ਖੇਤੀ ਅਧਿਕਾਰੀ ਕੀਟਨਾਸ਼ਕ ਐਕਟ 1968 ਅਤੇ ਖਾਦ ਕੰਟਰੋਲ ਐਕਟ 1985 ਨੂੰ ਸਖ਼ਤੀ ਨਾਲ ਕਰਾਉਣਗੇ ਲਾਗੂ
ਚੰਡੀਗੜ੍ਹ, 17 ਜੂਨ (ਪੰਜਾਬ ਟਾਇਮਜ਼ ਬਿਊਰੋ)- ਪੰਜਾਬ ਵਾਸੀਆਂ ਦੀ ਸਿਹਤਯਾਬੀ ਲਈ ਉਨ੍ਹਾਂ ਤੱਕ ਸ਼ੁੱਧ ਤੇ ਕੁਦਰਤੀ ਖੇਤੀ ਉਪਜ ਦੀ ਪਹੁੰਚ ਯਕੀਨੀ ਬਣਾਉਣ ਲਈ ਕਿਸਾਨਾਂ ਨੂੰ ਮਿਆਰੀ ਖਾਦਾਂ ਅਤੇ ਹੋਰ ਖੇਤੀ ਰਸਾਇਣਾਂ ਉਪਲਬਧ ਕਰਾਉਣਾ ਲਾਜ਼ਮੀ ਹੈ। ‘ਤੰਦਰੁਸਤ ਪੰਜਾਬ ਮਿਸ਼ਨ’ ਤਹਿਤ ਨਕਲੀ ਖਾਦਾਂ ਅਤੇ ਹੋਰ ਖੇਤੀ ਸਮੱਗਰੀ ਵੇਚਣ ਦੇ ਵਰਤਾਰੇ ਨੂੰ ਠੱਲ੍ਹਣ ਲਈ ਬਿਨਾਂ ਬਿਲ ਤੋਂ ਖਾਦਾਂ ਅਤੇ ਕੀਟਨਾਸ਼ਕ ਦਵਾਈਆਂ ਵੇਚਣ ਵਾਲੇ ਡੀਲਰਾਂ ਨੂੰ ਸਖ਼ਤੀ ਨਾਲ ਨੱਥ ਪਾਈ ਜਾ ਰਹੀ ਹੈ। ‘ਤੰਦਰੁਸਤ ਪੰਜਾਬ ਮਿਸ਼ਨ’ ਦੇ ਡਾਇਰੈਕਟਰ ਸ੍ਰੀ ਕਾਹਨ ਸਿੰਘ ਪੰਨੂੰ ਨੇ ਖੇਤੀਬਾੜੀ ਵਿਭਾਗ ਦੇ ਡਾਇਰੈਕਟਰ ਨੂੰ ਪੱਤਰ ਲਿਖ ਕੇ ਕੀਟਨਾਸ਼ਕ ਐਕਟ, 1968 ਅਤੇ ਖਾਦ ਕੰਟਰੋਲ ਐਕਟ, 1985 ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਕਿਹਾ ਹੈ।



