ਅੰਮ੍ਰਿਤਸਰ, 19 ਜੂਨ (ਪੰਜਾਬ ਟਾਇਮਜ਼ ਬਿਊਰੋ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ੇਰੇ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਲਈ 21 ਜੂਨ ਨੂੰ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਭੇਜਿਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਅਤੇ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਸ਼ੇਰੇ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ 21 ਜੂਨ ਨੂੰ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਤੋਂ ਜਥਾ ਰਵਾਨਾ ਕੀਤਾ ਜਾਵੇਗਾ, ਜਿਸ ਦੀ ਅਗਵਾਈ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਬਲਵਿੰਦਰ ਸਿੰਘ ਜੌੜਾਸਿੰਘਾ ਕਰਨਗੇ।
ਸ਼੍ਰੋਮਣੀ ਕਮੇਟੀ ਵੱਲੋਂ ਜਿਨ੍ਹਾਂ ਸ਼ਰਧਾਲੂਆਂ ਦੇ ਪਾਸਪੋਰਟ ਵੀਜ਼ੇ ਲਈ ਭੇਜੇ ਗਏ ਸਨ, ਉਨ੍ਹਾਂ ਨੂੰ ਵੀਜ਼ੇ ਮਿਲ ਗਏ ਹਨ। ਉਨ੍ਹਾਂ ਦੱਸਿਆ ਕਿ ਇਹ ਜਥਾ 30 ਜੂਨ ਨੂੰ ਵਾਪਸ ਵਤਨ ਪਰਤੇਗਾ।
ਸ਼੍ਰੋਮਣੀ ਕਮੇਟੀ 21 ਨੂੰ ਭੇਜੇਗੀ ਸਿੱਖ ਜਥਾ ਪਾਕਿਸਤਾਨ



