ਪਟਿਆਲਾ, 20 ਜੂਨ (ਪੰਜਾਬ ਟਾਇਮਜ਼ ਬਿਊਰੋ)-ਇੰਜੀ:ਬਲਦੇਵ ਸਿੰਘ ਸਰਾਂ, ਸੀ.ਐਮ.ਡੀ. ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਨੇ ਦੱਸਿਆ ਹੈ ਕਿ ਪੰਜਾਬ ਵਿੱਚ ਅੱਜ ਤੋਂ ਖੇਤੀਬਾੜੀ ਟਿਊਬਵੈਲ ਖਪਤਕਾਰਾਂ ਨੂੰ ਰੋਜ਼ਾਨਾ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਕਰਾਉਣੀ ਸ਼ੁਰੂ ਕਰ ਦਿੱਤੀ ਹੈ।ਉਨਾਂ ਦੱਸਿਆ ਕਿ ਖੇਤੀਬਾੜੀ ਖਪਤਕਾਰਾਂ ਨੂੰ ਪੰਜਾਬ ਤਿੰਨ ਗਰੁੱਪਾਂ ਵਿੱਚ ਵੰਡਿਆ ਗਿਆ ਹੈ, ਇਸ ਤੋਂ ਇਲਾਵਾ ਅੰਤਰ ਰਾਸ਼ਟਰੀ ਬਾਰਡਰ ਦੇ ਇਲਾਕਿਆਂ ਵਿੱਚ ਦਿਨ ਵੇਲੇ 8 ਘੰਟੇ ਬਿਜਲੀ ਸਪਲਾਈ ਕਰਵਾਈ ਜਾ ਰਹੀ ਹੈ।ਉਹਨਾ ਦੱਸਿਆਂ ਕਿ ਝੋਨੇ ਦੇ ਮੌਸਮ ਦੋਰਾਨ ਵੱਧ ਤੋਂ ਵੱਧ 12500 ਮੈਗਾਵਾਟ ਦੀ ਮੰਗ ਹੋ ਜਾਦੀ ਸੈਾਵਨਾ ਹੈ, ਜਦੋ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਨੇ 13000 ਮੈਗਾਵਾਟ ਬਿਜਲੀ ਦੇ ਪ੍ਰਬੰਧ ਕੀਤੇ ਹੋਏ ਹਨ। ਅੱਜ 20.6.2018 ਨੂੰ ੈ 11ਯ00 ਂਝ ਵਜ 10100 ਮੈਗਾਵਾਟ ਮੰਗ ਦੀ ੈਤੀ ਕੀਤੀ ਗਈ । ਉਨ੍ਹਾਂ ਦੱਸਿਆ ਕਿ ਗੁਰੂ ਹਰ ਗੋਬਿੰਦ ਥਰਮਲ ਪਲਾਂਟ , ਲਹਿਰਾ ਮੁਹੱਬਤ ਅਤੇ ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਟ, ਰੋਪੜ ਆਪਣੀ ਸਮਰੱਥਾ ਅਨੁਸਾਰ ਬਿਜਲੀ ਦਾ ਉਤਪਾਦਨ ਕਰ ਰਹੇ ਹਨ। ਇਸ ਤੋਂ ਇਲਾਵਾ ਰਾਜਪੁਰਾ ਥਰਮਲ ਪਲਾਂਟ, ਅਤੇ ਤਲਵੰਡੀ ਸਾਬੋ ਪਾਵਰ ਪਲਾਟ ਬਿਜਲੀ ਦਾ ਉਤਪਾਦਨ ਕਰਕੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਬਿਜਲੀ ਮੁਹੱਈਆ ਕਰਵਾ ਰਹੇ ਹਨ। ਉਨ੍ਹਾਂ ਦੱਸਿਆ ਇਸ ਤੋਂ ਇਲਾਵਾ ਬੈਕਿੰਗ ਅਤੇ ਵੱਖ ਵੱਖ ਸਰੋਤਾਂ ਨਾਲ ਖਰੀਦ ਸਮਝੋਤਿਆਂ ਅਨੁਸਾਰ ਬਿਜਲੀ ਮਿਲ ਰਹੀ ਹੈ। ਉਨ੍ਹਾਂ ਇਸ ਗੱਲ ਤੇ ਦ੍ਰਿੜਤਾ ਨਾਲ ਕਿਹਾ ਕਿ ਝੋਨੇ ਦੇ ਮੌਸਮ ਅਤੇ ਗਰਮੀਆਂ ਦਰਮਿਆਨ ਖੇਤੀਬਾੜੀ ਖਪਤਕਾਰਾਂ ਤੋਂ ਇਲਾਵਾ ਸਾਰੀਆਂ ਸ੍ਰਦੇ ਖਪਤਕਾਰਾਂ ਨੂੰ ਨਿਰਵਿਘਨ ਤੇ ਪਾਏਦਾਰ ਬਿਜਲੀ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਗਰੀਨ ਟ੍ਰਿਬਿਊਨਲ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮਾਹਰਾਂ ਅਨੁਸਾਰ ਪੰਜਾਬ ਵਿੱਚ ਪਾਣੀ ਦਾ ਪੱਧਰ ਦਿਨ ਵ ਦਿਨ ਬਹੁਤ ਹੇਠਾਂ ਚਲਾ ਗਿਆ ਹੈ। ਪੰਜਾਬ ਨੂੰ ਪਾਣੀ ਦੇ ਸੰਕਟ ਤੋਂ ਬਚਾਉਣ ਲਈ ਪੰਜਾਬ ਸਰਕਾਰ ਵਲੋਂ ਖੇਤੀਬਾੜੀ ਖਪਤਕਾਰਾਂ ਨੂੰ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਕਰਵਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਖੇਤੀਬਾੜੀ ਮਾਹਰਾਂ ਅਨੁਸਾਰ ਝੋਨੇ ਦੇ ਮੌਸਮ ਦੌਰਾਨ 8 ਘੰਟੇ ਬਿਜਲੀ ਸਪਲਾਈ ਨਾਲ ਯੋਗ ਮਾਤਰਾ ਵਿੱਚ ਝੋਨੇ ਦਾ ਉਤਪਾਦਨ ਕੀਤਾ ਜਾ ਸਕਦਾ ਹੈ।
ਪੰਜਾਬ ’ਚ ਅੱਜ ਤੋਂ ਖੇਤੀਬਾੜੀ ਟਿਊਬਵੈਲ ਖਪਤਕਾਰਾਂ ਨੂੰ ਰੋਜ਼ਾਨਾ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਸ਼ੁਰੂ : ਇੰਜ. ਸਰਾਂ



