ਚੰਡੀਗੜ੍ਹ, 20 ਜੂਨ- ਪੰਜਾਬ ਦਾ ਜੰਗਲਾਤ ਵਿਭਾਗ ਜੰਗਲਾਂ ਤੇ ਜੰਗਲੀ ਖੇਤਰਾਂ ਦੀ ਰਖਵਾਲੀ ਲਈ ਆਪਣੇ ਕਰਮਚਾਰੀਆਂ ਨੂੰ ਹਥਿਆਰਬੰਦ ਕਰੇਗਾ ਅਤੇ ਛੇਤੀ ਹੀ ਇਸ ਸਬੰਧੀ ਨਵੀਂ ਨੀਤੀ ਤਿਆਰ ਕਰਕੇ ਮੰਤਰੀ ਮੰਡਲ ਦੀ ਪ੍ਰਵਾਨਗੀ ਲਈ ਭੇਜੀ ਜਾਵੇਗੀ। ਇਹ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਜੰਗਲਾਤ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਕਿਹਾ ਹੈ ਕਿ ਪਿੰਡ ਸਿਊਂਕ ਵਿਖੇ ਵਾਪਰੀ ਘਟਨਾ ਬਹੁਤ ਮੰਦਭਾਗੀ ਹੈ ਅਤੇ ਇਸ ਘਟਨਾ ਦੇ ਦੋਸ਼ੀਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਰੇਤ ਤੇ ਲੱਕੜ ਮਾਫੀਆ ਵੱਲੋਂ ਜੰਗਲਾਤ ਕਰਮਚਾਰੀਆਂ ’ਤੇ ਕੀਤੇ ਹਮਲਿਆਂ ਨੂੰ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ ਅਤੇ ਭਵਿੱਖ ’ਚ ਵਿਭਾਗੀ ਕਰਮਚਾਰੀਆਂ ਨੂੰ ਹਥਿਆਰਾਂ ਨਾਲ ਲੈਸ ਕੀਤਾ ਜਾਵੇਗਾ।
ਜੰਗਲਾਤ ਵਿਭਾਗ ਦੇ ਕਰਮਚਾਰੀਆਂ ਨੂੰ ਮਿਲਣਗੇ ਹਥਿਆਰ : ਧਰਮਸੋਤ



