May 30, 2026 9:17 am

ਸਿਹਤ ਵਿਭਾਗ ਦੀ ਫੂਡ ਸੇਫਟੀ ਟੀਮ ਵੱਲੋਂ ਅਮਲੋਹ ਵਿਖੇ ਫਲਾਂ-ਸਬਜੀਆਂ ਦੀਆਂ ਦੁਕਾਨਾਂ ਦੀ ਚੈਕਿੰਗ

ਅਮਲੋਹ, 16 ਜੂਨ (ਰਣਜੀਤ ਸਿੰਘ ਘੁੰਮਣ)- ਮਿਸ਼ਨ ਤੰਦਰੁਸਤ ਪੰਜਾਬ ਅਧੀਨ ਆਮ ਲੋਕਾਂ ਨੂੰ ਖਾਣ ਪੀਣ ਦੀਆਂ ਮਿਲਾਟਵ ਰਹਿਤ ਵਸਤਾਂ ਮੁਹੱਈਆ ਕਰਵਾਉਣ ਵਿੱਚ ਸਿਹਤ ਵਿਭਾਗ ਵੱਲੋਂ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ ਅਤੇ ਖਾਣ ਪੀਣ ਦੀਆਂ ਵਸਤਾਂ ਵਿੱਚ ਮਿਲਾਵਟ ਕਰਨ ਵਾਲੇ ਮਿਲਾਵਟ ਖੋਰਾਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਸਿਵਲ ਸਰਜਨ ਡਾ. ਹਰਮਿੰਦਰ ਕੌਰ ਸੋਢੀ ਨੇ ਦੱਸਿਆ ਕਿ ਸਿਹਤ ਵਿਭਾਗ ਦੀ ਫੂਡ ਸੇਫਟੀ ਟੀਮ ਵੱਲੋਂ ਵੱਖ-ਵੱਖ ਸਥਾਨਾਂ ਤੇ ਖਾਣ ਪੀਣ ਦੀਆਂ ਵਸਤਾਂ ਤਿਆਰ ਕਰਨ ਵਾਲੀਆਂ ਦੁਕਾਨਾਂ, ਰੇਹੜੀਆਂ ਤੇ ਕੋਲਡ ਡਰਿੰਕ ਬਣਾਉਣ ਵਾਲੀਆਂ ਫੈਕਟਰੀਆਂ ਤੇ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ। ਡਾ. ਸੋਢੀ ਨੇ ਦੱਸਿਆ ਕਿ ਸਿਹਤ ਵਿਭਾਗ ਦੀ ਟੀਮ ਨੇ ਸਹਾਇਕ ਫੂਡ ਕਮਿਸ਼ਨਰ ਸ਼੍ਰੀਮਤੀ ਅਦਿੱਤੀ ਗੁਪਤਾ ਦੀ ਅਗਵਾਈ ਹੇਠ ਅਮਲੋਹ ਸ਼ਹਿਰ ਵਿਖੇ ਫਲਾਂ ਤੇ ਸਬਜੀਆਂ ਦੀਆਂ ਦੁਕਾਨਾਂ ਦੀ ਚੈਕਿੰਗ ਕੀਤੀ ਅਤੇ ਗਲੇ ਸੜ੍ਹੇ ਫਲ ਮੌਕੇ ਤੇ ਹੀ ਸੁਟਵਾਏ ਗਏ। ਉਨ੍ਹਾਂ ਆਮ ਦੁਕਾਨਦਾਰਾਂ ਤੇ ਰੇਹੜੀਆਂ ਵਾਲਿਆਂ ਨੂੰ ਅਪੀਲ ਕੀਤੀ ਕਿ ਉਹ ਫੂਡ ਸੇਫਟੀ ਐਕਟ ਅਨੁਸਾਰ ਲੋਕਾਂ ਨੂੰ ਖਾਣ ਪੀਣ ਦੀਆਂ ਸ਼ੁੱਧ ਤੇ ਮਿਲਾਵਟ ਰਹਿਤ ਵਸਤਾਂ ਮੁਹੱਈਆ ਕਰਵਾਉਣ। ਚੈਕਿੰਗ ਕਰਨ ਵਾਲੀ ਟੀਮ ਵਿੱਚ ਫੂਡ ਸੇਫਟੀ ਅਫਸਰ ਜਸਮਿੰਦਰ ਕੌਰ, ਸੂਚਨਾਂ ਅਫਸਰ ਅਮਰਜੀਤ ਸਿੰਘ ਸੋਹੀ, ਡਿਪਟੀ ਸੂਚਨਾ ਅਫਸਰ ਬਲਜਿੰਦਰ ਸਿੰਘ,ਬਲਵਿੰਦਰ ਸਿੰਘ ਤੇ ਲਛਮਣ ਕੁਮਾਰ ਸ਼ਾਮਲ ਸਨ।

Send this to a friend