ਅੰਮ੍ਰਿਤਸਰ, 7 ਜੂਨ (ਪੰਜਾਬ ਟਾਇਮਜ਼ ਬਿਊਰੋ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਅਤੇ ਅੰਤ੍ਰਿੰਗ ਮੈਂਬਰ ਰਹੇ ਉਘੇ ਪੰਥਕ ਅਤੇ ਰਾਜਨੀਤਕ ਆਗੂ ਜਥੇਦਾਰ ਕੁਲਦੀਪ ਸਿੰਘ ਵਡਾਲਾ ਦੇ ਅਕਾਲ ਚਲਾਣੇ ਦੇ ਸ਼ੋਕ ਵਜੋਂ ਅੱਜ ਸ਼੍ਰੋਮਣੀ ਕਮੇਟੀ ਦੇ ਦਫਤਰ ਬਾਅਦ ਦੁਪਹਿਰ ਅੱਧਾ ਦਿਨ ਲਈ ਬੰਦ ਰਹੇ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ ਜਥੇਦਾਰ ਵਡਾਲਾ ਲੰਮਾ ਸਮਾ ਸ਼੍ਰੋਮਣੀ ਕਮੇਟੀ ਨਾਲ ਸਬੰਧਤ ਰਹੇ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਨਿਰਦੇਸ਼ ’ਤੇ ਜਥੇਦਾਰ ਵਡਾਲਾ ਨੂੰ ਸ਼ਰਧਾਂਜਲੀ ਵਜੋਂ ਅੱਜ ਬਾਅਦ ਦੁਪਹਿਰ ਅੱਧੇ ਦਿਨ ਲਈ ਸ਼੍ਰੋਮਣੀ ਕਮੇਟੀ ਦੇ ਦਫਤਰ ਬੰਦ ਕਰ ਦਿਤੇ ਗਏ। ਉਨ੍ਹਾਂ ਕਿਹਾ ਕਿ ਜਥੇਦਾਰ ਵਡਾਲਾ ਦਾ ਅਕਾਲ ਚਲਾਣਾ ਸਿੱਖ ਜਗਤ ਨੂੰ ਵੱਡਾ ਘਾਟਾ ਪਿਆ ਹੈ।



