May 31, 2026 10:43 am

ਵਧੀਆਂ ਤੇਲ ਕੀਮਤਾਂ ਵਿਰੁੱਧ ਖੁਸ਼ਬਾਜ਼ ਜਟਾਣਾ ਦੀ ਅਗਵਾਈ ’ਚ ਬਲਾਕ ਕਾਂਗਰਸ ਨੇ ਕੇਂਦਰ ਖਿਲਾਫ ਕੀਤਾ ਰੋਸ ਪ੍ਰਦਰਸ਼ਨ

ਤਲਵੰਡੀ ਸਾਬੋ, 7 ਜੂਨ (ਰਾਮ ਰੇਸ਼ਮ ਸ਼ਰਨ)- ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਹੋਏ ਵਾਧੇ ਨੂੰ ਲੈ ਕੇ ਅੱਜ ਬਲਾਕ ਤਲਵੰਡੀ ਸਾਬੋ ਦੇ ਕਾਂਗਰਸੀਆਂ ਤੇ ਵਰਕਰ ਵੱਲੋਂ ਪੰਜਾਬ ਕਾਂਗਰਸ ਦੇ ਬੁਲਾਰੇ ਅਤੇ ਹਲਕਾ ਸੇਵਾਦਾਰ ਖੁਸ਼ਬਾਜ਼ ਸਿੰਘ ਜਟਾਣਾ ਦੀ ਅਗਵਾਈ ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ। ਜਿਸ ਦੌਰਾਨ ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਕੇਂਦਰ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ। ਰੋਸ ਪ੍ਰਦਰਸ਼ਨ ਉਪਰੰਤ ਕਾਂਗਰਸੀਆਂ ਨੇ ਤਲਵੰਡੀ ਸਾਬੋ ਅੰਦਰ ਰੋਸ ਮਾਰਚ ਕੱਢਦੇ ਹੋਏ ਐਸ. ਡੀ. ਐਮ ਨੂੰ ਮੰਗ ਪੱਤਰ ਵੀ ਸੌਂਪਿਆ। ਸਥਾਨਕ ਖੰਡਾ ਚੌਂਕ ਵਿੱਚ ਇਕੱਠੇ ਹੋਏ ਕਾਂਗਰਸੀਆਂ ਤੇ ਹਲਕਾ ਵਾਸੀਆਂ ਨੂੰ ਸੰਬੋਧਨ ਕਰਦਿਆਂ ਪੰਜਾਬ ਕਾਂਗਰਸ ਦੇ ਬੁਲਾਰੇ ਖੁਸ਼ਬਾਜ਼ ਜਟਾਣਾ ਦੇਸ਼ ਦੇ ਲੋਕਾਂ ਨੂੰ ਝੂਠੇ ਸੁਪਨੇ ਵਿੱਚ ਦੇਸ਼ ਦੀ ਸੱਤਾ ‘ਤੇ ਕਾਬਜ਼ ਹੋਈ ਬੀ. ਜੇ. ਪੀ ਸਰਕਾਰ ਪੂਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ ਤੇ ਦੇਸ਼ ਦਾ ਹਰ ਵਰਗ ਮੋਦੀ ਸਰਕਾਰ ਤੋਂ ਤੰਗ ਆ ਚੁੱਕਾ ਹੈ। ਜਟਾਣਾ ਨੇ ਕਿਹਾ ਕਿ ਜਦੋਂ ਕੇਂਦਰ ਵਿੱਚ ਕਾਂਗਰਸ ਦੀ ਸਰਕਾਰ ਸੀ ਤਾਂ ਉਸ ਸਮੇਂ ਕੱਚੇ ਤੇਲ ਦੀ 112 ਡਾਲਰ ਪ੍ਰਤੀ ਬੈਰਲ ਸੀ ਤੇ ਉਦੋਂ ਪੈਟਰੋਲ ਦੀ ਕੀਮਤ 60 ਰੁਪਏ ਪਰ ਹੁਣ ਜਦੋਂ ਅੰਤਰਾਸ਼ਟਰੀ ਬਾਜ਼ਰ ‘ਚ ਕੱਚੇ ਤੇਲ ਕੀਮਤ 62 ਡਾਲਰ ਪ੍ਰਤੀ ਬੈਰਲ ਰਹਿ ਗਈ ਹੈ ਤਾਂ ਪ੍ਰਧਾਨ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਪੈਟਰੋਲ ਦੀ ਕੀਮਤ 82 ਰੁਪਏ ਕਰ ਦਿੱਤੀ ਹੈ।
ਜਿਸਤੋਂ ਪਤਾ ਚਲਦਾ ਹੈ ਕਿ ਮੋਦੀ ਸਰਕਾਰ ਕੇਵਲ ਕਾਰਪੋਰੇਟ ਘਰਾਣਿਆਂ ਨੂੰ ਫਾਇਦਾ ਦੇਣ ਲਈ ਕੰਮ ਕਰ ਰਹੀ ਹੈ। ਜਿਸਦਾ ਨਤੀਜਾ ਮੋਦੀ ਸਰਕਾਰ ਨੂੰ 2019 ਦੀਆਂ ਲੋਕ ਸਭਾ ਚੋਣਾਂ ਵਿੱਚ ਭਾਰੀ ਹਾਰ ਦਾ ਸਾਹਮਣਾ ਕਰਕੇ ਭੁਗਤਣਾ ਪਵੇਗਾ। ਜਟਾਣਾ ਨੇ ਕਿਹਾ ਦੇਸ਼ ਵਾਸੀ 2019 ਦੀਆਂ ਲੋਕਾਂ ਸਭਾ ਚੋਣਾਂ ਵਿੱਚ ਮੋਦੀ ਨੂੰ ਹਰਾ ਕੇ ਰਾਹੁਲ ਗਾਂਧੀ ਨੂੰ ਪ੍ਰਧਾਨ ਮੰਤਰੀ ਬਣਾਉਣਗੇ। ਰੋਸ ਪ੍ਰਦਰਸ਼ਨ ਉਪਰੰਤ ਕਾਂਗਰਸੀਆਂ ਨੇ ਸ਼ਹਿਰ ਅੰਦਰ ਰੋਸ ਮਾਰਚ ਕੱਢਦਿਆਂ ਐਸ. ਡੀ. ਐਮ. ਤਲਵੰਡੀ ਸਾਬੋ ਨੂੰ ਤੇਲ ਦੀਆਂ ਕੀਮਤਾਂ ਘੱਟ ਕਰਨ ਸਬੰਧੀ ਇੱਕ ਮੰਗ ਪੱਤਰ ਵੀ ਸੌਂਪਿਆ।
ਇਸ ਮੌਕੇ ਉਨ੍ਹਾਂ ਨਾਲ ਰਣਜੀਤ ਸਿੰਘ ਸੰਧੂ ਨਿੱਜੀ ਸਹਾਇਕ, ਗੁਰਪ੍ਰੀਤ ਸਿੰਘ ਮਾਨਸ਼ਾਹੀਆ ਪ੍ਰਧਾਨ ਨਗਰ ਪੰਚਾਇਤ ਤਲਵੰਡੀ ਸਾਬੋ, ਗੁਰਤਿੰਦਰ ਸਿੰਘ ਰਿੰਪੀ ਮਾਨ ਸਾਬਕਾ ਪ੍ਰਧਾਨ, ਅੰੰਿਮ੍ਰਤਪਾਲ ਕਾਕਾ, ਜਸਕਰਨ ਸਿੰਘ ਗੁਰੂਸਰ ਤੇ ਦਿਲਪ੍ਰੀਤ ਸਿੰਘ ਜਗ੍ਹਾ ਪ੍ਰਬੰਧਕੀ ਮੈਂਬਰ ਟਰੱਕ ਯੂਨੀਅਨ, ਜਗਤਾਰ ਸਿੰਘ ਮੈਨੂੰਆਣਾ, ਮਨਜੀਤ ਸਿੰਘ ਲਾਲੇਆਣਾ ਸੀਨੀਅਰ ਕਾਂਗਰਸੀ ਆਗੂ, ਬੇਅੰਤ ਸਿੰਘ ਬੰਗੀ, ਬਲਕਰਨ ਸਿੰਘ ਜਨਰਲ ਸੈਕਟਰੀ, ਗੁਰਪ੍ਰੀਤ ਸਿੰਘ ਕੀਪਾ ਤੋਂ ਇਲਾਵਾ ਵੱਡੀ ਤਦਾਦ ਵਿੱਚ ਕਾਂਗਰਸੀ ਵਰਕਰ ਮੌਜੂਦ ਸਨ।

Send this to a friend