ਸ੍ਰੀਨਗਰ- ਜੰਮੂ-ਕਸ਼ਮੀਰ ਦੇ ਸਾਬਕਾ ਮੁਖ ਮੰਤਰੀ ਅਤੇ ਨੈਸ਼ਨਲ ਕਾਨਫਰੰਸ ਨੇਤਾ ਉਮਰ ਅਬਦੁਲਾ ਨੇ ਰਾਜਪਾਲ ਐਨ. ਐਨ. ਵੋਹਰਾ ਨਾਲ ਸ੍ਰੀਨਗਰ ‘ਚ ਮੁਲਾਕਾਤ ਕਰਨ ਤੋਂ ਬਾਅਦ ਪਤਰਕਾਰਾਂ ਨਾਲ ਗਲਬਾਤ ਕਰਦਿਆਂ ਕਿਹਾ ਕਿ ਸੂਬੇ ‘ਚ ਸਰਕਾਰ ਬਣਾਉਣ ਲਈ ਨੈਸ਼ਨਲ ਕਾਨਫਰੰਸ ਕਿਸੇ ਨੂੰ ਵੀ ਸਮਰਥਨ ਨਹੀਂ ਦੇਵੇਗੀ। ਉਨ੍ਹਾਂ ਕਿਹਾ ਕਿ ਸੂਬੇ ‘ਚ ਰਾਸ਼ਟਰਪਤੀ ਸ਼ਾਸਨ ਲਾਗੂ ਹੋਵੇ ਅਤੇ ਜਲਦੀ ਚੋਣਾਂ ਹੋਣ।



