Skip to content
Independent perspectives. Global stories.
BREAKING

ਖਾਲਸਾ ਕਾਲਜ ਵਿਖੇ ਖੂਨਦਾਨ ਕੈਂਪ ਦਾ ਸੰਤ ਬਾਬਾ ਲਾਭ ਸਿੰਘ ਵੱਲੋਂ ਉਦਘਾਟਨ

Share this story

ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਾਲਜ ਵੱਲੋਂ 550 ਪੌਦੇ ਲਗਾਉਣ ਦੀ ਸ਼ੁਰੂਆਤ

ਸ੍ਰੀ ਅਨੰਦਪੁਰ ਸਾਹਿਬ, 20 ਜੂਨ (ਦਵਿੰਦਰਪਾਲ ਸਿੰਘ/ਅੰਕੁਸ਼)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਸਥਾਨਕ ਸ੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਵਿੱਚ ਸੱਤ ਰੋਜ਼ਾ ਅੰਤਰ ਕਾਲਜ ਐਨ.ਐਸ.ਐਸ.ਕੈਂਪ ਦੇ ਛੇਵੇਂ ਦਿਨ ਸੇਵਾ ਦੇ ਪੁੰਜ ਸੰਤ ਬਾਬਾ ਲਾਭ ਸਿੰਘ ਨੇ ਖੂਨਦਾਨ ਕੈਂਪ ਦਾ ਉਦਘਾਟਨ ਕੀਤਾ। ਉਨ੍ਹਾਂ ਦੇ ਨਾਲ ਡਾ. ਪਰਮਜੀਤ ਸਿੰਘ ਸਰੋਆ ਐਡੀਸ਼ਨਲ ਸਕੱਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਉਚੇਚੇ ਤੌਰ ਤੇ ਸ਼ਾਮਿਲ ਹੋਏ। ਇਸ ਖੂਨਦਾਨ ਕੈਂਪ ਵਿੱਚ ਸਟਾਫ਼ ਅਤੇ ਵਿਦਿਆਰਥੀਆਂ ਵੱਲੋਂ 60 ਯੂਨੀਟ ਖੂਨਦਾਨ ਕੀਤਾ ਗਿਆ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਜਸਵੀਰ ਸਿੰਘ ਨੇ ਦੱਸਿਆ ਕਿ ਸੰਤ ਬਾਬਾ ਲਾਭ ਸਿੰਘ ਦਾ ਕਾਲਜ ਵਿਖੇ ਆਉਣਾ ਉਨ੍ਹਾਂ ਲਈ ਬੜੀ ਮਾਣ ਵਾਲੀ ਗੱਲ ਹੈ ਅਤੇ ਇਨ੍ਹਾਂ ਦੇ ਜੀਵਨ ਤੋਂ ਵਿਦਿਆਰਥੀਆਂ ਨੂੰ ਸਮਾਜ ਵਿੱਚ ਨਿਸ਼ਕਾਮ ਸੇਵਾ ਕਰਨ ਦੀ ਪ੍ਰੇਰਨਾ ਮਿਲੇਗੀ। ਇਸ ਤੋਂ ਇਲਾਵਾ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਦੁਆਰਾ ‘ਟ੍ਰੀ ਪਲਾਂਟੇਸ਼ਨ ਡਰਾਈਵ’ ਤਹਿਤ ਵਾਤਾਵਰਣ ਨੂੰ ਹਰਿਆ-ਭਰਿਆ ਬਣਾਉਣ ਲਈ ਇਸ ਕਾਲਜ ਵੱਲੋਂ 550 ਪੌਦਾ ਲਗਾਇਆ ਜਾਵੇਗਾ ਜਿਸ ਦੀ ਸ਼ੁਰੂਆਤ ਅੱਜ ਕਾਲਜ ਵਿਖੇ ਸੰਤ ਬਾਬਾ ਲਾਭ ਸਿੰਘ ਨੇ ਪਹਿਲਾ ਪੌਦਾ ਲਗਾ ਕੇ ਕੀਤੀ। ਇਸ ਤੋਂ ਪਹਿਲਾ ਐਨ.ਐਸ.ਐਸ. ਅਫ਼ਸਰ ਪ੍ਰੋ. ਦਿਲਸ਼ੇਰਬੀਰ ਸਿੰਘ ਨੇ ਵਿਦਿਆਰਥੀਆਂ ਨੂੰ ਖੂਨਦਾਨ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਬਾਬਾ ਵਾਹਿਗੁਰੂ ਸਿੰਘ, ਬਾਬਾ ਪ੍ਰੇਮ ਸਿੰਘ, ਬੇਅੰਤ ਸਿੰਘ, ਦਲਬੀਰ ਸਿੰਘ, ਸੁਖਜੀਤ ਸਿੰਘ, ਡਾ. ਬਲਜੀਤ ਸਿੰਘ, ਡਾ. ਸ਼ਵੇਤਾ ਕੌਸ਼ਲ, ਪ੍ਰੋ. ਜੇ.ਪੀ. ਸਿੰਘ, ਡਾ. ਸੁਨੀਤਾ ਰਾਣੀ, ਪ੍ਰੋ. ਦਰਪਨ ਸੂਦ, ਪ੍ਰੋ. ਪਰਮਜੀਤ ਕੌਰ, ਪ੍ਰੋ. ਸਰਬਪ੍ਰੀਤ ਸਿੰਘ, ਪ੍ਰੋ. ਬਲਜੀਤ ਕੌਰ, ਪ੍ਰੋ. ਸੁਖਵਿੰਦਰ ਸਿੰਘ ਤੇ ਸਪੁਰਡੈਂਟ ਪ੍ਰੇਮ ਸਿੰਘ, ਰਾਣਾ ਬਖਤਾਵਰ ਸਿੰਘ ਆਦਿ ਹਾਜ਼ਰ ਸਨ। ਇਹ ਜਾਣਕਾਰੀ ਕਾਲਜ ਦੇ ਪੀ.ਆਰ.ਓ. ਪ੍ਰੋ. ਅਵਤਾਰ ਸਿੰਘ ਨੇ ਦਿੱਤੀ।

WRITTEN BY