Skip to content
Independent perspectives. Global stories.
BREAKING

ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ‘ਟਰੈਫਿਕ ਜਾਗਰੂਕਤਾ ਸੈਮੀਨਾਰ’

Share this story

ਬਠਿੰਡਾ, 20 ਜੂਨ (ਸੁਖਵਿੰਦਰ ਸਰਾਂ)-ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ ਵਿਖੇ ਅੱਜ ਸੰਸਥਾ ਦੇ ਡਾਇਰੈਕਟਰ ਫਾਇਨਾਂਸ ਸਵ. ਸ. ਕੁਲਦੀਪ ਸਿੰਘ ਗਿੱਲ ਦੀ ਯਾਦ ਨੂੰ ਸਮਰਪਿਤ ਸੜਕੀ ਆਵਾਜਾਈ ਦੇ ਨਿਯਮਾਂ ਬਾਰੇ ਜਾਗਰੂਕਤਾ ਪੈਦਾ ਕਰਨ ਦੇ ਮੰਤਵ ਨਾਲ ‘ਟਰੈਫਿਕ ਜਾਗਰੂਕਤਾ ਸੈਮੀਨਾਰ’ ਦਾ ਆਯੋਜਨ ਕੀਤਾ ਗਿਆ। ਇਸ ਸੈਮੀਨਾਰ ਵਿੱਚ ਮੁੱਢਲੀ ਸਹਾਇਤਾ ਬਾਰੇ ਵਿਹਾਰਿਕ ਜਾਣਕਾਰੀ ਦੇਣ ਲਈ ਫਸਟ ਏਡ ਟਰੇਨਰ ਸ੍ਰੀ ਨਰੇਸ਼ ਪਠਾਣੀਆ ਵੀ ਉਚੇਚੇ ਤੌਰ ’ਤੇ ਪਹੁੰਚੇ। ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ ਦੇ ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਨੇ ਸਾਰੇ ਆਏ ਹੋਏ ਮਹਿਮਾਨਾਂ ਦਾ ਨਿੱਘਾ ਸਵਾਗਤ ਕਰਦਿਆਂ ਦੱਸਿਆ ਕਿ ਸੰਸਥਾ ਦੇ ਡਾਇਰੈਕਟਰ ਫਾਇਨਾਂਸ ਸਵ. ਸ. ਕੁਲਦੀਪ ਸਿੰਘ ਗਿੱਲ ਜੋ ਸਾਲ 2010 ਵਿਚ ਇੱਕ ਸੜਕੀ ਹਾਦਸੇ ਦਾ ਸ਼ਿਕਾਰ ਹੋ ਗਏ ਸਨ, ਦੀ ਯਾਦ ਨੂੰ ਸਮਰਪਿਤ ਇਸ ‘ਟਰੈਫਿਕ ਜਾਗਰੂਕਤਾ ਸੈਮੀਨਾਰ’ ਦਾ ਆਯੋਜਨ ਕਰਕੇ ਅਚਾਨਕ ਮੌਤ ਦੇ ਮੂੰਹ ਵਿੱਚ ਜਾ ਪਏ ਬਿਮਾਰ ਜਾਂ ਗੰਭੀਰ ਜਖ਼ਮੀ ਵਿਅਕਤੀਆਂ ਲਈ ਮੁੱਢਲੀ ਸਹਾਇਤਾ ਦੇ ਮਹੱਤਵ ਬਾਰੇ ਜਾਗਰੂਕ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਹਰ ਸਾਲ ਇਸ ਦਿਨ ਤੇ ਸੰਸਥਾ ਵੱਲੋਂ ਵਿਦਿਆਰਥੀਆਂ, ਟੀਚਿੰਗ ਤੇ ਨਾਨ ਟੀਚਿੰਗ ਸਟਾਫ ਮੈਂਬਰਾਂ ਅਤੇ ਡਰਾਇਵਰਾਂ ਨੂੰ ਸੜਕੀ ਨਿਯਮਾਂ ਬਾਰੇ ਜਾਗਰੂਕ ਕੀਤਾ ਜਾਂਦਾ ਹੈ। ਉਹਨਾਂ ਨੇ ਦੱਸਿਆ ਕਿ ਹਰ ਰੋਜ਼ ਵਾਪਰਨ ਵਾਲੇ ਸੜਕ ਹਾਦਸਿਆਂ ਦਾ ਵੱਡਾ ਕਾਰਨ ਆਵਾਜਾਈ ਸੰਬੰਧੀ ਨਿਯਮਾਂ ਦੀ ਪਾਲਣਾ ਨਾ ਕਰਨਾ ਹੈ। ਹੈਲਮੇਟ ਨਾ ਪਹਿਨਣਾ, ਸੀਟ ਬੈਲਟ ਨਾ ਲਗਾਉਣੀ, ਟਰੈਫ਼ਿਕ ਲਾਈਟਾਂ ਦੀ ਉ¦ਘਣਾ ਕਰਨੀ, ਵਾਹਨ ਚਲਾਉਂਦੇ ਸਮੇਂ ਮੋਬਾਈਲ ਫੋਨ ਦੀ ਵਰਤੋਂ ਕਰਨ ਆਦਿ ਕਾਰਨਾਂ ਕਰਕੇ ਅਸੀਂ ਅਕਸਰ ਸੜਕੀ ਹਾਦਸਿਆਂ ਦਾ ਸ਼ਿਕਾਰ ਹੋ ਜਾਂਦੇ ਹਾਂ। ਉਨ੍ਹਾਂ ਨੇ ਅੱਗੇ ਦੱਸਿਆ ਕਿ ਸੰਸਥਾ ਵੱਲੋਂ ਸਵ. ਸ. ਕੁਲਦੀਪ ਸਿੰਘ ਗਿੱਲ ਦੀ ਯਾਦ ਵਿੱਚ 24 ਘੰਟੇ ਮੁਫ਼ਤ ਐਂਬੂਲੈਂਸ , ਚਲਦੀ ਫਿਰਦੀ ਲਾਇਬਰੇਰੀ ਅਤੇ 3 ਕਰੋੜ ਰੁਪਏ ਦੀ ਸ਼ਕਾਲਰਸ਼ਿਪ ਸ਼ੁਰੂ ਕੀਤੀ ਹੋਈ ਹੈ।

WRITTEN BY