Skip to content
Independent perspectives. Global stories.
BREAKING

ਐਸ.ਡੀ.ਐਮ. ਰੂਪਨਗਰ ਵੱਲੋਂ ਨਜਾਇਜ਼ ਮਾਇਨਿੰਗ ਨੂੰ ਨਥ ਪਾਉਣ ਲਈ ਖਡਾਂ ਦਾ ਦੌਰਾ

Share this story

ਰੂਪਨਗਰ, 20 ਜੂਨ (ਲਾਡੀ ਖਾਬੜਾ)-ਐਸ.ਡੀ.ਐਮ. ਰੂਪਨਗਰ ਸ਼੍ਰੀਮਤੀ ਹਰਜੋਤ ਕੌਰ ਵਲੋਂ ਨਜਾਇਜ ਖਣਨ ਸਬੰਧੀ ਪ੍ਰਾਪਤ ਸ਼ਿਕਾਇਤਾਂ ਉਤੇ ਕਾਰਵਾਈ ਕਰਦਿਆਂ ਵਖ ਵਖ ਖਡਾਂ ਦਾ ਦੌਰਾ ਕੀਤਾ ਗਿਆ।
ਇਸ ਦੌਰੇ ਦੌਰਾਨ ਡੇਕਵਾਲਾ, ਕਾਕਰੋਂ, ਪੰਜੋਲਾ, ਆਸਪੁਰ ਅਤੇ ਚੈੜੀਆਂ ਦੀਆਂ ਖਡਾਂ ਦਾ ਨਿਰੀਖਣ ਕੀਤਾ। ਇਸ ਮੌਕੇ ਉਨਾਂ ਨਾਲ ਸ਼ਿਕਾਇਤਕਰਤਾ, ਸਬੰਧਤ ਪਟਵਾਰੀ ਅਤੇ ਮਾਈਨਿੰਗ ਵਿਭਾਗ ਦੀ ਟੀਮ ਹਾਜਰ ਸੀ। ਸ਼੍ਰੀਮਤੀ ਹਰਜੋਤ ਕੌਰ ਨੇ ਕਿਹਾ ਕਿ ਕਿਸੇ ਨੂੰ ਵੀ ਗੈਰ ਕਾਨੂੰਨੀ ਮਾਈਨਿੰਗ ਕਰਨ ਦੀ ਆਗਿਆ ਨਹੀਂ ਹੋਵੇਗੀ ਅਤੇ ਜੇਕਰ ਕੋਈ ਵਿਅਕਤੀ ਅਜਿਹਾ ਕਰਦਾ ਪਾਇਆ ਗਿਆ ਤਾਂ ਉਸ ਵਿਰੁਧ ਕਾਨੁੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।
ਉਨਾਂ ਹੋਰ ਕਿਹਾ ਕਿ ਅਗਲੇ ਦਿਨਾਂ ਵਿਚ ਵੀ ਇਸ ਤਰ੍ਹਾਂ ਦੀ ਚੈਕਿੰਗ ਜਾਰੀ ਰਹੇਗੀ।

WRITTEN BY