਾਂ ਦੇ ਚਾਲੂ ਹੋ ਜਾਣ ਨਾਲ

ਘਰੇਲੂ ਸਪਲਾਈ ਕੁਨੈਕਸ਼ਨਾਂ ਦੀ ਤਰਜ ’ਤੇ ਕਿਸਾਨਾਂ ਦੀ ਮੰਗ ਅਨੁਸਾਰ ਨਵੇਂ ਖੇਤੀਬਾੜੀ ਪਾਵਰ ਕੁਨੈਕਸ਼ਨ ਦੇ ਦਿੱਤੇ ਜਾਇਆ ਕਰਨਗੇ।ਸ: ਬਾਦਲ ਨੇ ਕਿਹਾ ਕਿ ਭਾਵੇ ਰਾਜ ਸਰਕਾਰ ਵੱਲੋਂ ਸੂਬੇ ਦੇ ਕਿਸਾਨਾਂ ਨੂੰ ਮੁਫਤ ਬਿਜਲੀ ਦੇਣ ਬਦਲੇ 6 ਹਜ਼ਾਰ ਕਰੋੜ ਰੁਪਏ ਦਾ ਵਾਧੂ ਬੋਝ ਸਹਿਣ ਕੀਤਾ ਜਾ ਰਿਹਾ ਹੈ, ਪ੍ਰੰਤੂ ਕਿਸਾਨਾਂ ਨੂੰ ਰਾਹਤ ਦੇਣ ਲਈ ਇਹ ਸਹੂਲਤ ਲਗਾਤਾਰ ਜਾਰੱਖੀ ਜਾਵੇਗੀ। ਉਹਨਾਂ ਕਿ ਸਰਕਾਰ ਵੱਲੋਂ 2 ਸਾਲਾਂ ਵਿੱਚ ਸੂਬੇ ਦੇ ਹਰ ਵਿਧਾਨ ਸਭਾ ਹਲਕੇ ਨੂੰ 100 ਕਰੋੜ ਰੁਪਏ ਦੀ ਵਿਕਾਸ ਗਰਾਂਟ ਮੁਹੱਈਆ ਕਰਵਾਈ ਜਾਵੇਗੀ। ਉਹਨਾਂ ਕਿਹਾ ਕਿ ਰਾਜ ਸਰਕਾਰ ਸੂਬੇ ਦੇ ਲੋਕਾਂ ਨੂੰ ਪੀਣ ਵਾਲਾ ਸਾਫ ਪਾਣੀ, ਸੀਵਰੇਜ, ਗਲੀਆਂ-ਨਾਲੀਆਂ ਆਦਿ ਹਰ ਤਰਾਂ ਦੀਆਂ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਵੱਧ ਹੈ ਅਤੇ ਆਉਂਦੇ 2 ਸਾਲਾਂ ਵਿੱਚ ਪੰਜਾਬ ਦੇ ਪਿੰਡਾਂ ਦਾ ਵਿਕਾਸ ਕਰਕੇ ਨਮੂਨੇ ਦੇ ਪਿੰਡ ਬਣਾਏ ਜਾਣਗੇ।
ਉਪ ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਹਰ ਵਰਗ ਦੇ ਲੋਕਾਂ ਦਾ ਜੀਵਨ ਪੱਧਰ ਊਚਾ ਚੁੱਕਣ ਲਈ ਗੰਭੀਰ ਉਪਾਰਲੇ ਕੀਤੇ ਜਾ ਰਹੇ ਹਨ। ਉਹਨਾ ਕਿਹਾ ਕਿ ਰਾਜ ਸਰਕਾਰ ਵੱਲੋਂ ਗਰੀਬ ਵਰਗ ਦੇ ਲੋਕਾਂ ਦੀ ਭਲਾਈ ਲਈ ਆਟਾ-ਦਾਲ, ਡਾ: ਹਰਗੋਬਿੰਦ ਖੁਰਾਣਾ ਸਕਾਲਰਸਿਪ ਸਕੀਮ, ਮਾਈ ਭਾਗੋ ਸਕੀਮ, ਭਗਤ ਪੂਰਨ ਸਿੰਘ ਸੇਹਤ ਬੀਮਾ ਯੋਜਨਾ ਅਤੇ ਹੋਰ ਅਨੇਕਾਂ ਭਲਾਈ ਸਕੀਮਾਂ ਆਰੰਭ ਕੀਤੀਆਂ ਗਈਆਂ ਹਨ। ਉਹਨਾਂ ਐਲਾਨ ਕੀਤਾ ਕਿ ਅਗਲੇ ਹਫਤੇ ਤੋਂ 30 ਲੱਖ ਤੋਂ ਵੱਧ ਗਰੀਬ ਪ੍ਰੀਵਾਰਾਂ ਨੂੰ ਨਵੀਂ ਆਟਾ-ਦਾਲ ਸਕੀਮ ਤਹਿਤ ਇੱਕ ਰੁਪਏ ਪ੍ਰਤੀ ਕਿੱਲੋ ਆਟਾ ਤੇ 20 ਰੁਪਏ ਪ੍ਰਤੀ ਕਿਲੋ ਦਾਲ ਦਿੱਤੀ ਜਾਵੇਗੀ।
