ਚੰਡੀਗੜ੍ਹ, 18 ਜੂਨ (ਪੰਜਾਬ ਟਾਇਮਜ਼ ਬਿਊਰੋ)- ਪੰਜਾਬ ਦੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਦੇ ਰੈਫਰੈਡੰਮ 2020 ’ਤੇ ਦਿੱਤੇ ਬਿਆਨ ’ਤੇ ਬੋਲਦਿਆਂ ਕਿਹਾ ਕਿ ਇਹ ਸਿਰਫ਼ ਵਿਦੇਸ਼ ਦੇ ਲੋਕਾਂ ਦੀ ਕਲਪਨਾ ਹੈ।ਉਨ੍ਹਾਂ ਕਿਹਾ ਕਿ ਸਾਰੇ ਜਾਣਦੇ ਹਨ ਕਿ ਪੰਜਾਬ ’ਚ ਕੋਈ ਰੈਫਰੈਡੰਮ ਨਹੀਂ ਹੋਵੇਗਾ।ਕੈਪਟਨ ਮੁਤਾਬਕ ਅਸੀਂ ਪੰਜਾਬ ’ਚ ਸ਼ਾਂਤੀ ਚਾਹੁੰਦੇ ਹਾਂ, ਸ਼ਾਂਤੀ ਦਾ ਮਤਲਬ ਸਥਿਰਤਾ, ਸ਼ਾਂਤੀ ਦਾ ਮਤਲਬ ਹਰ ਚੀਜ਼ ਆਮ ਵਾਂਗ ਹੋਣੀ ਚਾਹੀਦੀ ਹੈ।
ਪੰਜਾਬ ’ਚ ਕੋਈ ਰੈਫਰੈਡੰਮ ਨਹੀਂ ਹੋਵੇਗਾ : ਕੈਪਟਨ



