Skip to content
Independent perspectives. Global stories.
BREAKING

ਝੋਨੇ ਦੇ ਸੀਜਨ ਦੌਰਾਨ ਕਿਸਾਨਾਂ ਨੂੰ ਮਿਲੇਗੀ 8 ਘੰਟੇ ਬਿਜਲੀ ਸਪਲਾਈ : ਸੁਨੀਲ ਜਾਖੜ

Share this story

ਬਟਾਲਾ, 17 ਜੂਨ (ਕਾਜਲ ਅੱਗਰਵਾਲ)- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਲੋਕ ਸਭਾ ਮੈਂਬਰ ਸ੍ਰੀ ਸੁਨੀਲ ਜਾਖੜ ਨੇ ਸੂਬੇ ਦੇ ਕਿਸਾਨਾਂ ਨੂੰ ਯਕੀਨੀ ਦੁਆਇਆ ਹੈ ਕਿ ਪੰਜਾਬ ਸਰਕਾਰ ਵੱਲੋਂ ਝੋਨੇ ਦੇ ਸੀਜਨ ਦੌਰਾਨ ਖੇਤੀ ਸੈਕਟਰ ਨੂੰ ਲਾਜ਼ਮੀ ਤੌਰ ਤੇ 8 ਘੰਟੇ ਬਿਜਲੀ ਸਪਲਾਈ ਦਿੱਤੀ ਜਾਵੇਗੀ। ਉਹ ਅੱਜ ਇੱਥੇ ਪੰਜਾਬ ਦੇ ਕੈਬਨਿਟ ਮੰਤਰੀ ਸ: ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨਾਲ ਜ਼ਿਲ੍ਹੇ ਦੇ ਕਿਸਾਨਾਂ ਨਾਲ ਉਨ੍ਹਾਂ ਦੀਆਂ ਮੁਸਕਿਲਾਂ ਸਬੰਧੀ ਬੈਠਕ ਕਰ ਰਹੇ ਸਨ। ਇਸ ਮੌਕੇ ਸ੍ਰੀ ਸੁਨੀਲ ਜਾਖੜ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲਈ ਕਿਸਾਨ ਪਹਿਲੀ ਤਰਜੀਹ ਹਨ।

WRITTEN BY