ਸ: ਬਾਦਲ ਨੇ ਕਿਹਾ ਕਿ ਕੇਂਦਰ ਸਰਕਾਰ ਦੀਆਂ ਗਲਤ ਨੀਤੀਆਂ ਸਦਕਾ ਸੂਬੇ ਦੀ ਕਿਸਾਨੀ ਤਬਾਹ ਹੋ ਰਹੀ ਹੈ। ਉਹਨਾਂ ਕਿਹਾ ਕਿ ਕੇਦਰ ਸਰਕਾਰ ਵੱਲੋ ਡੀਜ਼ਲ, ਖਾਦਾਂ, ਕੀੜੇ-ਮਾਰ ਦਵਾਈਆਂ ਦੀਆਂ ਕੀਮਤਾਂ ਵਿੱਚ ਕੀਤੇ ਗਏ ਭਾਰੀ ਵਾਧੇ ਸਦਕਾ ਰਾਜ ਦੇ ਕਿਸਾਨਾਂ ਦੀ ਆਰਥਿਕ ਦਸ਼ਾ ’ਤੇ ਬਹੁਤ ਮਾੜਾ ਪ੍ਰਭਾਵ ਪਿਆ ਹੈ।
ਸ: ਬਾਦਲ ਨੇ ਲੋਕਾਂ ਨੂੰ ਕੇਂਦਰ ਦੀਆਂ ਲੋਕ-ਵਿਰੋਧੀ ਅਤੇ ਗਰੀਬ ਮਾਰੂ ਨੀਤੀਆਂ ਲਈ ਆਉਣ ਵਾਲੀਆਂ ਲੋਕ ਸਭਾ ਚੋਣਾਂ ਦੌਰਾਨ ਕੇਦਰ ‘ਚੋ ਕਾਂਗਰਸ ਸਰਕਾਰ ਦਾ ਸਫਾਇਆ ਕਰਨ ਦੀ ਅਪੀਲ ਕੀਤੀ। ਉਹਨਾਂ ਕਿਹਾ ਕਿ ਪ੍ਰਧਾਨ ਮੰਤਰੀ ਅਹੁਦੇ ਦੇ ਉਮੀਦਵਾਰ ਸ਼੍ਰੀ ਨਰਿੰਦਰ ਮੋਦੀ ਦੀ ਅਗਵਾਈ ਨਾਲ ਹੀ ਦੇਸ਼ ਦਾ ਭਵਿੱਖ ਸੁਰੱਖ਼ਿਅਤ ਰਹਿ ਸਕਦਾ ਹੈ, ਕਿਉਂਕਿ ਕੇਂਦਰ ਦੀ ਕਾਂਗਰਸ ਸਰਕਾਰ ਨੇ ਦੇਸ਼ ਵਾਸੀਆਂ ਨੂੰ ਮਹਿੰਗਾਈ, ਬੇਰੁਜ਼ਗਾਰੀ, ਗਰੀਬੀ ਅਤੇ ਭ੍ਰਿਸ਼ਟਾਚਾਰ ਤੋਂ ਸਿਵਾਏ ਕੁਝ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਕਾਂਗਰਸ ਦਾ ਪੂਰੀ ਤਰ੍ਹਾਂ ਸਫਾਇਆ ਹੋ ਜਾਵੇਗਾ ਅਤੇ ਸ਼੍ਰੀ ਨਰਿੰਦਰ ਮੋਦੀ ਹੀ ਦੇਸ਼ ਦੇ ਪ੍ਰਧਾਨ ਮੰਤਰੀ ਬਣਨਗੇ।
ਇਸ ਮੌਕੇ ’ਤੇ ਹੋਰਨਾਂ ਤੋਂ ਇਲਾਵਾ ਬੀਬੀ ਪਰਮਜੀਤ ਕੌਰ ਗੁਲਸ਼ਨ ਮੈਬਰ ਪਾਰਲੀਮੈਂਟ, ਜਥੇਦਾਰ ਤੋਤਾ ਸਿੰਘ ਸਾਬਕਾ ਮੰਤਰੀ ਤੇ ਵਿਧਾਇਕ, ਬੀਬੀ ਰਾਜਵਿੰਦਰ ਕੌਰ ਭਾਗੀਕੇ ਵਿਧਾਇਕ, ਸ. ਤੀਰਥ ਸਿੰਘ ਮਾਹਲਾ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਸ. ਕੇਵਲ ਸਿੰਘ ਸਾਬਕਾ ਮੈਂਬਰ ਪਾਰਲੀਮੈਟ, ਸ੍ਰੀ ਅਜੀਤ ਸਿੰਘ ਸਾਂਤ ਸਾਬਕਾ ਵਿਧਾਇਕ, ਸ. ਜਗਰਾਜ ਸਿੰਘ ਦੋਧਰ ਤੇ ਸ. ਗੁਰਮੇਲ ਸਿੰਘ ਸੰਗਤਪੁਰਾ (ਦੋਵੇਂ ਮੈਂਬਰ ਐਸ.ਜੀ.ਪੀ.ਸੀ), ਸ੍ਰੀ ਅਸ਼ਵਨੀ ਕੁਮਾਰ ਪਿੰਟੂ ਅਕਾਲੀ ਨੇਤਾ ਅਤੇ ਸ੍ਰੀ ਜਗਰੂਪ ਸਿੰਘ ਤਖਤੂਪੁਰਾ ਆਦਿ ਹਾਜ਼ਰ ਸਨ।

Send this to a friend